05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਸੁੱਚੀ ਪਿੰਡ ਨਜ਼ਦੀਕ 2 ਧਿਰਾਂ ਭਿੜੀਆਂ <br/>

ਅਜੀਤ ਡੈਸਕ 17-06-2025
ਚੁਗਿੱਟੀ/ਜੰਡੂਸਿੰਘਾ, 16 ਜੂਨ (ਨਰਿੰਦਰ ਲਾਗੂ)- ਥਾਣਾ ਰਾਮਾਮੰਡੀ ਅਧੀਨ ਆਉਂਦੇ ਖੇਤਰ ਸੁੱਚੀ ਪਿੰਡ ਦੇ ਨਜ਼ਦੀਕ ਦੇਰ ਰਾਤ 2 ਧਿਰਾਂ 'ਚ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ | ਇਸ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ ਤੇ 3 ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਪਠਾਨਕੋਟ ਚੌਕ ਲਾਗਲੇ ਇਕ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ | ਦੂਜੇ ਪਾਸੇ ਇਸ ਸੰਬੰਧੀ ਇਤਲਾਹ ਮਿਲਣ 'ਤੇ ਘਟਨਾ ਸਥਾਨ 'ਤੇ ਪਹੁੰਚੀ ਉਕਤ ਥਾਣੇ ਦੀ ਪੁਲਿਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ | ਦੱਸਿਆ ਜਾ ਰਿਹਾ ਹੈ ਕਿ ਦੋਨੋਂ ਧਿਰਾਂ ਸੁੱਚੀ ਪਿੰਡ ਨਾਲ ਸੰਬੰਧਿਤ ਹਨ ਤੇ ਜੋ ਵਿਅਕਤੀ ਮੌਤ ਦੇ ਮੂੰਹ ਜਾ ਪਿਆ ਹੈ ਉਹ ਵੀ ਸੁੱਚੀ ਪਿੰਡ ਨਾਲ ਹੀ ਸੰਬੰਧਿਤ ਹੈ | ਖ਼ਬਰ ਲਿਖੇ ਜਾਣ ਤੱਕ ਮਿ੍ਤਕ ਦੀ ਪਛਾਣ ਸਾਹਮਣੇ ਨਹੀਂ ਸੀ ਆ ਸਕੀ, ਜਦੋਂਕਿ ਪੁਲਿਸ ਅਧਿਕਾਰੀਆਂ ਨਾਲ ਸੰਪਰਕ ਕੀਤੇ ਜਾਣ 'ਤੇ ਉਨ੍ਹਾਂ ਵਲੋਂ ਕਿਹਾ ਗਿਆ ਕਿ ਜਾਂਚ ਕੀਤੀ ਜਾ ਰਹੀ ਹੈ, ਜੋ ਵੀ ਪਹਿਲੂ ਸਾਹਮਣੇ ਆਉਣਗੇ, ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ |

ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ ਅਗਲੀ ਖ਼ਬਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਲੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।