14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਰਾਤ ਨੂੰ ਨਾ ਕਰਵਾਇਆ ਜਾਵੇ ਸਫਾਈ ਦਾ ਕੰਮ-ਚੰਦਨ ਗਰੇਵਾਲ

ਅਜੀਤ ਡੈਸਕ 18-06-2025
ਜਲੰਧਰ, 17 ਜੂਨ (ਸ਼ਿਵ)-ਪੰਜਾਬ ਦੀ ਸਥਾਨਕ ਸਰਕਾਰ ਨੇ ਹੁਕਮ ਜਾਰੀ ਕੀਤੇ ਹਨ ਕਿ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਿਚ ਸਫ਼ਾਈ ਪ੍ਰਣਾਲੀ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਫ਼ਾਈ ਸੇਵਕਾਂ ਤੋਂ ਰਾਤ ਨੂੰ ਸਫ਼ਾਈ ਕਰਵਾਈ ਜਾਵੇ¢ ਇਸ ਦਾ ਸਖ਼ਤ ਨੋਟਿਸ ਲੈਂਦੇ ਹੋਏ, ਸਫ਼ਾਈ ਕਰਮਚਾਰੀ ਕਮਿਸ਼ਨ ਪੰਜਾਬ ਦੇ ਚੇਅਰਮੈਨ ਚੰਦਨ ਗਰੇਵਾਲ ਨੇ ਸਥਾਨਕ ਸਰਕਾਰਾਂ, ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਅਧਿਕਾਰੀਆਂ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ ਕਿ ਉਹ ਸਫ਼ਾਈ ਸੇਵਕਾਂ ਤੋਂ ਰਾਤ ਨੂੰ ਕੰਮ ਨਾ ਕਰਵਾਇਆ ਜਾਵੇ¢ ਇਸ ਦਾ ਕਾਰਨ ਦੱਸਦੇ ਹੋਏ ਉਨ੍ਹਾਂ ਕਿਹਾ ਹੈ ਕਿ ਸਫ਼ਾਈ ਸੇਵਕਾਂ ਨਾਲ ਰਾਤ ਨੂੰ ਕਿਸੇ ਵੀ ਤਰ੍ਹਾਂ ਦਾ ਹਾਦਸਾ ਵੀ ਵਾਪਰ ਸਕਦਾ ਹੈ¢ ਜੇਕਰ ਇਸ ਸਮੇਂ ਦÏਰਾਨ ਕਿਸੇ ਸਫ਼ਾਈ ਸੇਵਕ ਨਾਲ ਕੋਈ ਘਟਨਾ ਵਾਪਰਦੀ ਹੈ ਤਾਂ ਸਬੰਧਿਤ ਅਧਿਕਾਰੀ ਵਿਰੁੱਧ ਐਫਆਈਆਰ ਦਰਜ ਕੀਤੀ ਜਾਵੇਗੀ¢ ਇਸ ਲਈ, ਸਫ਼ਾਈ ਸੇਵਕਾਂ ਤੋਂ ਰਾਤ ਨੂੰ ਕੋਈ ਕੰਮ ਨਹੀਂ ਕਰਵਾਇਆ ਜਾਣਾ ਚਾਹੀਦਾ¢
ਪਿਛਲੀ ਖ਼ਬਰ ਨਸ਼ਾ ਕਰਨ ਵਾਲਾ ਨÏਜਵਾਨ ਗਿ੍ਫ਼ਤਾਰ ਅਗਲੀ ਖ਼ਬਰ ਪ੍ਰਕਾਸ਼ ਪੁਰਬ ਸੰਬੰਧੀ ਚੱਲ ਰਹੇ ਸਮਾਗਮਾਂ ਦੀ ਸਫ਼ਲਤਾ ਪੁਰਵਕ ਸੰਪੂਰਨਤਾ ਲਈ ਸ਼ੁਕਰਾਨਾ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।