24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਸੰਯੁਕਤ ਕਿਸਾਨ ਮੋਰਚਾ, ਟਰੇਡ ਯੂਨੀਅਨਾਂ ਤੇ ਮਜ਼ਦੂਰ ਜਥੇਬੰਦੀਆਂ ਵਲੋਂ ਪੂਰੇ ਪੰਜਾਬ 'ਚ ਰੋਸ ਧਰਨੇ 16 ਨੂੰ

ਅਜੀਤ ਡੈਸਕ 29-12-2025
ਸਾਦਿਕ, 28 ਦਸੰਬਰ (ਆਰ. ਐਸ. ਧੁੰਨਾ)-ਸੰਯੁਕਤ ਕਿਸਾਨ ਮੋਰਚਾ ਬਲਾਕ ਸਾਦਿਕ ਦੀ ਮੀਟਿੰਗ ਕਨਵੀਨਰ ਸ਼ਮਸ਼ੇਰ ਸਿੰਘ ਕਿੰਗਰਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਬਿਜਲੀ ਸੋਧ ਬਿੱਲ, ਸੀਡ ਬਿੱਲ ਅਤੇ ਮਨਰੇਗਾ ਸਕੀਮ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਨੂੰ ਜੋ ਬਿੱਲ ਭੇਜੇ ਗਏ ਹਨ ਦਾ ਹਰ ਪਾਸਿਉਂ ਵਿਰੋਧ ਕੀਤਾ ਜਾ ਰਿਹਾ ਹੈ | ਸੰਯੁਕਤ ਕਿਸਾਨ ਮੋਰਚੇ ਵਲੋਂ 16 ਜਨਵਰੀ ਨੂੰ ਟਰੇਡ ਯੂਨੀਅਨਾਂ, ਮਜ਼ਦੂਰ ਜਥੇਬੰਦੀਆਂ ਨਾਲ ਮਿਲ ਕੇ ਪੂਰੇ ਪੰਜਾਬ 'ਚ ਧਰਨੇ ਪ੍ਰਦਰਸ਼ਨ ਕੀਤੇ ਜਾਣਗੇ ਨੂੰ ਸਫਲ ਕਰਨ ਅਤੇ ਹਰ ਵਰਗ ਦੇ ਲੋਕਾਂ ਨੂੰ ਜਾਣਕਾਰੀ ਦੇਣ ਲਈ ਪਿੰਡਾਂ ਵਿਚ ਮਾਰਚ ਕੱਢਿਆ ਜਾਵੇਗਾ ਤਾਂ ਜੋ ਖੇਤੀ ਕਾਨੂੰਨਾਂ ਦੀ ਤਰ੍ਹਾਂ ਇੰਨ੍ਹਾਂ ਬਿੱਲਾਂ ਨੂੰ ਵੀ ਰੱਦ ਕਰਵਾਇਆ ਜਾ ਸਕੇ | ਇਸ ਮੌਕੇ ਕਿਸਾਨ ਆਗੂਆਂ ਨੇ ਲੋਕਾਂ ਨੂੰ ਇਸ ਧਰਨੇ ਵਿੱਚ ਵੱਧ ਤੋਂ ਵੱਧ ਸ਼ਾਮਿਲ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਬਿੱਲ ਖੇਤੀ ਕਾਨੂੰਨਾਂ ਨਾਲੋਂ ਵੀ ਜ਼ਿਆਦਾ ਖ਼ਤਰਨਾਕ ਹਨ |


ਪਿਛਲੀ ਖ਼ਬਰ ਪੁਲਿਸ ਨਾਕੇ ਨੂੰ ਦੇਖ ਲਿਫਾਫਾ ਸੁੱਟ ਕੇ ਭੱਜਿਆ ਨੌਜਵਾਨ, ਤਲਾਸ਼ੀ ਦੌਰਾਨ ਹੈਰੋਇਨ ਬਰਾਮਦ ਅਗਲੀ ਖ਼ਬਰ ਪੁਲਿਸ ਵਲੋਂ 6.19 ਗਰਾਮ ਹੈਰੋਇਨ ਸਮੇਤ ਇਕ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।