11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ-ਟਰਾਂਸਕੋ ਸ਼ਾਹਕੋਟ-ਨਕੋਦਰ ਵਲੋਂ ਰੋਸ ਮੁਜ਼ਾਹਰਾ <br/>

ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ-ਟਰਾਂਸਕੋ ਸ਼ਾਹਕੋਟ-ਨਕੋਦਰ ਵਲੋਂ ਕੀਤੇ ਗਏ ਰੋਸ ਮੁਜ਼ਾਹਰੇ ਨੂੰ ਸੰਬੋਧਨ ਕਰਦੇ ਹੋਏ ਆਗੂ | ਤਸਵੀਰ: ਬਾਂਸਲ <br/> 18-06-2025
ਸ਼ਾਹਕੋਟ, 17 ਜੂਨ (ਨਗਿੰਦਰ ਸਿੰਘ ਬਾਂਸਲ)- ਪੈਨਸ਼ਨਰਜ਼ ਐਸੋਸ਼ੀਏਸ਼ਨ ਪਾਵਰਕਾਮ-ਟਰਾਂਸਕੋ ਦੀ ਸੂਬਾ ਕਮੇਟੀ ਦੇ ਸੱਦੇ 'ਤੇ ਸ਼ਾਹਕੋਟ-ਨਕੋਦਰ ਡਵੀਜ਼ਨ ਵਲੋਂ ਪ੍ਰਧਾਨ ਜਸਵੰਤ ਰਾਏ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਦੇ ਹੱਕ 'ਚ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਮੌਕੇ ਸਭ ਤੋਂ ਪਹਿਲਾਂ ਬਿਜਲੀ ਮੁਲਾਜ਼ਮ ਰਵੇਲ ਸਿੰਘ ਨੰਗਲ ਅੰਬੀਆ ਦੀ ਮੌਤ 'ਤੇ ਦੋ ਮਿੰਟ ਦਾ ਮੋਨ ਰੱਖ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ | ਇਸ ਮੌਕੇ ਧਰਨੇ 'ਚ ਵੱਖ-ਵੱਖ ਬੁਲਾਰਿਆਂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਪੰਜਾਬ ਸਰਕਾਰ ਪੈੈਨਸਨਰਾਂ ਨਾਲ ਕੋਝਾ ਮਜ਼ਾਕ ਕਰ ਰਹੀ ਹੈ | ਇਸ ਮੌਕੇ ਵਧੀਕ ਨਿਗਰਾਨ ਇੰਜਨੀਅਰਾਂ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਗਈ ਕਿ ਜੂਨ 2025 ਦੀ ਪੈਨਸ਼ਨ ਦੇ ਨਾਲ ਨਾਲ ਪਿਛਲੇ ਮਹੀਨੇ ਦੀਆਂ ਕਿਸ਼ਤਾਂ ਦੀ ਅਦਾਇਗੀ ਯਕੀਨੀ ਬਣਾਈ ਜਾਵੇ | ਇਸ ਮੌਕੇ ਪ੍ਰਧਾਨ ਜਸਵੰਤ ਰਾਏ, ਸੰਤੋਖ ਸਿੰਘ ਨਾਹਰ ਸਰਕਲ ਮੀਤ ਪ੍ਰਧਾਨ, ਮੋਹਨ ਲਾਲ ਸਕੱਤਰ, ਨਿਰਮਲ ਸਿੰਘ ਕੋਟ ਬਾਦਲ ਖਾਂ, ਫੁੰਮਣ ਸਿੰਘ, ਅਮਰ ਸਿੰਘ ਖਜ਼ਾਨਚੀ, ਬੂਟਾ ਸਿੰਘ, ਬਲਵਿੰਦਰ ਸਿੰਘ, ਜਗਜੀਤ ਸਿੰਘ, ਨਿਰਮਲ ਸਿੰਘ ਜਹਾਂਗੀਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਖੱਬੀਆਂ ਪਾਰਟੀਆਂ ਦੇ ਸੱਦੇ 'ਤੇ ਕਸਬਾ ਬਿਲਗਾ 'ਚ ਫ਼ਿਲਸਤੀਨ ਦੇ ਹੱਕ 'ਚ ਨਾਅਰੇਬਾਜ਼ੀ <br/> ਅਗਲੀ ਖ਼ਬਰ ਖੇਤੀ ਹਾਦਸੇ ਦੇ ਪੀੜਤ ਮਜ਼ਦੂਰ ਨੂੰ ਮਾਲੀ ਸਹਾਇਤਾ ਦਾ ਚੈੱਕ ਸੌਂਪਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।