20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਗੁ: ਸ਼ਹੀਦ ਬਾਬਾ ਨਿਹਾਲ ਸਿੰਘ ਤੱਲ੍ਹਣ ਦੇ ਸ਼ਹੀਦੀ ਜੋੜ ਮੇਲੇ 'ਚ ਵੱਡੀ ਗਿਣਤੀ 'ਚ ਸੰਗਤਾਂ ਨੇ ਭਰੀਆਂ ਹਾਜ਼ਰੀਆਂ-ਵਿਸ਼ਾਲ ਦੀਵਾਨ ਸਜਾਏ

ਗੁਰਦੁਆਰਾ ਸ਼ਹੀਦ ਬਾਬਾ ਨਿਹਾਲ ਸਿੰਘ ਤੱਲ੍ਹਣ ਦੇ ਸ਼ਹੀਦੀ ਜੋੜ ਮੇਲੇ 'ਚ ਪੁੱਜੀਆਂ ਸੰਗਤਾਂ ਨਤਮਸਤਕ ਹੁੰਦੀਆਂ ਹੋਈਆਂ | ਨਾਲ ਢਾਡੀ ਵਾਰਾਂ ਪੇਸ਼ ਕਰਦਾ ਹੋਇਆ ਬੀਬੀਆਂ ਦਾ ਜੱਥਾ | ਤਸਵੀਰਾਂ- ਜੀ. ਪੀ. ਸਿੰਘ
ਲੰਗਰਾਂ ਦੀ ਸੇਵਾ ਨਿਭਾਉਣ ਵਾਲੇ ਮਨਜੀਤ ਸਿੰਘ ਜੌਲੀ ਤੇ ਹੋਰਨਾਂ ਸ਼ਖਸੀਅਤਾਂ ਨੂੰ ਸਨਮਾਨਿਤ ਕਰਦੇ ਹੋਏ ਰਸੀਵਰ-ਕਮ-ਤਹਿਸੀਲਦਾਰ ਗੁਰਪ੍ਰੀਤ ਸਿੰਘ, ਮੈਨੇਜਰ ਬਲਜੀਤ ਸਿੰਘ ਤੇ ਹੋਰ |
16-06-2025
ਜਲੰਧਰ, 15 ਜੂਨ (ਜਸਪਾਲ ਸਿੰਘ)-ਗੁਰਦੁਆਰਾ ਸ਼ਹੀਦ ਬਾਬਾ ਨਿਹਾਲ ਸਿੰਘ ਤੱਲ੍ਹਣ ਦੇ ਸ਼ਹੀਦੀ ਜੋੜ ਮੇਲੇ ਦੇ ਅੱਜ ਆਖਰੀ ਦਿਨ ਦੇਸ਼-ਵਿਦੇਸ਼ ਤੋਂ ਪੁੱਜੀਆਂ ਵੱਡੀ ਗਿਣਤੀ 'ਚ ਸੰਗਤਾਂ ਗੁਰੂ ਘਰ ਵਿਖੇ ਨਤਮਸਤਕ ਹੋਈਆਂ | ਇਸ ਮੌਕੇ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਜਾਏ ਗਏ ਵਿਸ਼ਾਲ ਧਾਰਮਿਕ ਦੀਵਾਨਾਂ 'ਚ ਪੰਥ ਦੇ ਪ੍ਰਸਿੱਧ ਢਾਡੀ ਜਥਿਆਂ ਨੇ ਸੰਗਤਾਂ ਨਾਲ ਗੁਰ ਇਤਿਹਾਸ ਦੀ ਸਾਂਝ ਪਾਈ | ਗੁਰਦੁਆਰਾ ਸਾਹਿਬ ਦੇ ਰਸੀਵਰ-ਕਮ-ਤਹਿਸੀਲਦਾਰ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਮਨਾਏ ਗਏ ਇਸ ਸ਼ਹੀਦੀ ਜੋੜ ਮੇਲੇ 'ਚ ਸੰਗਤਾਂ ਦੀ ਸਹੂਲਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ | ਖਾਸ ਕਰਕੇ ਦੂਰੋਂ-ਨੇੜਿਓਾ ਆਉਣ ਵਾਲੀ ਸੰਗਤਾਂ ਲਈ ਪਾਰਕਿੰਗ ਦੇ ਸੁਚਾਰੂ ਪ੍ਰਬੰਧਾਂ ਲਈ ਸੇਵਾਦਾਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਸਨ | ਸੰਗਤਾਂ ਦੀ ਸੇਵਾ ਲਈ ਲੰਗਰ ਤੇ ਠੰਡੇ-ਮਿੱਠੇ ਜਲ ਦੀਆਂ ਛਬੀਲਾਂ ਦਾ ਵੀ ਪ੍ਰਬੰਧ ਕੀਤਾ ਗਿਆ ਸੀ | ਇਸ ਦੌਰਾਨ ਜੋੜ ਮੇਲੇ 'ਚ ਪੁੱਜੀਆਂ ਸੰਗਤਾਂ ਨੇ ਜਿੱਥੇ ਸਾਰਾ ਦਿਨ ਚੱਲੇ ਦੀਵਾਨਾਂ 'ਚ ਢਾਡੀ ਵਾਰਾਂ ਦਾ ਆਨੰਦ ਮਾਣਿਆ, ਉੱਥੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਪ੍ਰਮਾਤਮਾ ਦਾ ਆਸ਼ੀਰਵਾਦ ਵੀ ਪ੍ਰਾਪਤ ਕੀਤਾ | ਇਸ ਸੰਬੰਧੀ ਜਾਣਕਾਂਰੀ ਦਿੰਦੇ ਹੋਏ ਰਸੀਵਰ-ਕਮ-ਤਹਿਸੀਲਦਾਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਰਹਿਨੁਮਾਈ ਹੇਠ ਕਰਵਾਏ ਗਏ ਇਸ 74ਵੇਂ ਸ਼ਹੀਦੀ ਜੋੜ ਮੇਲੇ 'ਚ ਵੱਡੀ ਗਿਣਤੀ 'ਚ ਸੰਗਤਾਂ ਨੇ ਪੁੱਜ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ | ਇਸ ਮੌਕੇ ਢਾਡੀ ਜਤਿੰਦਰ ਸਿੰਘ ਬੈਂਸ ਭਾਰਤਗੜ੍ਹ, ਢਾਈ ਜਗਦੀਸ਼ ਸਿੰਘ ਵਡਾਲਾ, ਢਾਡੀ ਬੀਬੀ ਅਮਨਦੀਪ ਕੌਰ ਨਕੋਦਰ ਤੇ ਢਾਡੀ ਗੁਰਪ੍ਰਤਾਪ ਸਿੰਘ ਸੁੱਗਾ ਦੇ ਜੱਥਿਆਂ ਨੇ ਸੰਗਤਾਂ ਨੂੰ ਨਿਹਾਲ ਕੀਤਾ | ਮੰਚ ਦਾ ਸੰਚਾਲਨ ਭਾਈ ਕਰਨ ਸਿੰਘ, ਭਾਈ ਮਨਜੀਤ ਸਿੰਘ ਤੇ ਭਾਈ ਹਰਵਿੰਦਰ ਸਿੰਘ ਵੀਰ ਵਲੋਂ ਕੀਤਾ ਗਿਆ | ਇਸ ਮੌਕੇ ਸ਼ਹੀਦ ਬਾਬਾ ਨਿਹਾਲ ਸਿੰਘ ਤੱਲ੍ਹਣ ਚੈਰੀਟੇਬਲ ਹਸਪਤਾਲ ਵਲੋਂ ਲਗਾਤਾਰ ਲਗਾਏ ਗਏ ਤਿੰਨ ਦਿਨ ਮੈਡੀਕਲ ਕੈਂਪ 'ਚ ਜਿੱਥੇ ਵੱਡੀ ਗਿਣਤੀ 'ਚ ਸੰਗਤਾਂ ਨੇ ਆਪਣੇ ਚੈਕਅਪ ਕਰਵਾਇਆ ਤੇ ਮੁਫਤ ਦਵਾਈਆਂ ਹਾਸਿਲ ਕੀਤੀਆਂ | ਉੱਥੇ ਇਕ ਖੂਨਦਾਨ ਕੈਂਪ ਵੀ ਲਗਾਇਆ ਗਿਆ | ਇਹ ਕੈਂਪ ਹਸਪਤਾਲ ਦੀ ਮੁੱਖ ਪ੍ਰਬੰਧਕ ਡਾ. ਰਿਤੂ ਚੱਢਾ ਤੇ ਡਾ. ਪ੍ਰੇਰਨਾ ਸ਼ਰਮਾ ਦੀ ਅਗਵਾਈ ਹੇਠ ਲਗਾਇਆ ਗਿਆ | ਇਸ ਦੌਰਾਨ ਰਸੀਵਰ ਗੁਰਪ੍ਰੀਤ ਸਿੰਘ ਵਲੋਂ ਸ਼ਹੀਦੀ ਜੋੜ ਮੇਲੇ ਨੂੰ ਸਫਲ ਬਣਾਉਣ ਵਾਲੀਆਂ ਪ੍ਰਮੁੱਖ ਸ਼ਖਸ਼ੀਅਤਾਂ ਤੇ ਜਥੇਬੰਦੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਸ਼ਹੀਦੀ ਜੋੜ ਮੇਲੇ ਨੂੰ ਸਫਲ ਬਣਾਉਣ 'ਚ ਮੈਨੇਜਰ ਬਲਜੀਤ ਸਿੰਘ ਤੇ ਮੈਨੇਜਰ ਹਰਪ੍ਰੀਤ ਸਿੰਘ ਵਲੋਂ ਨਿਭਾਈਆਂ ਗਈਆਂ ਸੇਵਾਵਾਂ ਦੀ ਵੀ ਸ਼ਲਾਘਾ ਕੀਤੀ |

ਪਿਛਲੀ ਖ਼ਬਰ ਸ੍ਰੀ ਸਿੱਧ ਬਾਬਾ ਸੋਢਲ ਮੇਲੇ ਦੇ ਸੰਬੰਧੀ ਚੱਢਾ ਬਰਾਦਰੀ ਵਲੋਂ ਮੰਦਰ ਵਿੱਚ ਝੰਡਾ ਰਸਮ ਅਦਾ ਕੀਤੀ
ਅਗਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਅਯਾਨ ਮਿੱਤਲ ਦੀ ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਪ੍ਰਤੀ ਹਮਦਰਦੀ ਦੀ ਸ਼ਲਾਘਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।