ਸ਼ਾਹਕੋਟ, 16 ਜੂਨ (ਦਲਜੀਤ ਸਿੰਘ ਸਚਦੇਵਾ)- ਬਲਾਕ ਸੰਮਤੀ ਸ਼ਾਹਕੋਟ ਦੇ ਸਾਬਕਾ ਵਾਈਸ ਚੇਅਰਮੈਨ ਤੇ ਸਾਬਕਾ ਸਰਪੰਚ ਦਰਸ਼ਨ ਸਿੰਘ ਮਾਣਕਪੁਰ ਨੇ ਲੁਧਿਆਣਾ ਜ਼ਿਮਨੀ ਚੋਣ ਵਿਚ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਦੇ ਹੱਕ 'ਚ ਹਲਕਾ ਵਿਧਾਇਕ ਲਾਡੀ ਸ਼ੇਰੋਵਾਲੀਆ ਦੀ ਅਗਵਾਈ ਹੇਠ ਚੋਣ ਪ੍ਰਚਾਰ ਕੀਤਾ | ਉਨ੍ਹਾਂ ਕਿਹਾ ਕਿ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਆਸ਼ੂ ਦੇ ਹੱਕ ਵਿਚ ਭਰਵੀਆਂ ਮੀਟਿੰਗਾਂ ਕਰਕੇ ਚੋਣ ਮੁਹਿੰਮ ਨੂੰ ਭਖਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਆਸ਼ੂ ਵਲੋਂ ਕਾਂਗਰਸ ਸਰਕਾਰ ਸਮੇਂ ਕੀਤੇ ਗਏ ਵਿਕਾਸ ਦੇ ਕੰਮਾਂ ਕਾਰਨ ਲੋਕ ਆਸ਼ੂ ਨੂੰ ਵੱਡੀ ਲੀਡ ਨਾਲ ਜਿਤਾਉਣਗੇ |