05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਸ਼ਾਂਤਮਈ ਪ੍ਰਦਰਸ਼ਨਕਾਰੀਆਂ ਨੂੰ ਰੋਕਣਾ ਨਿੰਦਣਯੋਗ-ਰੰਧਾਵਾ, ਜਾਮਾਰਾਏ

ਅਜੀਤ ਡੈਸਕ 17-06-2025
ਜਲੰਧਰ, 16 ਜੂਨ (ਜਸਪਾਲ ਸਿੰਘ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਦੀ ਪੰਜਾਬ ਰਾਜ ਕਮੇਟੀ ਨੇ ਲੁਧਿਆਣਾ ਵਿਖੇ ਸ਼ਾਂਤਮਈ ਪ੍ਰਦਰਸ਼ਨ ਕਰਨ ਜਾ ਰਹੇ ਬਠਿੰਡਾ ਦੇ ਇਨਸਾਫ ਪਸੰਦ ਲੋਕਾਂ ਨੂੰ ਜਬਰੀ ਰੋਕਣ ਦੀ ਪੁਇਲਸ ਦੀ ਕਾਰਵਾਈ ਦੀ ਸਖਤ ਸ਼ਬਦਾਂ 'ਚ ਨਿਖੇਧੀ ਕੀਤੀ ਹੈ | ਕਮੇਟੀ ਦੇ ਪ੍ਰਧਾਨ ਤੇ ਸਕੱਤਰ ਕਾਮਰੇਡ ਰਤਨ ਸਿੰਘ ਰੰਧਾਵਾ ਤੇ ਪਰਗਟ ਸਿੰਘ ਜਾਮਾਰਾਏ ਤੇ ਪਾਰਟੀ ਦੀ ਕੇਂਦਰੀ ਕਮੇਟੀ ਦੇ ਮੈਂਬਰ ਕਾਮਰੇਡ ਮਹੀਪਾਲ ਨੇ ਕਿਹਾ ਹੈ ਕਿ ਪੰਜਾਬ ਦੇ ਬਹਾਦਰ ਲੋਕ, ਹੱਕਾਂ ਦੀ ਰਾਖੀ ਲਈ ਉੱਠਦੀ ਆਵਾਜ਼ ਨੂੰ ਡੰਡੇ ਦੇ ਜ਼ੋਰ ਨਾਲ ਦਬਾਉਣ ਦੇ ਸੂਬੇ ਦੀ ਭਗਵੰਤ ਮਾਨ ਸਰਕਾਰ ਦੇ ਕੋਝੇ ਯਤਨਾਂ ਨੂੰ ਸਫਲ ਨਹੀਂ ਹੋਣ ਦੇਣਗੇ | ਉਨ੍ਹਾਂ ਦੋਸ਼ ਲਾਇਆ ਹੈ ਕਿ 'ਆਪ' ਸਰਕਾਰ ਵੀ ਕੇਂਦਰ ਸਰਕਾਰ ਦੀ ਤਾਨਾਸ਼ਾਹ ਕਾਰਜਸ਼ੈਲੀ ਦੀ ਭੱਦੀ ਨਕਲ ਕਰਦਿਆਂ ਇੱਥੇ ਵੀ ਪੁਲਸ ਰਾਜ ਸਥਾਪਿਤ ਕਰਨਾ ਚਾਹੁੰਦੀ ਹੈ | ਉਨ੍ਹਾਂ ਕਿਹਾਿ ਕ ਗੋਨਿਆਨਾ ਮੰਡੀ ਦੇ ਨੌਜਵਾਨ ਅਧਿਆਪਕ ਨੂੰ ਸੀਆਈਏ ਟੂ ਵਿਖੇ ਤਸੀਹੇ ਦੇ ਕੇ ਕਤਲ ਕਰਨ ਵਾਲੇ ਪੁਲਿਸੀਆਂ ਖਿਲਾਫ਼ ਕਾਰਵਾਈ ਕਰਵਾਉਣ ਲਈ ਗਠਿਤ ਕੀਤੀ ਗਈ 'ਨਰਿੰਦਰਦੀਪ ਕਤਲ ਕਾਂਡ ਵਿਰੋਧੀ ਐਕਸ਼ਨ ਕਮੇਟੀ' ਵਲੋਂ ਅੱਜ ਲੁਧਿਆਣਾ ਵਿਖੇ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ ਤੇ ਇਸੇ ਤਰ੍ਹਾਂ ਇਉਂ ਹੀ ਬਠਿੰਡਾ ਸ਼ਹਿਰ ਦੇ ਅਤਿ ਢੁਕਵੀਂ ਥਾਂ 'ਤੇ ਬਣੇ ਬੱਸ ਸਟੈਂਡ ਨੂੰ ਰੀਅਲ ਐਸਟੇਟ ਕਾਰੋਬਾਰੀਆਂ ਨੂੰ ਲਾਹਾ ਪੁਚਾਉਣ ਲਈ ਸ਼ਹਿਰੋਂ ਬਾਹਰ 6-7 ਮੀਲ ਦੂਰ ਉਜਾੜ ਥਾਂ 'ਤੇ ਲਿਜਾਣ ਵਿਰੁੱਧ ਬਣੀ 'ਬੱਸ ਅੱਡਾ ਬਚਾਓ ਸੰਘਰਸ਼ ਕਮੇਟੀ' ਨੇ ਵੀ ਅੱਜ ਹੀ ਲੁਧਿਆਣਾ ਜਾ ਕੇ ਸੂਬੇ ਦੇ ਲੋਕਾਂ ਸਾਹਮਣੇ ਆਪਣਾ ਪੱਖ ਰੱਖਣ ਦਾ ਫੈਸਲਾ ਲਿਆ ਸੀ ਪਰ ਅੱਜ ਸਵੇਰੇ ਹੀ ਪੁਲਿਸ ਦੀਆਂ ਧਾੜਾਂ ਨੇ ਇਨ੍ਹਾਂ ਅਮਨ ਪਸੰਦ ਸ਼ਹਿਰੀਆਂ ਨੂੰ ਘੇਰ ਲਿਆ ਅਤੇ ਇਨ੍ਹਾਂ ਦੀ ਲੁਧਿਆਣਾ ਵੱਲ ਨੂੰ ਰਵਾਨਾ ਹੋਣ ਦੀ ਕੋਸ਼ਿਸ਼ ਨਾਕਾਮ ਕਰ ਦਿੱਤੀ |
ਪਿਛਲੀ ਖ਼ਬਰ ਨਿਊ ਗੌਤਮ ਨਗਰ 'ਚ ਸੀਵਰੇਜ ਸਮੱਸਿਆ ਤੋਂ ਲੋਕ ਪ੍ਰੇਸ਼ਾਨ <br/> ਅਗਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਨਸ਼ਿਆਂ ਤੋਂ ਪ੍ਰਭਾਵਿਤ ਨੌਜਵਾਨਾਂ ਲਈ ਨਵੇਂ ਹੁਨਰ ਵਿਕਾਸ ਕੋਰਸ ਸ਼ੁਰੂ ਕਰਨ ਦੀ ਹਦਾਇਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।