20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਤੇ ਹਾੜ੍ਹ ਮਹੀਨੇ ਦੀ ਸੰਗਰਾਂਦ ਸੰਬੰਧੀ ਗੁਰਮਤਿ ਸਮਾਗਮ <br/>

ਅਜੀਤ ਡੈਸਕ 16-06-2025
ਚੁਗਿੱਟੀ/ਜੰਡੂਸਿੰਘਾ, 15 ਜੂਨ (ਨਰਿੰਦਰ ਲਾਗੂ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ 'ਤੇ ਗੰਭੀਰਤਾ ਨਾਲ ਅਮਲ ਕੀਤਾ ਜਾਵੇ | ਇਹ ਗੱਲ ਅੱਜ ਇਥੇ ਗੁਰਦੁਆਰਾ ਯਾਦਗਾਰ ਬੀਬਾ ਨਿਰੰਜਣ ਕੌਰ ਬਸ਼ੀਰਪੁਰਾ ਵਿਖੇ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਤੇ ਹਾੜ੍ਹ ਮਹੀਨੇ ਦੀ ਸੰਗਰਾਂਦ ਦੇ ਪਾਵਨ ਦਿਹਾੜੇ ਨੂੰ ਸਮਰਪਿਤ ਕਰਵਾਏ ਗੁਰਮਤਿ ਸਮਾਗਮ ਦੌਰਾਨ ਹਾਜ਼ਰ ਹੋਈਆਂ ਸੰਗਤਾਂ ਨਾਲ ਆਪਣੇ ਰੂਹਾਨੀ ਪ੍ਰਵਚਨਾਂ ਦੀ ਸਾਂਝ ਪਾਉਂਦੇ ਹੋਏ ਬਾਬਾ ਜਸਵਿੰਦਰ ਸਿੰਘ ਵਲੋਂ ਆਖੀ ਗਈ | ਇਸ ਤੋਂ ਪਹਿਲਾਂ ਸਮਾਗਮ ਦੀ ਆਰੰਭਤਾ ਸਮੇਂ ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਜਪੁਜੀ ਸਾਹਿਬ, ਚੌਪਈ ਸਾਹਿਬ ਤੇ ਸੁਖਮਨੀ ਸਾਹਿਬ ਜੀ ਦੇ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ | ਉਪਰੰਤ ਰਾਗੀ ਭਾਈ ਅਜਮੇਰ ਸਿੰਘ ਦੇ ਜਥੇ ਤੋਂ ਇਲਾਵਾ ਬੀਬਾ ਨਿਰੰਜਣ ਕੌਰ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ | ਇਸ ਮੌਕੇ ਉਕਤ ਗੁਰੂ ਘਰ ਦੀ ਮੁੱਖ ਸੇਵਾਦਾਰ ਸੰਤ ਬਾਬਾ ਜਸਵਿੰਦਰ ਸਿੰਘ ਵਲੋਂ ਰਾਗੀ ਜਥਿਆਂ ਦੇ ਨਾਲ -ਨਾਲ ਪਤਵੰਤੇ ਵਿਅਕਤੀਆਂ ਨੂੰ ਸਨਮਾਨਿਤ ਕੀਤਾ ਤੇ ਸੇਵਾਦਾਰਾਂ ਵਲੋਂ ਹਾਜ਼ਰੀਨ ਨੂੰ ਮਿਸੇ ਪ੍ਰਸ਼ਾਦੇ ਤੇ ਮਿੱਠੀ ਲੱਸੀ ਵਰਤਾਈ ਗਈ | ਇਸ ਮੌਕੇ ਪਰਮਪ੍ਰੀਤ ਸਿੰਘ ਵਿੱਕੀ(ਅਗਾਜ਼ ਐਨਜੀਓ), ਪ੍ਰਦੀਪ ਸਿੰਘ ਵਿੱਕੀ, ਪ੍ਰੋਫੈਸਰ ਸੁਖਜੀਤ ਸਿੰਘ, ਕੁਲਦੀਪ ਸਿੰਘ ਨੰਦੀ, ਚਰਨਜੀਤ ਸਿੰਘ, ਕੁਲਵਿੰਦਰ ਸਿੰਘ, ਬਲਜੀਤ ਸਿੰਘ, ਪ੍ਰੀਤਮ ਸਿੰਘ,ਗੋਰਵ ਗੁਗਲਾਨੀ, ਰਾਹੁਲ ਗੁਗਨਾਨੀ, ਰਜਿੰਦਰ ਨਰੰਗ, ਮਨਿੰਦਰ ਸਿੰਘ ਨਾਰੰਗ, ਪ੍ਰਮਿੰਦਰ ਸਿੰਘ, ਸੁਖਮਨਦੀਪ ਸਿੰਘ, ਸੰਤ ਪ੍ਰਕਾਸ਼ ਸਿੰਘ, ਮਨਜੀਤ ਸਿੰਘ ਮਨੀ, ਸੁਰਿੰਦਰ ਕੌਰ, ਸੁਖਵਿੰਦਰ ਕੌਰ, ਸੁਰਿੰਦਰ ਕੌਰ, ਗੁਰਪ੍ਰੀਤ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਪ੍ਰਕਾਸ਼ ਪੁਰਬ ਸੰਬੰਧੀ ਚੱਲ ਰਹੇ ਸਮਾਗਮ ਸਮਾਪਤ <br/> ਅਗਲੀ ਖ਼ਬਰ ਰੇਰੂ ਚੌਕ 'ਚ ਚੋਰਾਂ ਨੇ ਦਵਾਈਆਂ ਦੀ ਦੁਕਾਨ ਨੂੰ ਬਣਾਇਆ ਨਿਸ਼ਾਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।