13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਹਲਕਾ ਇੰਚਾਰਜ ਪੰਡੋਰੀ ਦੀ ਅਗਵਾਈ ਹੇਠ 65 ਗੱਡੀਆਂ ਦਾ ਕਾਫ਼ਲਾ ਰੋਡ ਸ਼ੋਅ 'ਚ ਪੁੱਜਾ <br/>

'ਆਪ' ਵਲੋਂ ਸੰਜੀਵ ਅਰੋੜਾ ਦੇ ਹੱਕ 'ਚ ਕੱਢੇ ਵਿਸ਼ਾਲ ਰੋਡ ਸ਼ੋਅ ਵਿਚ ਸ਼ਾਮਿਲ ਹੁੰਦੇ ਹੋਏ 'ਆਪ' ਹਲਕਾ ਸ਼ਾਹਕੋਟ ਦੇ ਇੰਚਾਰਜ ਪਿੰਦਰ ਪੰਡੋਰੀ ਤੇ ਹੋਰ | ਤਸਵੀਰ : ਦਲਜੀਤ ਸਿੰਘ ਸਚਦੇਵਾ <br/> 18-06-2025
ਮਲਸੀਆਂ, 17 ਜੂਨ (ਦਲਜੀਤ ਸਿੰਘ ਸਚਦੇਵਾ)- ਲੁਧਿਆਣਾ ਪੱਛਮੀ ਜ਼ਿਮਨੀ ਚੋਣ ਸੰਬੰਧੀ ਚੋਣ ਪ੍ਰਚਾਰ ਦੇ ਆਖ਼ਰੀ ਦਿਨ ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਵਲੋਂ 'ਆਪ' ਉਮੀਦਵਾਰ ਸੰਜੀਵ ਅਰੋੜਾ ਦੇ ਹੱਕ ਵਿਚ ਕੱਢੇ ਗਏ ਰੋਡ ਸ਼ੋਅ ਵਿਚ ਆਮ ਆਦਮੀ ਪਾਰਟੀ ਹਲਕਾ ਸ਼ਾਹਕੋਟ ਦੇ ਇੰਚਾਰਜ ਪਰਮਿੰਦਰ ਸਿੰਘ ਪਿੰਦਰ ਪੰਡੋਰੀ 65 ਗੱਡੀਆਂ ਦੇ ਕਾਫ਼ਲੇ ਨਾਲ ਸ਼ਾਮਿਲ ਹੋਏ | ਇਸ ਮੌਕੇ ਪਿੰਦਰ ਪੰਡੋਰੀ ਨੇ ਕਿਹਾ ਕਿ ਲੁਧਿਆਣਾ ਵਿਚ 'ਆਪ' ਦੇ ਰੋਡ ਸ਼ੋਅ ਵਿਚ ਹੋਏ ਵਿਸ਼ਾਲ ਇਕੱਠ ਨੇ ਵਿਰੋਧੀਆਂ ਦੀਆਂ ਜੜ੍ਹਾਂ ਹਿਲਾ ਦਿੱਤੀਆਂ ਹਨ | ਇਸ ਮੌਕੇ ਬਲਕਾਰ ਸਿੰਘ ਚੱਠਾ ਚੇਅਰਮੈਨ ਮਾਰਕੀਟ ਕਮੇਟੀ ਮਹਿਤਪੁਰ, ਬੂਟਾ ਸਿੰਘ ਕਲਸੀ ਐੱਮ.ਸੀ, ਰਣਜੀਤ ਸਿੰਘ ਰਾਣਾ ਸਰਪੰਚ, ਸੁਖਵਿੰਦਰ ਸਿੰਘ ਜੋਸਨ, ਸਵਿੰਦਰ ਸਿੰਘ ਸੋਨੂੰ ਬਲਾਕ ਪ੍ਰਧਾਨ, ਅਰਸ਼ ਸ਼ਾਹਕੋਟ, ਹਨੀ ਰਾਮੂਵਾਲ ਸਰਪੰਚ, ਹਾਕਮ ਸਿੰਘ ਬਲਾਕ ਪ੍ਰਧਾਨ, ਕਮਲ ਮੰਡਾਲਾ, ਦੀਪਕ ਸੂਦ, ਸੁਰਜੀਤ ਮਾਨ, ਸੁਖਮਨ ਮੱਟੂ, ਪ੍ਰਦੀਪ ਸਿੰਘ ਮੇਦਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪਿੰਡ ਸਿੰਧੜ ਦਾ ਸਾਲਾਨਾ ਧਾਰਮਿਕ ਦੀਵਾਨ 30 ਨੂੰ <br/> ਅਗਲੀ ਖ਼ਬਰ ਪੰਜਾਬੀ ਸਾਹਿਤ ਸਭਾ ਬੰਡਾਲਾ ਦੀ ਚੋਣ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।