ਜਲੰਧਰ, 17 ਜੂਨ (ਹਰਵਿੰਦਰ ਸਿੰਘ ਫੁੱਲ)-ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ਼ ਵਿਖੇ ਪਿਛਲੇ ਦਿਨੀਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ¢ ਇਸ ਸੰਬੰਧੀ ਗੁਰਦੁਆਰਾ ਸਾਹਿਬ ਵਿਖੇ ਚੱਲ ਰਹੇ ਸਮਾਗਮਾਂ ਦੀ ਸਫ਼ਲਤਾ ਸਹਿਤ ਸੰਪੂਰਨਤਾ ਲਈ ਵਿਸ਼ੇਸ਼ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ | ਜਾਣਕਾਰੀ ਦਿੰਦਿਆਂ ਪ੍ਰਧਾਨ ਗੁਰਕਿਰਪਾਲ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਦੇ ਵਿਸ਼ੇਸ਼ ਸਮਾਗਮ 'ਚ ਸਹਿਜ ਪਾਠਾਂ ਦੀ ਚੱਲ ਰਹੀ ਲੜੀ ਦÏਰਾਨ ਨÏਵੇਂ ਮਹੱਲੇ ਦੇ ਸਲੋਕਾਂ ਦਾ ਪਾਠ ਸੰਗਤੀ ਰੂਪ 'ਚ ਕੀਤਾ ਗਿਆ, ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਰਨੈਲ ਸਿੰਘ ਦੇ ਜਥੇ ਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ¢ ਬੇਅੰਤ ਸਿੰਘ ਸਰਹੱਦੀ ਨੇ ਵੀ ਗੁਰਦੁਆਰਾ ਸਾਹਿਬ ਦੇ ਸਮੂਹ ਸਟਾਫ਼ ਤੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੇ ਪ੍ਰੋਗਰਾਮਾਂ ਨੂੰ ਸੁਚੱਜੇ ਢੰਗ ਨਾਲ ਮਨਾਉਣ ਲਈ ਵਧਾਈ ਦਿੱਤੀ¢ ਅਰਦਾਸ ਦੀ ਸਮਾਪਤੀ ਉਪਰੰਤ ਪ੍ਰਕਾਸ਼ ਪੁਰਬ ਦÏਰਾਨ ਸੇਵਾਵਾਂ ਕਰਨ ਵਾਲੇ ਸੇਵਾਦਾਰਾਂ ਤੇ ਸੇਵਾ ਸੁਸਾਇਟੀਆਂ ਨੂੰ ਗੁਰੂ ਘਰ ਦੀ ਬਖ਼ਸ਼ੀਸ਼ ਸਿਰੋਪਾਓ ਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ¢ ਸਟੇਜ ਸਕੱਤਰ ਦੀ ਸੇਵਾ ਜਨਰਲ ਸਕੱਤਰ ਗਿਆਨੀ ਗੁਰਮੀਤ ਸਿੰਘ ਤੇ ਇੰਦਰਪਾਲ ਸਿੰਘ ਵਲੋਂ ਬਾਖ਼ੂਬੀ ਨਿਭਾਈ ਗਈ¢ ਇਸ ਮੌਕੇ ਪ੍ਰਧਾਨ ਗੁਰਕਿਰਪਾਲ ਸਿੰਘ, ਹਰਜੀਤ ਸਿੰਘ ਐਡਵੋਕੇਟ ਚੇਅਰਮੈਨ ਕੋਰ ਕਮੇਟੀ, ਧਾਰਮਿਕ ਕਮੇਟੀ ਦੇ ਚੇਅਰਮੈਨ ਦਵਿੰਦਰ ਸਿੰਘ ਰਹੇਜਾ, ਸੀਨੀਅਰ ਮੀਤ ਪ੍ਰਧਾਨ ਅਮਰੀਕ ਸਿੰਘ, ਸਤਿੰਦਰਪਾਲ ਸਿੰਘ ਛਾਬੜਾ, ਜਗਜੀਤ ਸਿੰਘ ਖ਼ਜ਼ਾਨਚੀ, ਜਗਮੋਹਨ ਸਿੰਘ ਛਾਬੜਾ, ਅਮਨਜੀਤ ਸਿੰਘ ਛਾਬੜਾ, ਗੁਰਜੀਤ ਸਿੰਘ ਪੋਪਲੀ, ਗੁਰਦੀਪ ਸਿੰਘ ਬਵੇਜਾ, ਇੰਦਰਪਾਲ ਸਿੰਘ ਅਰੋੜਾ, ਸੁਰਿੰਦਰ ਸਿੰਘ ਸਿਆਲ, ਹਰਬੰਸ ਸਿੰਘ, ਜਸਬੀਰ ਸਿੰਘ ਸੇਠੀ, ਬਿਸ਼ਨ ਸਿੰਘ ਆਦਿ ਹਾਜ਼ਰ ਸਨ¢