24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਪੁਲਿਸ ਵਲੋਂ 6.19 ਗਰਾਮ ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਅਜੀਤ ਡੈਸਕ 29-12-2025
ਕੋਟਕਪੂਰਾ, 28 ਦਸੰਬਰ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਨਵਦੀਪ ਸਿੰਘ ਸਮੇਤ ਪੁਲਿਸ ਪਾਰਟੀ ਦੇ ਚੈਕਿੰਗ ਦੇ ਸਬੰਧ ਵਿਚ ਨੈਸ਼ਨਲ ਹਾਈਵੇ ਨੰਬਰ 54 ਤੋਂ ਸਾਈਾ ਮੰਦਰ ਰੋਡ ਕੋਟਕਪੂਰਾ ਨੂੰ ਮੁੜਨ ਲੱਗੇ ਤਾਂ ਸੜਕ ਕਿਨਾਰੇ ਪਏ ਪੱਥਰ 'ਤੇ ਇਕ ਮੋਨਾ ਨੌਜਵਾਨ ਬੈਠਾ ਦਿਖਾਈ ਦਿੱਤਾ, ਜਿਸ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਆਪਣੇ ਸੱਜੇ ਹੱਥ ਵਿਚੋਂ ਇਕ ਪਾਰਦਰਸ਼ੀ ਮੋਮੀ ਲਿਫ਼ਾਫ਼ੀ ਹੇਠਾਂ ਜ਼ਮੀਨ ਪਰ ਸੁੱਟ ਦਿੱਤੀ | ਜਿਸ ਨੂੰ ਸ਼ੱਕ ਦੀ ਆਧਾਰ ਪਰ ਸਾਥੀ ਕਰਮਚਾਰੀਆਂ ਦੀ ਮੱਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛ ਕੇ ਉਸ ਦੁਆਰਾ ਹੇਠਾਂ ਸੁੱਟੀ ਪਾਰਦਰਸ਼ੀ ਮੋਮੀ ਲਿਫ਼ਾਫ਼ੀ ਦੀ ਤਲਾਸ਼ੀ ਕੀਤੀ ਤਾਂ ਉਸ ਵਿਚੋਂ 6.19 ਹੈਰੋਇਨ ਬਰਾਮਦ ਹੋਈ | ਇਸ ਸਬੰਧ 'ਚ ਪੁਲਿਸ ਨੇ ਪ੍ਰਦੀਪ ਕੁਮਾਰ ਵਾਸੀ ਤਲਵੰਡੀ ਭਾਈ, ਜ਼ਿਲ੍ਹਾ ਫਿਰੋਜ਼ਪੁਰ ਨੂੰ ਗਿ੍ਫ਼ਤਾਰ ਕਰਕੇ ਉਸ ਵਿਰੁੱਧ ਥਾਣਾ ਸ਼ਹਿਰੀ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਹੈ |

ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ, ਟਰੇਡ ਯੂਨੀਅਨਾਂ ਤੇ ਮਜ਼ਦੂਰ ਜਥੇਬੰਦੀਆਂ ਵਲੋਂ ਪੂਰੇ ਪੰਜਾਬ 'ਚ ਰੋਸ ਧਰਨੇ 16 ਨੂੰ ਅਗਲੀ ਖ਼ਬਰ ਪਾਰਟੀ ਦਾ 140ਵਾਂ ਸਥਾਪਨਾ ਦਿਵਸ ਕਾਂਗਰਸ ਭਵਨ ਵਿਖੇ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।