ਚੁਗਿੱਟੀ/ਜੰਡੂਸਿੰਘਾ, 17 ਜੂਨ (ਨਰਿੰਦਰ ਲਾਗੂ)-ਦਿਹਾਤੀ ਖੇਤਰ ਦੇ ਥਾਣਾ ਪਤਾਰਾ ਦੀ ਪੁਲਿਸ ਵਲੋਂ ਇਤਰਾਜ਼ਯੋਗ ਵਸਤਾਂ ਸਮੇਤ 4 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦੇ ਹੋਏ ਥਾਣਾ ਇੰਚਾਰਜ ਐਸ.ਆਈ. ਗੁਰਸ਼ਰਨ ਸਿੰਘ ਨੇ ਦੱਸਿਆ ਕਿ ਥਾਣਾ ਪਤਾਰਾ ਦੀ ਪੁਲਿਸ ਪਾਰਟੀ ਜਦ ਦੌਰਾ ਗਸ਼ਤ ਸ਼ਮਸ਼ਾਨਘਾਟ ਪਿੰਡ ਪਤਾਰਾ ਪੁੱਜੀ ਤਾਂ 4 ਨੌਜਵਾਨ ਸ਼ਮਸ਼ਾਨਘਾਟ ਅੰਦਰ ਬਣੇ ਕਮਰੇ 'ਚ ਬੈਠੇ ਸਨ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਖਬਰਾ ਕੇ ਉਥੋਂ ਭੱਜਣ ਲੱਗੇ ਤਾਂ ਉਨ੍ਹਾਂ ਨੂੰ ਕਾਬੂ ਕਰਕੇ ਨਾਂਅ-ਪਤਾ ਪੁੱਛਿਆ, ਜਿਨ੍ਹਾਂ ਨੇ ਆਪਣਾ ਨਾਂਅ ਕੁਲਵਿੰਦਰ ਸਿੰਘ ਉਰਫ਼ ਮਾਣੀ ਪੁੱਤਰ ਗੁਰਨਾਮ ਸਿੰਘ, ਗੁਰਜੀਤ ਸਿੰਘ ਪੁੱਤਰ ਗੁਰਮੇਲ ਸਿੰਘ, ਹਰਜਿੰਦਰ ਸਿੰਘ ਪੁੱਤਰ ਜਸਵੀਰ ਸਿੰਘ, ਹਰਪ੍ਰੀਤ ਸਿੰਘ ਪੁੱਤਰ ਜਗਦੀਸ਼ ਸਿੰਘ ਵਾਸੀ ਪਿੰਡ ਬੁਢਿਆਣਾ ਥਾਣਾ ਪਤਾਰਾ ਜਲੰਧਰ ਦੱਸਿਆ | ਉਨ੍ਹਾਂ ਕਿਹਾ ਕਿ ਉਕਤ ਪਾਸੋਂ 2 ਸਿਲਵਰ ਪੰਨੀਆਂ, ਹੈਰੋਇਨ ਅਲੂਦ, ਦੋ 10 ਰੁਪਏ ਦੇ ਨੋਟ ਰੋਲ ਕੀਤੇ ਹੈਰੋਇਨ ਅਲੂਦ ਅਤੇ 3 ਲਾਈਟਰ ਬਰਾਮਦ ਹੋਏ | ਉਨ੍ਹਾਂ ਕਿਹਾ ਕਿ ਫੜੇ ਗਏ ਇਨ੍ਹਾਂ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ | ਉਨ੍ਹਾਂ ਆਖਿਆ ਕਿ ਹਰਜਿੰਦਰ ਸਿੰਘ ਤੇ ਕੁਲਵਿੰਦਰ ਸਿੰਘ ਉਰਫ ਮਾਣੀ ਖ਼ਿਲਾਫ਼ ਇਸ ਤੋਂ ਪਹਿਲਾਂ ਵੀ ਮਾਮਲੇ ਦਰਜ ਹਨ |