20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਹਾੜ੍ਹ ਮਹੀਨੇ ਦੀ ਸੰਗਰਾਂਦ ਮੌਕੇ ਸਜਾਏ ਵਿਸ਼ੇਸ਼ ਦੀਵਾਨ <br/>

ਸਮਾਗਮ ਦੌਰਾਨ ਭਾਈ ਭੁਪਿੰਦਰ ਸਿੰਘ ਖਾਲਸਾ ਨੂੰ ਸਨਮਾਨਿਤ ਕਰਦੇ ਹੋਏ ਪ੍ਰਧਾਨ ਮਹਿੰਦਰਜੀਤ ਸਿੰਘ ਤੇ ਹੋਰ ਕਮੇਟੀ ਮੈਂਬਰ | ਤਸਵੀਰ ਮੁਨੀਸ਼ <br/> 16-06-2025
ਜਲੰਧਰ, 15 ਜੂਨ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਜਲੰਧਰ ਵਿਖੇ ਹਾੜ ਮਹੀਨੇ ਦੀ ਸੰਗਰਾਂਦ ਮੌਕੇ ਸਵੇਰ ਤੇ ਸ਼ਾਮ ਨੂੰ ਬੜੀ ਹੀ ਸ਼ਰਧਾ ਤੇ ਸਤਿਕਾਰ ਨਾਲ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਜਾਏ ਦੀਵਾਨਾਂ 'ਚ ਭਾਈ ਭੁਪਿੰਦਰ ਸਿੰਘ ਖ਼ਾਲਸਾ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮਿ੍ਤਸਰ ਤੇ ਗੁਰੂ ਘਰ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਦੇ ਰਸ ਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਕਥਾਵਾਚਕ ਭਾਈ ਪਰਮਜੀਤ ਸਿੰਘ ਤੇ ਬੀਬੀ ਜਸਜੀਤ ਕੌਰ ਨੇ ਗੁਰਮਤਿ ਵਿਚਾਰਾਂ ਦੁਆਰਾ ਹਾੜ ਮਹੀਨੇ ਦੀ ਮਹੱਤਤਾ 'ਤੇ ਰੌਸ਼ਨੀ ਪਾਉਂਦੇ ਹੋਏ ਸੰਗਤਾਂ ਨੂੰ ਗੁਰੂ ਨਾਲ ਜੁੜਨ ਤੇ ਗੁਰੂ ਸਾਹਿਬਾਨ ਦੇ ਦੱਸੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਪ੍ਰਧਾਨ ਮਹਿੰਦਰਜੀਤ ਸਿੰਘ ਅਤੇ ਕਮੇਟੀ ਮੈਂਬਰ ਜਸਪ੍ਰੀਤ ਸਿੰਘ ਸੇਠੀ, ਕੰਵਲਜੀਤ ਸਿੰਘ ਕੋਛੜ, ਜੁਗਿੰਦਰ ਸਿੰਘ ਗੁੰਬਰ, ਕੁਲ ਤਾਰਨ ਸਿੰਘ ਅਨੰਦ, ਐੱਚ.ਐੱਸ.ਕਾਕਾ ਅਤੇ ਗਗਨਦੀਪ ਸਿੰਘ ਸੇਠੀ ਆਦਿ ਸੰਗਤਾਂ ਨੇ ਹਾਜ਼ਰੀ ਭਰੀ |

ਪਿਛਲੀ ਖ਼ਬਰ ਹੋਲਸੇਲ ਸ਼ੂ ਮਰਚੈਂਟ ਐਸੋਸੀਏਸ਼ਨ ਦੀਆਂ 23 ਤੋਂ 28 ਜੂਨ ਤੱਕ ਛੁੱਟੀਆਂ <br/> ਅਗਲੀ ਖ਼ਬਰ ਪੰਜਾਬ ਸਬ ਜੂਨੀਅਰ ਮਹਿਲਾ ਹਾਕੀ ਟੀਮ ਦੇ ਚੋਣ ਟਰਾਇਲ ਸਮਾਪਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।