ਜਲੰਧਰ, 13 ਜੂਨ (ਜਸਪਾਲ ਸਿੰਘ)-ਗੁਰੂੁ ਨਾਨਕ ਦੇਵ ਯੂਨੀਵਰਸਿਟੀ, ਅੰਮਿ੍ਤਸਰ ਵਲੋਂ ਐਲਾਨੇ ਬੀ.ਵੋਕ (ਸਾਫ਼ਟਵੇਅਰ ਡਿਵੈਲਪਮੈਂਟ) ਤੀਜਾ ਸਮੈਸਟਰ ਦੇ ਨਤੀਜੇ 'ਚੋਂ ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੀ ਵਿਦਿਆਰਥਣ ਹਰਪ੍ਰੀਤ ਕੌਰ ਨੇ 10 'ਚੋਂ 8.5 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਤੀਜਾ ਸਥਾਨ ਹਾਸਲ ਕੀਤਾ | ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ 'ਤੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਵਧਾਈ ਦਿੱਤੀ | ਪਿ੍ੰਸੀਪਲ ਡਾ. ਸੁਮਨ ਚੋਪੜਾ ਨੇ ਇਸ ਮੌਕੇ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ | ਇਸ ਮੌਕੇ ਪ੍ਰੋ. ਸੰਜੀਵ ਕੁਮਾਰ ਆਨੰਦ ਮੁਖੀ ਕੰਪਿਊਟਰ ਸਾਇੰਸ ਅਤੇ ਆਟੀ.ਟੀ. ਵਿਭਾਗ, ਪ੍ਰੋ. ਨਵਨੀਤ ਕੌਰ, ਪ੍ਰੋ. ਜਸਜੀਤ ਸਿੰਘ ਅਤੇ ਪ੍ਰੋ. ਰੀਤਿਕਾ ਵੀ ਹਾਜ਼ਰ ਸਨ |