ਆਦਮਪੁਰ, 16 ਜੂਨ (ਹਰਪ੍ਰੀਤ ਸਿੰਘ)-ਇੰਸਪੈਕਟਰ ਹਰਦੇਵਪ੍ਰੀਤ ਸਿੰਘ ਮੁੱਖ ਅਫ਼ਸਰ ਥਾਣਾ ਆਦਮਪੁਰ ਦੀ ਪੁਲਿਸ ਪਾਰਟੀ ਵਲੋਂ ਇੱਕ ਨਸ਼ਾ ਤਸਕਰ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ | ਜਾਣਕਾਰੀ ਦਿੰਦੇ ਹੋਏ ਕੁਲਵੰਤ ਡੀਐਸਪੀ ਕੁਲਵੰਤ ਸਿੰਘ ਨੇ ਦੱਸਿਆ ਕਿ ਏ ਐਸ ਆਈ ਪਰਮਜੀਤ ਸਿੰਘ ਚੌਂਕੀ ਇੰਚਾਰਜ ਅਲਾਵਲਪੁਰ ਸਮੇਤ ਪੁਲਿਸ ਪਾਰਟੀ ਵਲੋਂ ਪਿੰਡ ਦੋਲੀਕੇ - ਸੁੰਦਰਪੁਰ ਮੋੜ ਅਲਾਵਲਪੁਰ ਮੌਜੂਦ ਸੀ ਤਾ ਆਦਮਪੁਰ ਦੀ ਤਰਫੋ ਇਕ ਵਿਆਕਤੀ ਮੋਟਰਸਾਇਕਲ ਮਾਰਕਾ ਸਪਲੈਂਡਰ 'ਤੇ ਸਵਾਰ ਹੋ ਕੇ ਆਉਂਦਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾਅ ਕੇ ਮੋਟਰਸਾਇਕਲ ਪਿੱਛੇ ਨੂੰ ਮੋੜਨ ਲੱਗਾ | ਪੁਲਿਸ ਨੂੰ ਸ਼ੱਕ ਦੇ ਆਧਾਰ 'ਤੇ ਸਾਥੀ ਕਰਮਚਾਰੀਅ ਾਂ ਦੀ ਮਦਦ ਨਾਲ ਉਸ ਮੋਟਰਸਾਇਕਲ ਸਵਾਰ ਵਿਆਕਤੀ ਨੂੰ ਕਾਬੂ ਕੀਤਾ ਜਿਸ ਨੇ ਆਪਣਾ ਨਾਮ ਹਨੀ ਪੁੱਤਰ ਸੁਦੇਸ਼ ਕੁਮਾਰ ਵਾਸੀ ਮੁਹੱਲਾ ਅਜੀਤ ਨਗਰ ਵਾਰਡ ਨੰਬਰ 10 ਦੁਸਹਿਰਾ ਗਰਾਊਾਡ ਆਦਮਪੁਰ ਥਾਣਾ ਆਦਮਪੁਰ ਜ਼ਿਲ੍ਹਾ ਜਲੰਧਰ ਦੱਸਿਆ | ਜਿਸ ਦੇ ਮੋਟਰਸਾਇਕਲ ਮਾਰਕਾ ਸਪਲੈਂਡਰ ਦੇ ਹੈਂਡਲ ਨਾਲ ਖੱਬੇ ਪਾਸੇ ਬੰਨੇ ਮੋਮੀ ਲਿਫਾਫੇ ਵਜਨਦਾਰ ਨੂੰ ਹੈਂਡਲ ਨਾਲੋ ਖੋਲ ਕੇ ਤਲਾਸ਼ੀ ਕਰਨ ਤੇ ਮੋਮੀ ਲਿਫਾਫੇ 'ਚੋ 120 ਖੁੱਲੀਆ ਨਸ਼ੀਲੀਆਂ ਗੋਲੀਆਂ ਤੇ 6500 ਰੁਪਏ ਭਾਰਤੀ ਕਰਾਸੀ ਬਰਾਮਦ ਹੋਈ | ਆਦਮਪੁਰ ਪੁਲਿਸ ਵਲੋਂ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਮੁਖੀ ਆਦਮਪੁਰ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ ਪਹਿਲਾਂ ਵੀ ਨਸ਼ੇ ਦੇ 2 ਮਾਮਲੇ ਥਾਣਾ ਆਦਮਪੁਰ ਵਿਖੇ ਦਰਜ ਹਨ ਤੇ ਦੋਸ਼ੀ ਨੂੰ ਅੱਜ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਡ ਹਾਸਿਲ ਕਰਕੇ ਹੋਰ ਡੂੰਘਾਈ ਨਾਲ ਪੁਛਗਿੱਛ ਕੀਤੀ ਜਾਵੇਗੀ |