03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਾਹਕੋਟ ਵਿਖੇ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ

ਅਜੀਤ ਡੈਸਕ 17-06-2025
ਸ਼ਾਹਕੋਟ, 16 ਜੂਨ (ਸੁਖਦੀਪ ਸਿੰਘ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਸ਼ਾਹਕੋਟ ਵਿਖੇ ਸਮੂਹ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ 'ਚ ਤੇ ਹਾੜ ਮਹੀਨੇ ਦੀ ਸੰਗਰਾਂਦ ਦੇ ਦਿਹਾੜੇ ਮੌਕੇ ਮਹੀਨਾਵਾਰੀ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਆਰੰਭ ਕੀਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਸਵੇਰ ਸਮੇਂ ਭੋਗ ਪਾਏ ਗਏ | ਸ਼ਾਮ ਸਮੇਂ ਦੀਵਾਨ ਸਜਾਏ ਗਏ, ਜਿਸ 'ਚ ਭਾਈ ਗੁਰਸੇਵਕ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਬੇਰ ਸਾਹਿਬ (ਸੁਲਤਾਨਪੁਰ ਲੋਧੀ) ਦੇ ਜਥੇ ਨੇ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਗੁਰਦੁਆਰਾ ਸਾਹਿਬ ਦੇ ਹੈੱਡਗ੍ਰੰਥੀ ਭਾਈ ਮੰਗਲ ਸਿੰਘ ਨੇ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਉਂਦਿਆਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਪ੍ਰਬੰਧਕ ਕਮੇਟੀ ਵਲੋਂ ਜਥੇ ਤੇ ਸੇਵਾਦਾਰਾਂ ਦਾ ਸਨਮਾਨ ਕੀਤਾ ਗਿਆ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਜੀਤ ਸਿੰਘ ਝੀਤਾ ਨੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਸੰਗਤਾਂ ਵਲੋਂ ਘਰਾਂ ਤੋਂ ਤਿਆਰ ਕਰਕੇ ਲਿਆਂਦੇ ਮਿੱਸੇ ਪ੍ਰਸ਼ਾਦਿਆਂ ਦਾ ਅਤੁੱਟ ਲੰਗਰ ਵਰਤਾਇਆ ਗਿਆ ਤੇ ਠੰਡੇ-ਮਿੱਠੇ ਜਲ ਦੀ ਛਬੀਲ ਲਗਾਈ ਗਈ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਜੀਤ ਸਿੰਘ ਝੀਤਾ, ਸਾਬਕਾ ਪ੍ਰਧਾਨ ਹਰਬੰਸ ਸਿੰਘ, ਸਾਬਕਾ ਪ੍ਰਧਾਨ ਡਾ. ਅਰਵਿੰਦਰ ਸਿੰਘ ਰੂਪਰਾ, ਹੈੱਡਗ੍ਰੰਥੀ ਭਾਈ ਮੰਗਲ ਸਿੰਘ, ਜਨਰਲ ਸਕੱਤਰ ਮਾਸਟਰ ਚਰਨਜੀਤ ਸਿੰਘ, ਮੀਤ ਪ੍ਰਧਾਨ ਕਮਲਜੀਤ ਸਿੰਘ ਧੰਜਲ, ਖਜ਼ਾਨਚੀ ਲਖਵਿੰਦਰ ਸਿੰਘ ਸੋਖੀ ਤੇ ਹਰਭਜਨ ਸਿੰਘ ਰੂਪਰਾ, ਜਗਤਾਰ ਸਿੰਘ ਮਿਸਤਰੀ, ਅਰਸ਼ਵੀਰ ਸਿੰਘ, ਮਾਸਟਰ ਪ੍ਰਭਦੀਪ ਸਿੰਘ, ਕਮਲ, ਸੁਖਵਿੰਦਰ ਸਿੰਘ ਚਤਰੱਥ, ਧਰਮਿੰਦਰ ਸਿੰਘ ਰੂਪਰਾ, ਪਰਮਜੀਤ ਸਿੰਘ ਝੀਤਾ ਸਾਬਕਾ ਪ੍ਰਧਾਨ, ਬਿਕਰਮਜੀਤ ਸਿੰਘ ਸੁਖੀਜਾ, ਚੇਅਰਮੈਨ ਗੁਰਮੁੱਖ ਸਿੰਘ ਕੋਟਲਾ, ਸ਼੍ਰੋਮਣੀ ਅਕਾਲੀ ਦਲ (ਅ) ਦੇ ਸੀਨੀਅਰ ਆਗੂ ਜਥੇ. ਸੁਲੱਖਣ ਸਿੰਘ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਸਵਿੰਦਰ ਸਿੰਘ, ਪਰਮਜੀਤ ਸਿੰਘ ਖ਼ਾਲਸਾ, ਗੁਰਮੁੱਖ ਸਿੰਘ ਬਾਟੂ ਆਦਿ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਸ਼ਤਾਬਗੜ੍ਹ 'ਚ ਸਾਲਾਨਾ ਮੇਲਾ 19 ਤੇ 20 ਨੂੰ -ਸਰਪੰਚ ਬਲਕਾਰ ਸਿੰਘ ਗਿੱਲ ਅਗਲੀ ਖ਼ਬਰ ਗੁਰੂ ਰਵਿਦਾਸ ਜਨਮ ਅਸਥਾਨ ਮੰਦਰ ਸੀਰ ਗੋਵਰਧਨਪੁਰ ਕਾਂਸ਼ੀ ਬਨਾਰਸ ਦਾ ਸਥਾਪਨਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।