ਆਦਮਪੁਰ, 17 ਜੂਨ (ਰਮਨ ਦਵੇਸਰ, ਹਰਪ੍ਰੀਤ ਸਿੰਘ)- ਆਦਮਪੁਰ ਪੁਲਿਸ ਨੇ ਥਾਣਾ ਮੁਖੀ ਹਰਦੇਵਪ੍ਰੀਤ ਸਿੰਘ ਦੀ ਅਗਵਾਈ ਚ ਇਕ ਵਿਅਕਤੀ ਨੂੰ 105 ਨਸ਼ੀਲੀਆ ਗੋਲੀਆ ਸਮੇਤ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਜਾਣਕਾਰੀ ਦਿੰਦੇ ਹੋਏ ਕੁਲਵੰਤ ਸਿੰਘ ਪੀ.ਪੀ.ਐਸ. ਨੇ ਦੱਸਿਆ ਕਿ ਏ.ਐਸ.ਆਈ. ਪਰਮਜੀਤ ਸਿੰਘ ਸਮੇਤ ਪੁਲਿਸ ਪਾਰਟੀ ਗਸਤ ਦੇ ਸੰਬੰਧ ਵਿਚ ਕੰਦੋਲਾ ਮੋੜ 'ਤੇ ਮੌਜੂਦ ਸਨ | ਇਕ ਵਿਆਕਤੀ ਪੁਲਿਸ ਦੀ ਗੱਡੀ ਨੂੰ ਦੇਖ ਕੇ ਕੰਦੋਲਾ ਵੱਲ ਨੂੰ ਤੁਰ ਪਿਆ ਜਿਸ ਨੂੰ ਪੁਲਿਸ ਪਾਰਟੀ ਵਲੋਂ ਮੌਕੇ 'ਤੇ ਕਾਬੂ ਕਰਕੇ ਨਾਂਅ ਪਤਾ ਪੁਛਿਆ ਤਾਂ ਉਸ ਨੇ ਆਪਣਾ ਨਾਂਅ ਤਰਲੋਚਨ ਸਿੰਘ ਉਰਫ ਤੋਚਾ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਕੰਦੋਲਾ ਜ਼ਿਲ੍ਹਾ ਜਲੰਧਰ ਦੱਸਿਆ ਜਦ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 105 ਖੁੱਲੀਆ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ | ਆਦਮਪੁਰ ਪੁਲਿਸ ਨੇ ਉਸ 'ਤੇ ਮੁੱਕਦਮਾ ਦਰਜ ਕਰ ਗਿ੍ਫ਼ਤਾਰ ਕਰ ਲਿਆ ਹੈ ਤੇ ਉਸ ਨੂੰ ਅਦਾਲਤ 'ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ ਤੇ ਹੋਰ ਡੂੰਗਾਈ ਨਾਲ ਪੱੁਛਗਿਛ ਕੀਤੀ ਜਾਵੇਗੀ |