12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਲੁਧਿਆਣਾ (ਪੱਛਮੀ) ਜ਼ਿਮਣੀ ਚੋਣ 'ਚ 'ਆਪ' ਉਮੀਦਵਾਰ ਸੰਜੀਵ ਅਰੋੜਾ ਦੀ ਜਿੱਤ ਯਕੀਨੀ- ਸੀਚੇਵਾਲ

ਅਜੀਤ ਡੈਸਕ 18-06-2025
ਸ਼ਾਹਕੋਟ, 17 ਜੂਨ (ਸੁਖਦੀਪ ਸਿੰਘ)- ਬੈਕਫਿੰਕੋ ਪੰਜਾਬ ਦੇ ਵਾਈਸ ਚੇਅਰਮੈਨ ਹਰਜਿੰਦਰ ਸਿੰਘ ਸੀਚੇਵਾਲ ਸੀਨੀਅਰ ਆਗੂ ਆਮ ਆਦਮੀ ਪਾਰਟੀ ਹਲਕਾ ਸ਼ਾਹਕੋਟ ਨੇ ਕਿਹਾ ਕਿ ਲੁਧਿਆਣਾ (ਪੱਛਮੀ) ਜ਼ਿਮਣੀ ਚੋਣ 'ਚ 'ਆਪ' ਉਮੀਦਵਾਰ ਸੰਜੀਵ ਅਰੋੜਾ ਪ੍ਰਤੀ ਲੋਕਾਂ ਵਿਚ ਜ਼ਬਰਦਸਤ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਤੇ 'ਆਪ' ਸਰਕਾਰ ਦੀਆਂ ਨੀਤੀਆਂ ਤੋਂ ਹਰ ਵਰਗ ਖ਼ੁਸ਼ ਹੈ | ਜ਼ਿਮਣੀ ਚੋਣ ਦੌਰਾਨ ਨੌਜਵਾਨ, ਔਰਤਾਂ, ਕਿਸਾਨਾਂ ਸਮੇਤ ਹਰੇਕ ਵਰਗ ਆਮ ਆਦਮੀ ਪਾਰਟੀ ਦੇ ਹੱਕ 'ਚ ਇਕਜੁੱਟ ਹੋ ਕੇ ਖੜ੍ਹ ਰਹੇ ਹਨ | ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਲੋਕਾਂ 'ਆਪ' ਪ੍ਰਤੀ ਉਤਸ਼ਾਹ ਵਿਖਾ ਰਹੇ ਹਨ, ਉਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਸੰਜੀਵ ਅਰੋੜਾ ਦੀ ਜਿੱਤ ਯਕੀਨੀ ਹੈ |
ਪਿਛਲੀ ਖ਼ਬਰ ਸੰਗਤਾਂ ਨੇ ਗੁਰਦੁਆਰਾ ਮਨੀਕਰਨ ਸਾਹਿਬ ਸਮੇਤ ਵੱਖ-ਵੱਖ ਗੁਰਧਾਮਾਂ ਦੇ ਕੀਤੇ ਦਰਸ਼ਨ-ਦੀਦਾਰੇ <br/> ਅਗਲੀ ਖ਼ਬਰ ਲੁਧਿਆਣਾ ਪੱਛਮੀ ਤੋਂ 'ਆਪ' ਉਮੀਦਵਾਰ ਸੰਜੀਵ ਅਰੋੜਾ ਦੇ ਹੱਕ 'ਚ ਵੋਟਰਾਂ ਅੰਦਰ ਉਤਸ਼ਾਹ : ਬੀਬੀ ਰਣਜੀਤ ਕੌਰ ਕਾਕੜ <br/...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।