20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਬਿਨਾਂ ਨੰਬਰੀ ਛੋਟਾ ਹਾਥੀ ਤੇ ਹੈਰੋਇਨ ਸਮੇਤ ਦੋ ਕਾਬੂ

ਅਜੀਤ ਡੈਸਕ 16-06-2025
ਜਮਸ਼ੇਰ ਖਾਸ,15 ਜੂਨ (ਹਰਵਿੰਦਰ ਕੁਮਾਰ)- ਥਾਣਾ ਸਦਰ ਜਲੰਧਰ ਦੀ ਪੁਲਿਸ ਵਲੋਂ ਚਿੱਟਾ ਬਿਨਾਂ ਨੰਬਰੀ ਛੋਟਾ ਹਾਥੀ ਦੋ ਨਸ਼ਾ ਸਮੱਗਲਰਾਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਥਾਣਾ ਸਦਰ ਜਲੰਧਰ ਦੇ ਮੁੱਖ ਅਫਸਰ ਸੰਜੀਵ ਕੁਮਾਰ ਸੂਰੀ ਨੇ ਦੱਸਿਆ ਕਿ ਏਐਸਆਈ ਨਰਾਇਣ ਗੋਰ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਅਨੰਤਾ ਹੋਮਜ ਕਲੋਨੀ ਵਿਖੇ ਇੱਕ ਚਿੱਟੇ ਰੰਗ ਦਾ ਬਿਨ੍ਹਾਂ ਨੰਬਰੀ ਅਸ਼ੋਕ ਲੇਲੈਂਡ ਫੋਰ ਵੀਲਰ ਛੋਟਾ ਹਾਥੀ ਦੋ ਨਸ਼ਾ ਸਮੱਗਲਰ ਨੂੰ 8 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤੇ ਗਿਆ | ਏਐਸ ਆਈ ਨਰਾਇਣ ਗੌਰ ਨੇ ਦੱਸਿਆ ਕਿ ਜਿਨ੍ਹਾਂ ਦੀ ਪਛਾਣ ਰਣਜੀਤ ਸਿੰਘ ਪੁੱਤਰ ਚਰਨ ਸਿੰਘ ਬਾਸੀ ਪਿੰਡ ਪੂਨੀਆ ਥਾਣਾ ਸ਼ਾਹਕੋਟ ਜ਼ਿਲ੍ਹਾ ਜਲੰਧਰ ਅਤੇ ਗਗਨਦੀਪ ਸਿੰਘ ਪੁੱਤਰ ਸੁਰਜੀਤ ਸਿੰਘ ਪਿੰਡ ਪੂਨੀਆਂ ਥਾਣਾ ਸ਼ਾਹਕੋਟ ਜ਼ਿਲ੍ਹਾ ਜਲੰਧਰ ਵਜੋਂ ਹੋਈ ਹੈ | ਏਐਸਆਈ ਨਰਾਇਣ ਗੌਰ ਨੇ ਦੱਸਿਆ ਕਿ ਦੋਨਾਂ ਦੋਸ਼ੀਆਂ ਪਾਸੋਂ 04-04 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ | ਉਨ੍ਹਾਂ ਦੱਸਿਆ ਕਿ ਦੋਨਾਂ ਦੋਸ਼ੀਆਂ ਖ਼ਿਲਾਫ ਥਾਣਾ ਸਦਰ ਜਲੰਧਰ ਵਿੱਚ ਮੁਕੱਦਮਾ ਦਰਜ ਕੀਤਾ ਗਿਆ ਹੈ |
ਪਿਛਲੀ ਖ਼ਬਰ ਯੋਗ ਉਤਸਵ 2025 ਨੇ ਜਲੰਧਰ ਵਾਸੀਆਂ ਨੂੰ ਦਿੱਤਾ ਫਿਟਨੈੱਸ ਦਾ ਸੰਦੇਸ਼ <br/> ਅਗਲੀ ਖ਼ਬਰ ਦਰਬਾਰ ਜ਼ਿੰਦਾ ਪੀਰ ਮੀਆਂ ਸ਼ਾਹ ਮਦਾਰ ਸੁੱਚੀ ਪਿੰਡ ਵਿਖੇ ਕਰਵਾਇਆ ਸਾਲਾਨਾ ਜੋੜ ਮੇਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।