ਆਦਮਪੁਰ, 15 ਜੂਨ (ਹਰਪ੍ਰੀਤ ਸਿੰਘ)-ਹਲਕਾ ਆਦਮਪੁਰ ਦੇ ਇਤਿਹਾਸਿਕ ਗੁਰਦੁਆਰਾ ਸ਼ਹੀਦ ਬਾਬਾ ਮਤੀ ਜੀ ਡਰੋਲੀ ਕਲਾਂ ਵਿਖੇ ਸੰਗਰਾਂਦ ਦਾ ਪਵਿੱਤਰ ਦਿਹਾੜਾ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਦੀ ਅਗਵਾਈ ਹੇਠ ਸਵੇਰੇ 8 ਵਜੇ ਤੋਂ ਦੁਪਹਿਰ ਦੁਪਹਿਰ ਡੇਢ ਵਜੇ ਤੱਕ ਇਲਾਕਾ ਦੀਆਂ ਸੰਗਤਾਂ ਵਲੋਂ ਮਨਾਇਆ ਗਿਆ | ਸਮਾਗਮ ਦੌਰਾਨ ਰਾਗੀ ਢਾਡੀ ਤੇ ਕਥਾ ਵਾਚਕਾਂ ਵਲੋ ਗੁਰਬਾਣੀ ਦੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਸਮਾਗਮ ਦੌਰਾਨ ਮਾਤਾ ਖੀਵੀ ਜੀ ਲੰਗਰ ਹਾਲ ਵਿੱਚ ਸ਼੍ਰੀਮਾਨ 108 ਸੰਤ ਬਾਬਾ ਮਲਕੀਤ ਸਿੰਘ ਡੇਰਾ ਸੰਤਪੁਰਾ ਜੱਬੜ ਵਾਲਿਆਂ ਦੀ ਇੱਕ ਵੱਡੀ ਤਸਵੀਰ ਸੁਸ਼ੋਭਿਤ ਕੀਤੀ | ਜਾਣਕਾਰੀ ਦਿੰਦੇ ਪ੍ਰਧਾਨ ਮਨੋਹਰ ਸਿੰਘ ਨੇ ਦੱਸਿਆ ਹੈ ਕਿ ਸੰਤ ਬਾਬਾ ਮਲਕੀਤ ਸਿੰਘ ਨੂੰ ਇਲਾਕੇ ਵਿੱਚ ਸਿੱਖਿਆ ਦਾ ਚਾਨਣ ਮਿਨਾਰੇ ਵਜੋਂ ਯਾਦ ਕੀਤਾ ਜਾਂਦਾ ਹੈ ਕਿਉਂਕਿ ਇਨ੍ਹਾਂ ਸੰਤਾਂ ਦੀ ਮਿਹਨਤ ਸਦਕਾ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਸਥਾਪਿਤ ਕੀਤੀ ਗਈ ਸੀ | ਇਸ ਮੌਕੇ ਪ੍ਰਧਾਨ ਜਥੇਦਾਰ ਮਨੋਹਰ ਸਿੰਘ, ਜਰਨੈਲ ਸਿੰਘ, ਕਰਮ ਸਿੰਘ, ਸਰਪੰਚ ਰਸ਼ਪਾਲ ਸਿੰਘ, ਸੁਖਵਿੰਦਰ ਸਿੰਘ ਸਰਪੰਚ, ਦਲਜੀਤ ਸਿੰਘ ਭੱਟੀ, ਸਤਨਾਮ ਸਿੰਘ ਇੰਸਪੈਕਟਰ, ਰਣਵੀਰ ਪਾਲ ਸਿੰਘ, ਜਸਪਾਲ ਸਿੰਘ, ਨਰਿੰਦਰ ਸਿੰਘ ਨਿੰਦੀ, ਕਮਲਜੀਤ ਸਿੰਘ ਲੱਕੀ, ਸੁਖਜੀਤ ਸਿੰਘ,ਸੁਰਿੰਦਰ ਸਿੰਘ, ਹਰਦਿਆਲ ਸਿੰਘ, ਮਾਸਟਰ ਸੁਰਜੀਤ ਸਿੰਘ ਆਦਿ ਸੰਗਤਾਂ ਵੱਡੀ ਗਿਣਤੀ 'ਚ ਹਾਜ਼ਰ ਹੋਈਆਂ |