03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਡੇਂਗੂ ਰੋਕੂ ਮੁਹਿੰਮ ਤਹਿਤ ਵੱਖ-ਵੱਖ ਥਾਵਾਂ 'ਤੇ ਕੀਤੀ ਚੈਕਿੰਗ

ਅਜੀਤ ਡੈਸਕ 17-06-2025
ਸ਼ਾਹਕੋਟ, 16 ਜੂਨ (ਬਾਂਸਲ)-ਸ਼ਾਹਕੋਟ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਦੀਪਕ ਚੰਦਰ ਦੀ ਦੇਖ-ਰੇਖ ਹੇਠ ਚਲਾਈ ਜਾ ਰਹੀ ਡੇਂਗੂ ਰੋਕੂ ਮੁਹਿੰਮ ਤਹਿਤ ਸ਼ਾਹਕੋਟ ਤੇ ਵੱਖ-ਵੱਖ ਸਬ-ਸੈਂਟਰਾਂ ਵਿੱਚ ਡੇਂਗੂ ਸਬੰਧੀ ਸਰਵੇ ਕੀਤਾ ਗਿਆ | ਐਸ.ਐਮ.ਓ ਸ਼ਾਹਕੋਟ ਨੇ ਦੱਸਿਆ ਕਿ ਡੇਂਗੂ ਤੇ ਚਿਕਨਗੁਨੀਆਂ ਵਰਗੀਆਂ ਬਿਮਾਰੀਆਂ ਤੋਂ ਬਚਾਅ ਲਈ ਸਾਨੂੰ ਆਪਣੇ ਘਰ ਤੇ ਆਲੇ ਦੁਆਲੇ ਦੀ ਸਫ਼ਾਈ ਦਾ ਧਿਆਨ ਰੱਖਣਾ ਚਾਹੀਦਾ ਹੈ ਤੇ ਪਾਣੀ ਖੜ੍ਹਾ ਨਹੀਂ ਹੋਣ ਦੇਣਾ ਚਾਹੀਦਾ | ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਚਲਾਈ ਜਾ ਰਹੀ ਇਸ ਮੁਹਿੰਮ ਤਹਿਤ ਜਿਸ 'ਚ ਡੇਂਗੂ ਦੇ ਮੱਛਰਾਂ ਦਾ ਲਾਰਵਾ ਪਨਪਣ ਵਾਲੀਆਂ ਥਾਂਵਾਂ ਦੀ ਜਾਂਚ ਕੀਤੀ ਜਾ ਰਹੀ ਹੈ | ਇਸ ਮੌਕੇ ਸਿਹਤ ਵਿਭਾਗ ਦੇ ਜਸਵੀਰ ਸਿੰਘ, ਗੁਰਮਲਕੀਤ ਸਿੰਘ, ਬਲਕਾਰ ਸਿੰਘ, ਵਿਸ਼ਾਲ ਲਾਲ, ਪਰਮਜੀਤ ਕੌਰ ਤੇ ਹੋਰ ਕਰਮਚਾਰੀਆਂ ਨੇ ਵੱਖ ਵੱਖ ਥਾਈਾ ਜਾ ਕੇ ਸਾਫ਼ ਸਫ਼ਾਈ ਦੀ ਚੈਕਿੰਗ ਕੀਤੀ ਤੇ ਲੋਕਾਂ ਨੂੰ ਜਾਗਰੂਕ ਕੀਤਾ |
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਈ ਘਨਈਆ ਜੀ ਸੇਵਾ ਸੁਸਾਇਟੀ ਨੇ ਲਗਾਈ ਛਬੀਲ ਅਗਲੀ ਖ਼ਬਰ ਜਲੰਧਰ ਬਣਿਆ ਅੰਡਰ 23 ਸਾਲ ਵਰਗ 'ਚੋਂ ਪੰਜਾਬ ਕ੍ਰਿਕਟ ਚੈਂਪੀਅਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।