05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਡਿਪਟੀ ਕਮਿਸ਼ਨਰ ਵਲੋਂ ਨਸ਼ਿਆਂ ਤੋਂ ਪ੍ਰਭਾਵਿਤ ਨੌਜਵਾਨਾਂ ਲਈ ਨਵੇਂ ਹੁਨਰ ਵਿਕਾਸ ਕੋਰਸ ਸ਼ੁਰੂ ਕਰਨ ਦੀ ਹਦਾਇਤ

ਡੀ.ਸੀ. ਹਿਮਾਂਸ਼ੂ ਅਗਰਵਾਲ ਮੀਟਿੰਗ ਦੌਰਾਨ ਗੱਲਬਾਤ ਕਰਦੇ ਹੋਏ ਨਾਲ ਏ.ਡੀ.ਸੀ. ਅਮਨਿੰਦਰ ਕੌਰ | ਤਸਵੀਰ : ਮੁਨੀਸ਼ <br/> 17-06-2025
ਜਲੰਧਰ, 16 ਜੂਨ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਬੇਰੁਜ਼ਗਾਰੀ ਨੂੰ ਖ਼ਤਮ ਕਰਨ ਤੇ ਨੌਜਵਾਨਾਂ ਨੂੰ ਆਰਥਿਕ ਪੱਖੋਂ ਸਸ਼ਕਤ ਬਣਾਉਣ ਲਈ ਹੁਨਰ ਵਿਕਾਸ ਪ੍ਰੋਗਰਾਮ ਤਹਿਤ ਵੱਧ ਤੋਂ ਵੱਧ ਪਹਿਲਕਦਮੀਆਂ ਕਰਨ 'ਤੇ ਜ਼ੋਰ ਦਿੱਤਾ ਗਿਆ¢ ਪੇਂਡੂ ਵਿਕਾਸ ਤੇ ਸਵੈ ਰੋਜ਼ਗਾਰ ਸਿਖਲਾਈ (ਰੂਡਸੈਟ) ਸੰਸਥਾ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ.ਅਗਰਵਾਲ ਨੇ ਸਾਰੇ ਵਿਭਾਗਾਂ ਨੂੰ ਵੱਖ-ਵੱਖ ਸਕੀਮਾਂ ਤੇ ਪ੍ਰੋਗਰਾਮਾਂ ਦਾ ਹੇਠਲੇ ਪੱਧਰ ਤੱਕ ਲਾਭ ਪਹੁੰਚਾਉਣ ਲਈ ਬਿਹਤਰ ਆਪਸੀ ਤਾਲਮੇਲ ਨਾਲ ਕੰਮ ਕਰਨ ਲਈ ਕਿਹਾ¢ ਡਿਪਟੀ ਕਮਿਸ਼ਨਰ ਨੇ ਹਦਾਇਤ ਕਰਦਿਆਂ ਕਿਹਾ ਕਿ ਮਾਡਲ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਵਿਖੇ ਨਸ਼ਿਆਂ ਤੋਂ ਪ੍ਰਭਾਵਿਤ ਨੌਜਵਾਨਾਂ ਨੂੰ ਸਮਾਜ ਦੀ ਮੁੱਖ ਧਾਰਾ 'ਚ ਵਾਪਸ ਲਿਆਉਣ ਲਈ ਨਵੇਂ ਸਿਖਲਾਈ ਕੋਰਸ ਸ਼ੁਰੂ ਕੀਤੇ ਜਾਣ¢ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਿਆਂ ਦੀ ਦਲਦਲ ਵਿਚ ਫਸੇ ਨÏਜਵਾਨਾਂ ਨੂੰ ਮੁੱਖ ਧਾਰਾ 'ਚ ਲਿਆਉਣ ਲਈ ਨਸ਼ਾ ਛੁਡਾ ਕੇ ਹੁਨਰਮੰਦ ਬਣਾਇਆ ਜਾ ਰਿਹਾ ਹੈ, ਤਾਂ ਜੋ ਅਜਿਹੇ ਨÏਜਵਾਨ ਸਿਖਲਾਈ ਪ੍ਰਾਪਤ ਕਰਕੇ ਆਪਣਾ ਕੰਮ ਸ਼ੁਰੂ ਕਰਕੇ ਆਰਥਿਕ ਪੱਖੋਂ ਮਜ਼ਬੂਤ ਹੋ ਸਕਣ¢ ਰੂਡਸੈਟ ਇੰਸਟੀਚਿਊਟ ਡਾਇਰੈਕਟਰ ਸੰਜੀਵ ਕੁਮਾਰ ਚੌਹਾਨ ਵਲੋਂ ਤਿਮਾਹੀ ਰਿਪੋਰਟ ਪੇਸ਼ ਕਰਦਿਆਂ ਦੱਸਿਆ ਕਿ ਹਾਲ ਹੀ ਵਿਚ 36 ਸਿਖਲਾਈ ਪ੍ਰੋਗਰਾਮ ਕਰਵਾਏ ਗਏ ਹਨ, ਜਿਸ ਦਾ 1000 ਨੌਜਵਾਨਾਂ ਵਲੋਂ ਲਾਭ ਉਠਾਇਆ ਗਿਆ ਹੈ ਤੇ 709 ਨੌਜਵਾਨਾਂ ਵਲੋਂ ਨੌਕਰੀਆਂ ਜਾਂ ਆਪਣਾ ਸਵੈ ਰੋਜ਼ਗਾਰ ਸ਼ੁਰੂ ਕੀਤਾ ਗਿਆ ਹੈ¢ ਉਨ੍ਹਾਂ ਦੱਸਿਆ ਕਿ ਸੰਸਥਾ ਦੇ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ 503 ਸਿਖਲਾਈ ਪ੍ਰੋਗਰਾਮ ਕਰਵਾਏ ਗਏ ਹਨ, ਜਿਸ ਦÏਰਾਨ 13000 ਉਮੀਦਵਾਰਾਂ ਨੂੰ ਸਿੱਖਿਅਤ ਕੀਤਾ ਗਿਆ ਹੈ¢ ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਮਨਿੰਦਰ ਕੌਰ, ਬੁੱਧੀ ਰਾਜ ਸਿੰਘ, ਐਲ.ਡੀ.ਐਮ. ਐਮ.ਐੱਸ. ਮੋਤੀ, ਸਕੱਤਰ ਰੈੱਡ ਕਰਾਸ ਸੁਸਾਇਟੀ ਸੁਰਜੀਤ ਲਾਲ
ਪਿਛਲੀ ਖ਼ਬਰ ਸ਼ਾਂਤਮਈ ਪ੍ਰਦਰਸ਼ਨਕਾਰੀਆਂ ਨੂੰ ਰੋਕਣਾ ਨਿੰਦਣਯੋਗ-ਰੰਧਾਵਾ, ਜਾਮਾਰਾਏ ਅਗਲੀ ਖ਼ਬਰ ਹੈਰੋਇਨ ਸਮੇਤ 2 ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।