20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰ੍ਰਕਾਸ਼ ਪੁਰਬ ਮਨਾਇਆ <br/>

ਅਜੀਤ ਡੈਸਕ 16-06-2025
ਜਲੰਧਰ, 15 ਜੂਨ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਜ਼-1 ਜਲੰਧਰ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ 430ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਸਰਬਜੀਤ ਸਿੰਘ ਹਜ਼ੂਰੀ ਰਾਗੀ ਵਲੋਂ ਕੀਰਤਨ ਤੇ ਭਾਈ ਅਵਤਾਰ ਸਿੰਘ ਖੋਜੀ ਵਲੋਂ ਗੁਰੂ ਸਾਹਿਬ ਦੀ ਜੀਵਨੀ ਬਾਰੇ ਚਾਨਣਾ ਪਾਇਆ ਗਿਆ | ਇੰਟਰਨੈਸ਼ਨਲ ਢਾਡੀ ਭਾਈ ਮੇਜਰ ਸਿੰਘ ਸੁਲਤਾਨਪੁਰ ਲੋਧੀ ਵਾਲਿਆਂ ਨੇ ਗੁਰੂ ਸਾਹਿਬ ਦੇ ਜੀਵਨ 'ਤੇ ਸੰਗਤਾਂ ਨੂੰ ਢਾਡੀ ਵਾਰਾਂ ਸਰਵਣ ਕਰਵਾਈਆਂ | ਇਸ ਮੌਕੇ ਪ੍ਰਬੰਧਕ ਕਮੇਟੀ ਵਲੋਂ ਦਸਵੀਂ ਅਤੇ ਬਾਰਵ੍ਹੀਂ ਜਮਾਤ 'ਚ 85 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨਾ ਵਾਲੇ ਸਿੱਖ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪ੍ਰਧਾਨ ਹਰਮਿੰਦਰ ਸਿੰਘ, ਹਰਦੀਪ ਸਿੰਘ, ਤੀਰਥ ਸਿੰਘ, ਕਰਨਲ ਤੇਜਾ ਸਿੰਘ , ਗੁਰਦੀਪ ਸਿੰਘ , ਹਰਪ੍ਰੀਤ ਸਿੰਘ ਸਚਦੇਵਾ, ਨਿਰਮਲ ਸਿੰਘ, ਨਵਦੀਪ ਸਿੰਘ, ਕੈਪਟਨ ਪੀ. ਐਸ. ਭੱਲਾ, ਗੁਰਪ੍ਰੀਤ ਸਿੰਘ, ਨਰਿੰਦਰਪਾਲ ਸਿੰਘ, ਬੀਬੀ ਅਮਰਜੀਤ ਕੌਰ ਅਨੇਜਾ, ਪਰਮਿੰਦਰ ਕੌਰ, ਸ਼ੈਲੀ ਸੰਧੂ, ਬੀਬੀ ਭਾਟੀਆ, ਦਲਜੀਤ ਕੌਰ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ |

ਪਿਛਲੀ ਖ਼ਬਰ 26 ਤੋਂ 29 ਤੱਕ ਬੰਦ ਰਹਿਣਗੀਆਂ ਦੁਕਾਨਾਂ ਅਗਲੀ ਖ਼ਬਰ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਪ੍ਰਕਾਸ਼ ਪੁਰਬ ਸੰਬੰਧੀ ਚੱਲ ਰਹੇ ਸਮਾਗਮ ਸਮਾਪਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।