14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ

ਅਜੀਤ ਡੈਸਕ 18-06-2025
ਚੁਗਿੱਟੀ/ਜੰਡੂ ਸਿੰਘਾ, 17 ਜੂਨ (ਨਰਿੰਦਰ ਲਾਗੂ)- ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਗੁਰੂ ਨਾਨਕ ਮਾਰਕੀਟ ਨੇੜੇ ਲੰਮਾ ਪਿੰਡ ਚੌਕ ਵਿਖੇ ਸਮੂਹ ਦੁਕਾਨਦਾਰਾਂ ਵਲੋਂ ਕਰਵਾਇਆ ਗਿਆ | ਇਸ ਮੌਕੇ ਪ੍ਰਬੰਧਕਾਂ ਵਲੋਂ ਗੁਰਬਾਣੀ ਦਾ ਜਾਪ ਕਰਦੇ ਹੋਏ ਗੁਰੂ ਮਹਾਰਾਜ ਜੀ ਅੱਗੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਇਸ ਮੌਕੇ ਆਪਣੇ ਸੰਬੋਧਨ ਦੌਰਾਨ ਉੱਘੇ ਸਮਾਜ ਸੇਵਕ ਸੁਰਿੰਦਰ ਸਿੰਘ ਕੈਰੋਂ ਨੇ ਦੱਸਿਆ ਕਿ ਉਕਤ ਮਾਰਕੀਟ ਦੇ ਦੁਕਾਨਦਾਰਾਂ ਵਲੋਂ ਹਰ ਵਰ੍ਹੇ ਗੁਰੂ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਕਰਵਾਇਆ ਜਾਂਦਾ ਹੈ | ਉਨ੍ਹਾਂ ਕਿਹਾ ਕਿ ਸਾਰੇ ਗੁਰਪੁਰਬ ਤੇ ਦਿਨ-ਤਿਉਹਾਰ ਆਪਾਂ ਨੂੰ ਆਪਸੀ ਭਾਈਚਾਰਕ ਸਾਂਝ ਵਧਾਉਣ ਦੀ ਸਿੱਖਿਆ ਦਿੰਦੇ ਹਨ | ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸੰਸਥਾ ਵਲੋਂ ਸ਼ਹਿਰ 'ਚ ਨਿਕਲਣ ਵਾਲੀਆਂ ਸ਼ੋਭਾ ਯਾਤਰਾ ਦੌਰਾਨ ਸਮਾਗਮ ਕਰਵਾਉਣ ਦੇ ਨਾਲ-ਨਾਲ ਲੰਗਰ ਲਗਾਉਣ ਦਾ ਪ੍ਰਬੰਧ ਵੀ ਕੀਤਾ ਜਾਂਦਾ ਹੈ | ਇਸ ਮੌਕੇ ਯਸ਼ ਪਾਲ ਸਫ਼ਰੀ, ਲਤਿਤ ਲਵਲੀ, ਦਲਜੀਤ ਸਿੰਘ, ਜਸਪਾਲ ਸਿੰਘ, ਦਵਿੰਦਰ ਸਿੰਘ,ਪਾਰਥ, ਦਿਲਪ੍ਰੀਤ ਸਿੰਘ, ਸਾਹਿਲ ਸੇਠੀ, ਬਲਜਿੰਦਰ ਕੌਰ ਸਹੋਤਾ, ਲਖਵਿੰਦਰ ਸਿੰਘ,, ਨਵਪ੍ਰੀਤ, ਸੰਦੀਪ ਮਹਿੰਦਰੂ, ਅਨੂਪ ਵਰਮਾ, ਸੋਨੂੰ, ਕੁਲਦੀਪ, ਵਿਜੈ ਕੁਮਾਰ, ਪੱਪੂ, ਜਸਵਿੰਦਰ ਬਿੱਟੂ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਦਰਜ ਮਾਮਲਾ ਰੱਦ ਕਰਨ ਦੀ ਮੰਗ <br/> ਅਗਲੀ ਖ਼ਬਰ ਪੰਜਾਬ ਦੇ ਖਿਡਾਰੀਆਂ ਦੇ ਸਮਰ ਕੋਚਿੰਗ ਕੈਂਪਾਂ ਲਈ ਸਿੱਖਿਆ ਵਿਭਾਗ ਤੇ ਖੇਡ ਵਿਭਾਗ ਨੇ ਹੱਥ ਪਿੱਛੇ ਖਿੱਚੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।