ਸ਼ਾਹਕੋਟ, 15 ਜੂਨ (ਸੁਖਦੀਪ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇ. ਬਲਦੇਵ ਸਿੰਘ ਕਲਿਆਣ ਨੇ ਅਹਿਮਦਾਬਾਦ ਹਵਾਈ ਹਾਦਸੇ ਪ੍ਰਤੀ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਇਸ ਹਾਦਸੇ ਨੇ ਮਨ ਨੂੰ ਬਹੁਤ ਦੁੱਖ ਪਹੁੰਚਾਇਆ ਹੈ | ਉਨ੍ਹਾਂ ਕਿਹਾ ਕਿ ਹਾਦਸੇ 'ਚ ਹਵਾਈ ਜਹਾਜ਼ ਦੇ ਅਮਲੇ, ਯਾਤਰੀਆਂ ਤੇ ਮੈਡੀਕਲ ਦੇ ਵਿਦਿਆਰਥੀਆਂ ਦੀਆਂ ਕੀਮਤੀ ਜਾਨਾਂ ਚਲੀਆਂ ਗਈਆਂ | ਇਹ ਸਭ ਮਿ੍ਤਕਾਂ ਦੇ ਪਰਿਵਾਰਾਂ ਤੇ ਦੇਸ਼ ਲਈ ਬਹੁਤ ਵੱਡਾ ਘਾਟਾ ਹੈ | ਇਸ ਘਟਨਾ ਨੇ ਹਰ ਵਿਅਕਤੀ ਨੂੰ ਦੁੱਖ ਦਿੱਤਾ ਹੈ | ਉਨ੍ਹਾਂ ਮਿ੍ਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਜ਼ਾਹਿਰ ਕਰਦਿਆਂ ਕਿਹਾ ਕਿ ਹਵਾਈ ਹਾਦਸੇ 'ਚ ਜਾਨਾਂ ਗਵਾਉਣ ਵਾਲੇ ਮਿ੍ਤਕਾਂ ਨੂੰ ਵਾਹਿਗੁਰੂ ਆਪਣੇ ਚਰਨਾਂ 'ਚ ਨਿਵਾਸ ਬਖਸ਼ਣ |