ਹਾੜ ਦੀ ਸੰਗਰਾਂਦ ਮੌਕੇ ਵੱਖ-ਵੱਖ ਗੁਰੂ ਘਰਾਂ 'ਚ ਕਰਵਾਏ ਗੁਰਮਤਿ ਸਮਾਗਮ
ਅਜੀਤ ਡੈਸਕ
17-06-2025
ਗੁਰਦੁਆਰਾ ਨੌਵੀਂ ਪਾਤਸ਼ਾਹੀ
ਗੁਰਦੁਆਰਾ ਨੌਵੀਂ ਪਾਤਸ਼ਾਹੀ ਦੂਖ ਨਿਵਾਰਨ ਸਾਹਿਬ ਗੁਰੂ ਤੇਗ਼ ਬਹਾਦਰ ਨਗਰ ਵਿਖੇ ਹਾੜ ਦੀ ਸੰਗਰਾਂਦ ਮੌਕੇ ਇਸਤਰੀ ਸਤਿਸੰਗ ਸਭਾ ਤੇ ਖ਼ਾਲਸਾ ਨੌਜਵਾਨ ਸਭਾ ਦੇ ਸਹਿਯੋਗ ਨਾਲ ਸ਼ਾਮ ਦੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ 'ਚ ਵੱਡੀ ਗਿਣਤੀ ਇਲਾਕੇ ਦੀਆਂ ਸੰਗਤਾਂ ਨੇ ਹਾਜ਼ਰੀ ਭਰੀ | ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਸਜਾਏ ਦੀਵਾਨ 'ਚ ਭਾਈ ਸ਼ੌਕੀਨ ਸਿੰਘ (ਹਜ਼ੂਰੀ ਰਾਗੀ ਜਥਾ ਸੱਚਖੰਡ ਸ੍ਰੀ ਦਰਬਾਰ ਸਾਹਿਬ) ਤੇ ਭਾਈ ਫ਼ਤਿਹ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸਾਹਿਬ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਦੁਆਰਾ, ਕਥਾਵਾਚਕ ਭਾਈ ਜਸਬੀਰ ਸਿੰਘ ਖ਼ੁਸ਼ਦਿਲ ਨੇ ਗੁਰਮਤਿ ਵਿਚਾਰਾਂ ਦੁਆਰਾ ਸੰਗਤ ਨੂੰ ਨਿਹਾਲ ਕੀਤਾ | ਗੁਰੂ ਘਰ ਦੇ ਮੁੱਖ ਸੇਵਾਦਾਰ ਜਥੇਦਾਰ ਜਗਜੀਤ ਸਿੰਘ ਗਾਬਾ ਨੇ ਵੀ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ ਆਪਣਾ ਜੀਵਨ ਗੁਰਮਤਿ ਅਨੁਸਾਰ ਜਿਊਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਕੰਵਲਜੀਤ ਸਿੰਘ ਟੋਨੀ ਓਬਰਾਏ ਕਾਰਜਕਾਰੀ ਪ੍ਰਧਾਨ, ਜਸਵਿੰਦਰ ਸਿੰਘ ਮੱਕੜ ਸਰਪ੍ਰਸਤ, ਮਨਜੀਤ ਸਿੰਘ ਠੁਕਰਾਲ ਸੀ. ਮੀਤ ਪ੍ਰਧਾਨ, ਜੋਗਿੰਦਰ ਸਿੰਘ ਕੈਸ਼ੀਅਰ, ਪਰਮਜੀਤ ਸਿੰਘ ਕਾਨਪੁਰੀ ਮੀਤ ਪ੍ਰਧਾਨ, ਪਰਵਿੰਦਰ ਸਿੰਘ ਓਬਰਾਏ, ਗੁਰਵਿੰਦਰ ਸਿੰਘ ਚੋਪੜਾ, ਗੁਰਿੰਦਰ ਸਿੰਘ, ਭੁਪਿੰਦਰ ਸਿੰਘ ਭਿੰਦਾ, ਪਰਮਜੀਤ ਸਿੰਘ ਭਲਵਾਨ, ਸੁਰਜੀਤ ਸਿੰਘ ਸੇਤੀਆ, ਹਰਜਿੰਦਰ ਸਿੰਘ ਲੈਂਡ ਲਾਰਡ, ਹਰਦੀਪ ਸਿੰਘ ਮੱਲ੍ਹੀ, ਕੁਲਵਿੰਦਰ ਸਿੰਘ ਮੱਲ੍ਹੀ, ਮਲਕੀਤ ਸਿੰਘ ਮੁਲਤਾਨੀ, ਦਲਜੀਤ ਸਿੰਘ ਗਾਬਾ ਆਦਿ ਹਾਜ਼ਰ ਸਨ |