25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਰਾਜ ਪੱਧਰੀ ਪੰਜਾਬ ਯੋਗ ਸਮਾਗਮ 2025 ਪੀ.ਏ.ਪੀ ਕੈਂਪਸ ਵਿਖੇ ਅੱਜ

ਰਾਜ ਪੱਧਰੀ ਯੋਗ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਬੈਠਕ ਦਾ ਜਾਇਜ਼ਾ ਲੈਂਦੇ ਹੋਏ ਡੀ.ਸੀ.ਜਲੰਧਰ ਡਾ.ਹਿਮਾਸ਼ੂ ਅਗਰਵਾਲ, ਪੁਲਿਸ ਕਮਿਸ਼ਨਰ ਜਲੰਧਰ ਧੰਨਪ੍ਰੀਤ ਕੌਰ, ਵਧੀਕ ਡੀ.ਸੀ ਜਸਬੀਰ ਸਿੰਘ ਤੇ ਹੋਰ |
ਤਿਰੰਗੇ ਦੇ ਰੰਗ 'ਚ ਰੰਗਿਆ ਪੀ.ਏ.ਪੀ ਦਾ ਖੇਡ ਮੈਦਾਨ | ਤਸਵੀਰਾਂ:-ਮੁਨੀਸ਼ |
19-06-2025
ਜਲੰਧਰ, 18 ਜੂਨ (ਡਾ.ਜਤਿੰਦਰ ਸਾਬੀ)-ਰਾਜ ਪੱਧਰੀ ਪੰਜਾਬ ਯੋਗ ਸਮਾਗਮ 2025 ਦੀ ਮੇਜ਼ਬਾਨੀ ਲਈ ਜਲੰਧਰ ਜ਼ਿਲ੍ਹ•ਾ ਪ੍ਰਸ਼ਾਸਨ ਨੇ ਪੂਰੀ ਤਰ੍ਹ•ਾਂ ਤਿਆਰੀ ਕੀਤੀ ਹੈ ਤੇ ਸੀ.ਐਮ. ਦੀ ਯੋਗਸ਼ਾਲਾ ਦੀ ਪਹਿਲਕਦਮੀ ਤਹਿਤ 19 ਜੂਨ ਨੂੰ ਸਵੇਰੇ 5 ਵਜੇ ਪੀ.ਏ.ਪੀ. ਕੰਪਲੈਕਸ ਵਿਖੇ ਕਰਵਾਏ ਜਾਣ ਵਾਲੇ ਇਸ ਵਿਸ਼ੇਸ਼ ਸਮਾਗਮ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਪੁਲਿਸ ਕਮਿਸ਼ਨਰ ਧਨਪ੍ਰੀਤ ਕÏਰ ਨੇ ਸਮਾਗਮ ਵਾਲੀ ਥਾਂ ਦਾ ਦÏਰਾ ਕੀਤਾ, ਜਿੱਥੇ ਉਨ•੍ਹਾਂ ਨੇ ਵਿਅਕਤੀਗਤ ਤÏਰ 'ਤੇ ਇਸ ਸ਼ਾਨਦਾਰ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੱਤੀਆਂ¢ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਮਾਣ ਪ੍ਰਗਟ ਕੀਤਾ ਹੈ ਕਿ ਪੰਜਾਬ ਸਰਕਾਰ ਵਲੋਂ ਜਲੰਧਰ ਨੂੰ ਇਸ ਵੱਕਾਰੀ ਰਾਜ ਪੱਧਰੀ ਸਮਾਗਮ ਦੀ ਮੇਜ਼ਬਾਨੀ ਲਈ ਚੁਣਿਆ ਗਿਆ ਹੈ, ਜਿਸ 'ਚ ਹਜ਼ਾਰਾਂ ਦੀ ਗਿਣਤੀ ਵਿੱਚ ਵਲੰਟੀਅਰ ਭਾਗ ਲੈਣਗੇ | ਡਾ. ਅਗਰਵਾਲ ਨੇ ਕਿਹਾ ਕਿ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ•ਨ ਲਈ ਵਿਆਪਕ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਤੇ ਵੱਖ-ਵੱਖ ਵਿਭਾਗਾਂ ਨੂੰ ਖਾਸ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ | ਇਸ ਦÏਰਾਨ ਪੁਲਿਸ ਕਮਿਸ਼ਨਰ ਧਨਪ੍ਰੀਤ ਕÏਰ ਨੇ ਕਿਹਾ ਕਿ ਇਸ ਸ਼ਾਨਦਾਰ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ•ਨ ਤੇ ਭਾਗੀਦਾਰਾਂ ਦੀ ਸਹੂਲਤ ਲਈ ਪੁਲਿਸ ਵਲੋਂ ਢੁੱਕਵੇਂ ਸੁਰੱਖਿਆ ਪ੍ਰਬੰਧ ਯਕੀਨੀ ਬਣਾਏ ਗਏ ਹਨ¢ ਇਸ ਮÏਕੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਅਮਨਿੰਦਰ ਕÏਰ, ਜੁਆਇੰਟ ਪੁਲਿਸ ਕਮਿਸ਼ਨਰ ਸੰਦੀਪ ਸ਼ਰਮਾ, ਡੀ.ਸੀ.ਪੀ. ਨਰੇਸ਼ ਡੋਗਰਾ, ਕਮਾਂਡੈਂਟ ਪੀ.ਏ.ਪੀ. ਮਨਦੀਪ ਸਿੰਘ, ਏ.ਡੀ.ਸੀ.ਪੀ. ਟ੍ਰੈਫਿਕ ਗੁਰਬਾਜ਼ ਸਿੰਘ, ਸਕੱਤਰ ਆਰ.ਟੀ.ਏ. ਬਲਬੀਰ ਰਾਜ ਆਦਿ ਹਾਜ਼ਰ ਸਨ¢

ਪਿਛਲੀ ਖ਼ਬਰ ਨਿਤਿਨ ਕੋਹਲੀ ਵਲੋਂ ਥਿਆੜਾ ਨਾਲ ਮੁਲਾਕਾਤ, ਇਨਹਾਂਸਮੈਂਟ ਸਮੇਤ ਕਈ ਮੱੁਦੇ ਉਠਾਏ
ਅਗਲੀ ਖ਼ਬਰ ਅਸੁਰੱਖਿਅਤ ਕਰਾਰ ਦਿੱਤੀ ਗਈ ਕਸਬਾ ਅੱਪਰਾ ਦੀ ਪੰਚਾਇਤ ਮਾਰਕੀਟ 'ਤੇ ਚੱਲਿਆ ਬੁਲਡੋਜ਼ਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।