13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਕੇਂਦਰੀ ਹਲਕੇ ਦੇ ਇੰਚਾਰਜ ਨਿਤਿਨ ਕੋਹਲੀ ਦੇ ਦਫਤਰ ਦਾ ਡਾ. ਮਿੱਤਲ ਵਲੋਂ ਉਦਘਾਟਨ <br/>

ਅਜੀਤ ਡੈਸਕ 18-06-2025
ਜਲੰਧਰ, 17 ਜੂਨ (ਜਸਪਾਲ ਸਿੰਘ)-ਆਮ ਆਦਮੀ ਪਾਰਟੀ ਦੇ ਜਲੰਧਰ ਕੇਂਦਰੀ ਹਲਕੇ ਦੇ ਇੰਚਾਰਜ ਨਿਤਿਨ ਕੋਹਲੀ ਦੇ ਓਹਰੀ ਹਸਪਤਾਲ ਨੇੜੇ ਖੋਲ੍ਹੇ ਗਏ ਦਫ਼ਤਰ ਦਾ ਰਸਮੀ ਉਦਘਾਟਨ ਰਾਜ ਸਭਾ ਮੈਂਬਰ ਡਾ. ਅਸ਼ੋਕ ਮਿੱਤਲ ਵਲੋਂ ਕੀਤਾ ਗਿਆ | ਇਸ ਮੌਕੇ ਉਨ੍ਹਾਂ ਦੇ ਨਾਲ ਕੈਬਨਿਟ ਮੰਤਰੀ ਮਹਿੰਦਰ ਭਗਤ, ਲਵਲੀ ਗਰੁੱਪ ਦੇ ਚੇਅਰਮੈਨ ਰਮੇਸ਼ ਮਿੱਤਲ, ਸੈਰ-ਸਪਾਟਾ ਤੇ ਸੱਭਿਆਚਾਰ ਵਿਭਾਗ ਦੇ ਸਲਾਹਕਾਰ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਦੀਪਕ ਬਾਲੀ, ਨਗਰ ਸੁਧਾਰ ਟਰੱਸਟ ਦੀ ਚੇਅਰਪਰਸਨ ਰਾਜਵਿੰਦਰ ਕੌਰ ਥਿਆੜਾ ਤੇ ਨਗਰ ਨਿਗਮ ਦੇ ਮੇਅਰ ਵਨੀਤ ਧੀਰ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਇਸ ਮੌਕੇ ਡਾ. ਅਸ਼ੋਕ ਮਿੱਤਲ ਨੇ ਸ੍ਰੀ ਨਿਤਿਨ ਕੋਹਲੀ ਦੀਆਂ ਸਮਾਜ ਪ੍ਰਤੀ ਸੇਵਾਵਾਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਉਹ ਰਾਜਨੀਤੀ ਵਿੱਚ ਅਧਿਕਾਰਤ ਤੌਰ 'ਤੇ ਆਉਣ ਤੋਂ ਪਹਿਲਾਂ ਹੀ ਲੰਬੇ ਸਮੇਂ ਤੋਂ ਜਨਤਕ ਸੇਵਾ ਲਈ ਸਮਰਪਿਤ ਹਨ ਤੇ ਉਨ੍ਹਾਂ ਨੇ ਹਮੇਸ਼ਾ ਲੋਕ ਸੇਵਾ ਨੂੰ ਪਹਿਲ ਦਿੱਤੀ ਹੈ | ਉਨ੍ਹਾਂ ਕਿਹਾ ਕਿ ਅੱਜ ਸੈਂਟਰਲ ਹਲਕੇ ਲਈ ਇਕ ਇਤਿਹਾਸਿਕ ਦਿਨ ਹੈ ਤੇ ਨਿਤਿਨ ਕੋਹਲੀ ਨੇ ਲੋਕਾਂ ਦੀ ਪਹੁੰਚ ਅਨੁਸਾਰ ਆਮ ਆਦਮੀ ਪਾਰਟੀ ਦਾ ਦਫ਼ਤਰ ਖੋਲਿ੍ਹਆ ਹੈ ¢ ਉਨ੍ਹਾਂ ਨਿਤਿਨ ਕੋਹਲੀ ਤੇ ਉਨ੍ਹਾਂ ਦੀ ਟੀਮ ਨੂੰ ਵਧਾਈ ਦਿੰਦੇ ਹੋਏ ਉਮੀਦ ਜ਼ਾਹਿਰ ਕੀਤੀ ਕਿ ਉਹ ਹਲਕੇ ਦੇ ਲੋਕਾਂ ਦੀ ਸੇਵਾ 'ਚ ਕੋਈ ਕਸਰ ਨਹੀਂ ਛੱਡਣਗੇ | ਇਸ ਮੌਕੇ ਸ੍ਰੀ ਦੀਪਕ ਬਾਲੀ ਨੇ ਵੀ ਨਿਤਿਨ ਕੋਹਲੀ ਦੀਆਂ ਸੇਵਾਵਾਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਉਹ ਨਾ ਕੇਵਲ ਲੋਕ ਸੇਵਾ ਨਾਲ ਜੁੜੇ ਹੋਏ ਹਨ, ਬਲਕਿ ਨਿੱਜੀ ਤੌਰ 'ਤੇ ਵੀ ਬਹੁਤ ਹੀ ਮਿਲਣਸਾਰ ਸ਼ਖਸ਼ੀਅਤ ਦੇ ਮਾਲਕ ਹਨ | ਇਸ ਮੌਕੇ ਨਿਤਿਨ ਕੋਹਲੀ ਨੇ ਕਿਹਾ ਕਿ ਲੋਕਾਂ ਦੀ ਸਹੂਲਤ ਲਈ 24 ਘੰਟੇ ਟੈਲੀਫੋਨ ਨੰਬਰ ਸੇਵਾ ਸ਼ੁਰੂ ਕੀਤੀ ਗਈ ਹੈ ਤੇ ਬਹੁਤ ਜਲਦੀ ਤਿੰਨ ਹੋਰ ਹੈਲਪਲਾਈਨ ਨੰਬਰ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ | ਇਸ ਤੋਂ ਇਲਾਵਾ ਉਨ੍ਹਾਂ ਦੀ ਕੋਸ਼ਿਸ ਹੋਵੇਗੀ ਕਿ ਲੋਕਾਂ ਦੀਆਂ ਸ਼ਿਕਾਇਤਾਂ ਪਹਿਲ ਦੇ ਆਧਾਰ 'ਤੇ ਹੱਲ ਕਰਵਾਈਆਂ ਜਾਣ | ਇਸ ਮੌਕੇ ਰਾਜ ਕੁਮਾਰ ਹਰਜਾਈ, ਸਾਗਰ ਵਾਲੀਆ, ਦਕਸ਼ ਚਾਵਲਾ, ਦੀਪਕ ਚਾਵਲਾ, ਸੰਜੀਵ ਮੁਰੀਆ, ਮਨੀਸ਼ ਕੋਹਲੀ, ਗÏਰਵ ਸੂਦ, ਕਪਿਲ ਕੋਹਲੀ, ਪਰਵੀਨ ਕੁਮਾਰ, ਰਾਜੇਸ਼ ਚੋਪੜਾ, ਤਰੁਣ ਸਿੱਕਾ, ਸੰਜੀਵ ਤ੍ਰੇਹਨ, ਹਿਤੇਨ ਨੰਦਾ, ਸੁਮਿਤ ਸ਼ਰਮਾ, ਨਿਤਿਨ ਬਹਿਲ, ਜਤਿੰਦਰ ਮਲਹੋਤਰਾ ਤੇ ਵਿਕਰਮ ਧੀਮਾਨ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਬੂਥ ਕਮੇਟੀ ਬਣਾਉਣ ਨੂੰ ਲੈ ਕੇ ਪੱਛਮੀ ਹਲਕੇ ਦੇ ਕਾਂਗਰਸ-1 ਬਲਾਕ ਦੀ ਮੀਟਿੰਗ <br/> ਅਗਲੀ ਖ਼ਬਰ ਸੇਂਟ ਸੋਲਜਰ ਗਰੁੱਪ ਦੀਆਂ ਵੱਖ-ਵੱਖ ਸ਼ਾਖਾਵਾਂ 'ਚ ਸਮਰ ਕੈਂਪ ਲਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।