13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਦਿਵਿਆ ਯੋਗ ਆਸ਼ਰਮ ਸ਼ਾਹਕੋਟ ਵਿਖੇ ਕੌਮਾਂਤਰੀ ਯੋਗਾ ਦਿਵਸ 21 ਨੂੰ ਮਨਾਇਆ ਜਾਵੇਗਾ

ਅਜੀਤ ਡੈਸਕ 18-06-2025
ਸ਼ਾਹਕੋਟ, 17 ਜੂਨ (ਨਗਿੰਦਰ ਸਿੰਘ ਬਾਂਸਲ)- ਨਿਰੋਗ ਯੋਗ ਸੰਸਥਾ ਸ਼ਾਹਕੋਟ ਦੇ ਸਰਪ੍ਰਸਤ ਰਤਨ ਸਿੰਘ ਰੱਖਰਾ ਤੇ ਪ੍ਰਧਾਨ ਦੀਪਕ ਸ਼ਰਮਾ ਨੇ ਦੱਸਿਆ ਕਿ ਨਿਰੋਗ ਯੋਗ ਤੇ ਮਹਿਲਾ ਸ਼ਕਤੀ ਸੰਸਥਾ ਵਲੋਂ ਠਾਕੁਰ ਦੁਆਰਾ ਦਿਵਿਆ ਯੋਗ ਆਸ਼ਰਮ ਨਵਾਂ ਕਿਲਾ ਰੋਡ ਸ਼ਾਹਕੋਟ ਵਿਖੇ 'ਕੌਮਾਂਤਰੀ ਯੋਗਾ ਦਿਵਸ' 21 ਜੂਨ ਨੂੰ ਮਨਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਸਵੇਰੇ ਯੋਗ ਗੁਰੂ ਮਹੇਸ਼ ਮਾਥੂਰ ਵਲੋਂ ਯੋਗ ਕਿਰਿਆਵਾਂ ਕਰਵਾਈਆਂ ਜਾਣਗੀਆਂ | ਉਪਰੰਤ ਯੋਗ ਗੁਰੂ ਬਖਸੀਸ਼ ਸਿੰਘ ਮਠਾੜੂ ਤੇ ਡਾ. ਜਗਦੀਸ਼ ਗੋਇਲ ਵਲੋਂ 'ਲਾਫਟਰ ਕਲਾਸ' ਲਗਾਈ ਜਾਵੇਗੀ | ਇਸ ਤੋਂ ਬਾਅਦ ਮੀਤ ਭੰਗੜਾ ਗਰੁੱਪ ਦੇ ਬੱਚਿਆਂ ਵਲੋਂ ਧਰਮਿੰਦਰ ਸਿੰਘ ਰੂਪਰਾ ਦੀ ਅਗਵਾਈ ਵਿਚ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ | ਇਸ ਮੌਕੇ ਠੰਢੇ ਮਿੱਠੇ ਜਲ ਦੀ ਛਬੀਲ ਵੀ ਲਗਾਈ ਜਾਵੇਗੀ |
ਪਿਛਲੀ ਖ਼ਬਰ ਲੋਕ ਭਾਰਤ ਭੂਸ਼ਣ ਆਸ਼ੂ ਦੇ ਹੱਕ 'ਚ ਫ਼ਤਵਾ ਦੇਣਗੇ-ਥਿੰਦ, ਜੰਮੂ <br/> ਅਗਲੀ ਖ਼ਬਰ ਪਿੰਡ ਸਿੰਧੜ ਦਾ ਸਾਲਾਨਾ ਧਾਰਮਿਕ ਦੀਵਾਨ 30 ਨੂੰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।