04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਸ਼੍ਰੋਮਣੀ ਅਕਾਲੀ ਦਲ (ਭਰਤੀ ਕਮੇਟੀ) ਦੀ ਮੈਂਬਰਸ਼ਿਪ ਮੁਹਿੰਮ ਨੂੰ ਤੇਜ਼ ਕੀਤਾ ਜਾਵੇਗਾ-ਸਿੱਖ ਤਾਲਮੇਲ ਕਮੇਟੀ

ਅਜੀਤ ਡੈਸਕ 17-06-2025
ਜਲੰਧਰ, 16 ਜੂਨ (ਜਸਪਾਲ ਸਿੰਘ)-ਸ੍ਰੀ ਅਕਾਲ ਤਖਤ ਸਾਹਿਬ ਜੀ ਦੀ ਫਸੀਲ ਤੋਂ ਪੰਜ ਸਿੰਘ ਸਾਹਿਬਾਨਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਲਈ ਬਣਾਈ, ਪੰਜ ਮੈਂਬਰੀ ਕਮੇਟੀ ਦੀ ਦੇਖ ਰੇਖ ਹੇਠ ਚੱਲ ਰਹੀ ਭਰਤੀ ਮੁਹਿੰਮ ਦੇ ਸੰਬੰਧ 'ਚ ਸੁਰਜੀਤ ਸਿੰਘ ਚੀਮਾ (ਸਾਬਕਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਮੀਟਿੰਗ ਬਸਤੀ ਸ਼ੇਖ ਵਿਖੇ ਹੋਈ ¢ ਜਿਸ 'ਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਕੁਲਵਿੰਦਰ ਸਿੰਘ ਚੀਮਾ, ਅਮਰਜੀਤ ਸਿੰਘ ਕ੍ਰਿਸ਼ਨਪੁਰਾ, ਗੁਰਕਿਰਪਾਲ ਸਿੰਘ (ਪ੍ਰਧਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ), ਮਹਿੰਦਰਪਾਲ ਸਿੰਘ ਬਿਨਾਕਾ ਤੇ ਜਸਵਿੰਦਰ ਸਿੰਘ ਜੱਸਾ ਤੋਂ ਇਲਾਵਾ ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ, ਹਰਪਾਲ ਸਿੰਘ ਚੱਢਾ, ਹਰਪ੍ਰੀਤ ਸਿੰਘ ਨੀਟੂ, ਸਤਪਾਲ ਸਿੰਘ ਸਿਦਕੀ, ਪਰਮਜੀਤ ਸਿੰਘ ਪ੍ਰਧਾਨ, ਬਾਬਾ ਬਚਿੱਤਰ ਸਿੰਘ ਗੁਰਦੁਆਰਾ ਬਸਤੀ ਮਿੱਠੂ, ਵਿੱਕੀ ਸਿੰਘ ਖਾਲਸਾ, ਬੰਟੀ ਰਾਠੌਰ, ਸੁਖਦੇਵ ਸਿੰਘ ਸੁੱਖਾ ਤੇ ਪਰਮਜੀਤ ਸਿੰਘ ਪੰਮਾ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਮੀਟਿੰਗ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਨਾਲ ਪੰਜ ਮੈਂਬਰੀ ਕਮੇਟੀ ਦੀ ਦੇਖ ਰੇਖ ਹੇਠ ਹੋ ਰਹੀ ਭਰਤੀ 'ਚ ਸਿੱਖ ਤਾਲਮੇਲ ਕਮੇਟੀ ਵਲੋਂ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਭਰਤੀ ਵੱਡੀ ਪੱਧਰ 'ਤੇ ਕਰਨ ਦਾ ਫੈਸਲਾ ਕੀਤਾ ਗਿਆ | ਇਸ ਮੌਕੇ ਸ. ਸੁਰਜੀਤ ਸਿੰਘ ਚੀਮਾ ਨੇ ਕਿਹਾ ਕਿ ਸਿੱਖ ਤਾਲਮੇਲ ਕਮੇਟੀ ਵਲੋਂ ਭਰਤੀ ਮੁਹਿੰਮ ਵਿੱਚ ਹਿੱਸਾ ਲੈਣਾ ਬਹੁਤ ਸ਼ਲਾਘਾਯੋਗ ਫੈਸਲਾ ਹੈ ਤੇ ਜਥੇਬੰਦੀ ਦੀ ਸਰਗਰਮੀ ਨਾਲ ਅਕਾਲੀ ਦਲ ਨੂੰ ਵਿਸ਼ੇਸ਼ ਤਾਕਤ ਮਿਲੇਗੀ ¢ਇਸ ਮÏਕੇ ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ, ਹਰਪਾਲ ਸਿੰਘ ਚੱਢਾ ਤੇ ਹਰਪ੍ਰੀਤ ਸਿੰਘ ਨੀਟੂ ਨੇ ਕਿਹਾ ਕਿ ਅਸੀਂ ਇਸ ਮੁਹਿੰਮ 'ਚ ਹਰ ਪੰਜਾਬੀ ਉਹ ਭਾਵੇਂ ਕਿਸੇ ਧਰਮ ਨਾਲ ਸੰਬੰਧ ਰੱਖਦਾ ਹੋਵੇ, ਉਸ ਨੂੰ ਸ਼੍ਰੋਮਣੀ ਅਕਾਲੀ ਦਲ ਨਾਲ ਜੋੜ ਕੇ ਮੈਂਬਰ ਬਣਾਇਆ ਜਾਵੇਗਾ, ਬਸ਼ਰਤੇ ਉਹ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਿਆਰ ਕਰਦਾ ਹੋਵੇ¢
ਪਿਛਲੀ ਖ਼ਬਰ ਸੀ- 7 ਫਾਟਕ ਬੰਦ ਹੋਣ ਬਾਰੇ ਡੀ.ਸੀ. ਨੂੰ ਮੰਗ ਪੱਤਰ ਦਿੱਤਾ <br/> ਅਗਲੀ ਖ਼ਬਰ ਬੱਧਣ ਜਠੇਰਿਆਂ ਦਾ ਜੋੜ ਮੇਲਾ 22 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।