20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਗੁਰਦੁਆਰਾ ਪਾਤਿਸ਼ਾਹੀ ਛੇਵੀਂ ਲੰਮਾ ਪਿੰਡ ਵਿਖੇ ਸੰਗਰਾਂਦ ਦੇ ਦਿਹਾੜੇ ਸੰਬੰਧੀ ਗੁਰਮਤਿ ਸਮਾਗਮ <br/>

ਗੁਰਦੁਆਰਾ ਪਾਤਿਸ਼ਾਹੀ ਛੇਵੀਂ ਲੰਮਾ ਪਿੰਡ ਵਿਖੇ ਹਾੜ੍ਹ ਮਹੀਨੇ ਦੀ ਸੰਗਰਾਂਦ ਨੂੰ ਸਮਰਪਿਤ ਕਰਵਾਏ ਗੁਰਮਤਿ ਸਮਾਗਮ ਦੌਰਾਨ ਢਾਡੀ ਜਥੇ ਨੂੰ ਸਨਮਾਨਿਤ ਕਰਦੇ ਹੋਏ ਭਾਈ ਜੋਗਾ ਸਿੰਘ, ਹਰਜਿੰਦਰ ਸਿੰਘ ਜੱਜ, ਬਹਾਦਰ ਸਿੰਘ, ਜਥੇਦਾਰ ਜਸਵੰਤ ਸਿੰਘ, ਕਸ਼ਮੀਰ ਸਿੰਘ, ਗਿਆਨ ਸਿੰਘ ਤੇ ਹੋਰ ਪ੍ਰਬੰਧਕ | <br/> 16-06-2025
ਚੁਗਿੱਟੀ/ਜੰਡੂਸਿੰਘਾ, 15 ਜੂਨ (ਨਰਿੰਦਰ ਲਾਗੂ)-ਹਾੜ੍ਹ ਮਹੀਨੇ ਦੀ ਸੰਗਰਾਂਦ ਦੇ ਪਾਵਨ ਦਿਹਾੜੇ ਸਬੰਧੀ ਗੁਰਮਤਿ ਸਮਾਗਮ ਸਮੂਹ ਸੰਗਤਾਂ ਵਲੋਂ ਗੁਰਦੁਆਰਾ ਪਾਤਸ਼ਾਹੀ ਛੇਵੀਂ ਲੰਮਾ ਪਿੰਡ ਵਿਖੇ ਸ਼ਰਧਾ ਨਾਲ ਕਰਵਾਇਆ ਗਿਆ | ਇਸ ਮੌਕੇ ਸਵੇਰੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਉਪਰੰਤ ਢਾਡੀ ਭਾਈ ਵੀਰ ਸਿੰਘ ਵੀਰ ਦੇ ਜਥੇ ਵਲੋਂ ਗੁਰੂ ਇਤਿਹਾਸ ਤੇ ਗੁਰਬਾਣੀ ਸ਼ਬਦਾਂ ਰਾਹੀਂ ਹਾਜ਼ਰੀਨ ਨੂੰ ਨਿਹਾਲ ਕੀਤਾ | ਇਸ ਮੌਕੇ ਹਾੜ੍ਹ ਮਹੀਨੇ ਦੀ ਮਨੁੱਖੀ ਜ਼ਿੰਦਗੀ ਵਿੱਚ ਮਹੱਤਤਾ ਬਾਰੇ ਦੱਸਦਿਆਂ ਭਾਈ ਜੋਗਾ ਸਿੰਘ, ਹਰਜਿੰਦਰ ਸਿੰਘ ਜੱਜ, ਬਹਾਦਰ ਸਿੰਘ ਤੇ ਵੱਖ -ਵੱਖ ਹੋਰ ਸ਼ਖ਼ਸੀਅਤਾਂ ਨੇ ਆਖਿਆ ਕਿ ਗੁਰੂ ਸਾਹਿਬਾਨਾਂ ਵਲੋਂ ਦਿੱਤੀ ਗਈ ਸਿੱਖਿਆ ਨੂੰ ਜੀਵਨ ਦਾ ਆਧਾਰ ਬਣਾ ਕੇ ਪ੍ਰਮਾਤਮਾ ਨੂੰ ਹਮੇਸ਼ਾ ਯਾਦ ਰੱਖਿਆ ਜਾਣਾ ਚਾਹੀਦਾ ਹੈ | ਸਮਾਪਤੀ 'ਤੇ ਸੇਵਾਦਾਰਾਂ ਵਲੋਂ ਸੰਗਤਾਂ ਨੂੰ ਗੁਰੂ ਕੇ ਲੰਗਰ ਵਰਤਾਏ ਗਏ ਤੇ ਪ੍ਰਬੰਧਕਾਂ ਵਲੋਂ ਪਤਵੰਤਿਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਸਾਹਿਬ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਜਥੇਦਾਰ ਜਸਵੰਤ ਸਿੰਘ, ਗਿਆਨ ਸਿੰਘ ਜੱਜ, ਕਸ਼ਮੀਰ ਸਿੰਘ ਬੈਂਕ ਵਾਲੇ, ਚਰਨ ਸਿੰਘ, ਗੁਰਦੀਪ ਸਿੰਘ ਗਰੀਸ ਵਾਲੇ, ਗੁਰਪ੍ਰੀਤ ਸਿੰਘ ਰਿੰਕੂ, ਸੁਰਿੰਦਰ ਸਿੰਘ, ਸੁਖਚੈਨ ਸਿੰਘ ਨੰਬਰਦਾਰ, ਸੁਰਿੰਦਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਜੈਤੇਵਾਲੀ ਟਰੀਟਮੈਂਟ ਪਲਾਂਟ 'ਤੇ ਛਾਪੇ ਤੋਂ ਬਾਅਦ ਲੋਕਾਂ ਨੂੰ ਕਾਰਵਾਈ ਦਾ ਇੰਤਜ਼ਾਰ <br/> ਅਗਲੀ ਖ਼ਬਰ 26 ਤੋਂ 29 ਤੱਕ ਬੰਦ ਰਹਿਣਗੀਆਂ ਦੁਕਾਨਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।