20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਮੈਡੀਕਲ ਕੈਂਪ ਲਗਾਇਆ <br/>

ਕੈਂਪ ਦੌਰਾਨ ਡਾਕਟਰ ਤੇ ਪ੍ਰਬੰਧਕ | ਤਸਵੀਰ : ਬਲਵਿੰਦਰ ਸਿੰਘ ਗੁਰਾਇਆ <br/> 16-06-2025
ਗੁਰਾਇਆ, 15 ਜੂਨ (ਬਲਵਿੰਦਰ ਸਿੰਘ)-ਸਿਵਲ ਸਰਜਨ ਡਾ. ਗੁਰਮੀਤ ਲਾਲ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਕਮਿਊਨਿਟੀ ਹੈਲਥ ਸੈਂਟਰ ਬੜਾ ਪਿੰਡ ਵਲੋਂ ਵਿਸ਼ਵ ਹਾਈਪਰਟੈਂਸ਼ਨ ਮਹੀਨਾ ਦੇ ਮੌਕੇ ਗੁਰੂ ਅਮਰਦਾਸ ਜੀ ਬਿਰਧ ਆਸ਼ਰਮ ਵਿਖੇ ਇਕ ਮੁਫ਼ਤ ਮੈਡੀਕਲ ਕੈਂਪ ਆਯੋਜਿਤ ਕੀਤਾ | ਸੀਨੀਅਰ ਮੈਡੀਕਲ ਅਫ਼ਸਰ ਡਾ. ਅਮਿਤਾ ਲੂਨਾ ਨੇ ਦੱਸਿਆ ਕਿ ਕੈਂਪ ਦਾ ਮਕਸਦ ਲੋਕਾਂ ਵਿਚ ਉੱਚ ਰਕਤ ਚਾਪ (ਹਾਈਪਰਟੈਂਸ਼ਨ) ਬਾਰੇ ਜਾਗਰੂਕਤਾ ਫੈਲਾਉਣਾ ਤੇ ਰੋਗ ਦੀ ਰੋਕਥਾਮ ਲਈ ਸਹੀ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ | ਕੈਂਪ ਦੀ ਅਗਵਾਈ ਆਯੁਰਵੈਦਿਕ ਮੈਡੀਕਲ ਅਫ਼ਸਰ ਡਾ. ਬਲਜਿੰਦਰ ਸਿੰਘ ਵਲੋਂ ਕੀਤੀ ਗਈ | ਉਨ੍ਹਾਂ ਨੇ ਹਾਈਪਰਟੈਂਸ਼ਨ ਦੇ ਕਾਰਨਾਂ, ਲੱਛਣਾਂ, ਇਲਾਜ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਕੈਂਪ 'ਚ ਮੁਫ਼ਤ ਜਾਂਚ, ਸਲਾਹ-ਮਸ਼ਵਰੇ ਤੇ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ | ਪ੍ਰਬੰਧਕ ਜੀਵਨ ਕੁਮਾਰ ਤੇ ਦੇਸ ਰਾਜ ਵਲੋਂ ਕੈਂਪ ਦੀ ਸ਼ਲਾਘਾ ਕੀਤੀ ਗਈ | ਇਸ ਮੌਕੇ ਹੈਲਥ ਸੁਪਰਵਾਈਜ਼ਰ ਸਤਨਾਮ ਤੇ ਬਲਾਕ ਐਜੂਕੇਟਰ ਪ੍ਰੀਤਇੰਦਰ ਸਿੰਘ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਨੂਰਮਹਿਲ 'ਚ ਨਵੇਂ ਫੀਡਰ ਦਾ ਉਦਘਾਟਨ <br/> ਅਗਲੀ ਖ਼ਬਰ ਐਚ. ਡਬਲਿਊ. ਸੀ. ਪਧਿਆਣਾ ਵਿਖੇ ਮਲੇਰੀਆ ਜਾਗਰੂਕਤਾ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।