14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਡੀ.ਸੀ. ਵਲੋਂ ਸਿੱਖਿਆ ਵਿਭਾਗ ਨੂੰ 15 ਜੁਲਾਈ ਤੱਕ ਸਕੂਲਾਂ/ਕਾਲਜਾਂ ਨੇੜੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਬਾਰੇ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ <br/>

ਅਜੀਤ ਡੈਸਕ 18-06-2025
ਜਲੰਧਰ, 17 ਜੂਨ (ਚੰਦੀਪ ਭੱਲਾ)-ਪੰਜਾਬ ਸਰਕਾਰ ਦੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੇ ਹਿੱਸੇ ਵਜੋਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਿੱਖਿਆ ਤੇ ਪੁਲਿਸ ਵਿਭਾਗਾਂ ਨੂੰ ਜ਼ਿਲ੍ਹੇ ਦੇ ਸਕੂਲਾਂ ਤੇ ਕਾਲਜਾਂ ਨੇੜੇ ਨਸ਼ੀਲੇ ਪਦਾਰਥਾਂ ਦੀ ਵਿੱਕਰੀ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ ¢ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨ.ਸੀ.ਓ.ਆਰ.ਡੀ.) ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਡਾ. ਅਗਰਵਾਲ, ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਤੇ ਐੱਸ.ਐੱਸ.ਪੀ. ਹਰਵਿੰਦਰ ਸਿੰਘ ਵਿਰਕ ਦੇ ਨਾਲ ਸਿੱਖਿਆ ਵਿਭਾਗ ਨੂੰ ਸਕੂਲਾਂ ਦਾ ਖ਼ਾਸ ਕਰਕੇ ਨਸ਼ੀਲੇ ਪਦਾਰਥਾਂ ਦੇ ਹੌਟਸਪੌਟ ਵਜੋਂ ਪਛਾਣੇ ਗਏ ਖੇਤਰਾਂ ਦਾ ਡੂੰਘਾਈ ਨਾਲ ਨਿਰੀਖਣ ਕਰਨ ਲਈ ਕਿਹਾ ¢ ਉਨ੍ਹਾਂ ਨਿਰਦੇਸ਼ ਦਿੱਤੇ ਕਿ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਲਈ ਕਮਜ਼ੋਰ ਸਕੂਲਾਂ ਨੂੰ ਉਜਾਗਰ ਕਰਨ ਵਾਲੀ ਇੱਕ ਵਿਸਥਾਰਤ ਰਿਪੋਰਟ 15 ਜੁਲਾਈ, 2025 ਤੱਕ ਜਮਾਂ ਕਰਵਾਈ ਜਾਵੇ ¢ਡਾ. ਅਗਰਵਾਲ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਅਦਾਰਿਆਂ ਦੇ ਨੇੜੇ ਕਿਸੇ ਵੀ ਸ਼ੱਕੀ ਗਤੀਵਿਧੀਆਂ ਬਾਰੇ ਫੀਡ ਬੈਕ ਇਕੱਠਾ ਕਰਨ ਵਿਚ ਸ਼ਾਮਲ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ ¢ ਉਨ੍ਹਾਂ ਚਿਤਾਵਨੀ ਦਿੱਤੀ ਕਿ ਅਜਿਹੀਆਂ ਥਾਵਾਂ ਦੀ ਰਿਪੋਰਟ ਕਰਨ 'ਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਲਾਪਰਵਾਹੀ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ¢ ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਨੂੰ ਅੰਤਰ-ਰਾਜੀ ਤੇ ਅੰਤਰ-ਜ਼ਿਲ੍ਹਾ ਚੌਕੀਆਂ 'ਤੇ ਚੌਕਸੀ ਹੋਰ ਮਜ਼ਬੂਤ ਕਰ?ਨਲਈ ਕਿਹਾ | ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਮੂਲ ਸਥਾਨ 'ਤੇ ਵੰਡ ਨੂੰ ਰੋਕਣ ਲਈ ਨਸ਼ਿਆਂ ਦੀ ਸਪਲਾਈ ਦੇ ਸਰੋਤਾਂ ਦੀ ਪਛਾਣ ਕਰਨ ਲਈ ਇੱਕ ਸਾਂਝਾ ਸਰਵੇਖਣ ਸ਼ੁਰੂ ਕੀਤਾ ਗਿਆ ਹੈ ¢ ਉਨ੍ਹਾਂ ਸਮਾਜ 'ਚੋਂ ਨਸ਼ਿਆਂ ਨੂੰ ਖ਼ਤਮ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕੀਤੀ¢ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਨਸ਼ੇ ਨਾਲ ਸਬੰਧਿਤ ਗਤੀਵਿਧੀਆਂ ਬਾਰੇ ਜਾਣਕਾਰੀ ਵਟਸਐਪ ਰਾਹੀਂ 9779-100-200 'ਤੇ ਸਾਂਝੀ ਕਰਨ ਤੇ ਉਨ੍ਹਾਂ ਦੀ ਜਾਣਕਾਰੀ ਨੂੰ ਗੁਪਤਾ ਰੱਖਿਆ ਜਾਵੇਗਾ |


ਪਿਛਲੀ ਖ਼ਬਰ ਗਾਜ਼ੀਗੁੱਲਾ ਸੀਵਰੇਜ ਮਸਲਾ ਹੱਲ ਨਾ ਹੋਣ 'ਤੇ ਐਸ. ਈ. ਨੂੰ ਨੋਟਿਸ, ਐਕਸੀਅਨ ਚਾਰਜਸ਼ੀਟ <br/> ਅਗਲੀ ਖ਼ਬਰ ਥਾਣੇ ਅੰਦਰ ਖੜ੍ਹੀ ਕਾਰ ਲੈ ਕੇ ਭੱਜਿਆ ਡੀ.ਐਸ.ਪੀ. ਦਾ ਕਾਕਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।