ਹੈਰੋਇਨ ਸਮੇਤ 2 ਗਿ੍ਫ਼ਤਾਰ
ਅਜੀਤ ਡੈਸਕ
17-06-2025
125ਵਾਂ ਗੁਰਮਤਿ ਸਮਾਗਮ ਅੱਜ
ਜਲੰਧਰ, 16 ਜੂਨ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ 125ਵਾਂ ਮਹੀਨਾ ਵਾਰੀ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੁਹੱਲਾ ਗੋਬਿੰਦਗੜ੍ਹ ਵਿਖੇ 17 ਜੂਨ ਦਿਨ ਮੰਗਲਵਾਰ ਨੂੰ ਸ਼ਾਮ 7 ਤੋਂ ਰਾਤ 9.30 ਵਜੇ ਤੱਕ ਬੜੀ ਸ਼ਰਧਾ ਨਾਲ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਮੌਕੇ ਭਾਈ ਸਿਮਰਪ੍ਰੀਤ ਸਿੰਘ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ) ਤੇ ਗੁਰੂ ਘਰ ਦੇ ਹਜ਼ੂਰੀ ਰਾਗੀ ਭਾਈ ਸੁਰਿੰਦਰ ਸਿੰਘ ਕਥਾ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕਰਨਗੇ |