ਹੈਰੋਇਨ ਸਮੇੇਤ ਇਕ ਵਿਅਕਤੀ ਗਿ੍ਫ਼ਤਾਰ <br/>
ਗਿ੍ਫ਼ਤਾਰ ਕੀਤੇ ਮੁਲਜ਼ਮ ਨਾਲ ਪੁਲਿਸ ਪਾਰਟੀ | ਤਸਵੀਰ : ਜੀ.ਪੀ. ਸਿੰਘ
<br/>
19-06-2025
ਪਿੰਡ ਬਾੜਾ ਸੁਲੇਮਾਨ, ਮੱਖੂ, ਫ਼ਿਰੋਜ਼ਪੁਰ। ਐਸ.ਐਸ.ਪੀ. ਹਰਵਿੰਦਰ ਸਿੰਘ ਵਿਰਕ ਨੇ ਜਾਣਕਾਰੀ ਦਿੱਤੀ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਫਿਰੋਜ਼ਪੁਰ ਦੇ ਨਸ਼ਾ ਤਸਕਰ, ਜੋ ਜਲੰਧਰ-ਦਿਹਾਤੀ ਦੇ ਖੇਤਰ ਲੋਹੀਆਂ 'ਚ ਹੈਰੋਇਨ ਵੇਚਣ ਦਾ ਧੰਦਾ ਕਰ ਰਹੇ ਹਨ, ਜਿਸ 'ਤੇ ਐਸ.ਪੀ. ਪਰਮਿੰਦਰ ਸਿੰਘ ਹੀਰ ਤੇ ਡੀ.ਐਸ.ਪੀ. ਇੰਦਰਜੀਤ ਸਿੰਘ ਸੈਣੀ ਦੀ ਨਿਗਰਾਨੀ ਹੇਠ ਸੀ.ਆਈ.ਏ. ਸਟਾਫ਼ ਮੁਖੀ ਪੁਸ਼ਪ ਬਾਲੀ ਦੀ ਅਗਵਾਈ ਹੇਠ ਐਸ.ਆਈ. ਨਿਰਮਲ ਸਿੰਘ ਦੀ ਪੁਲਿਸ ਪਾਰਟੀ ਨੇ ਮੇਨ ਬਾਜ਼ਾਰ, ਲੋਹੀਆਂ ਦੇ ਰੇਲਵੇ ਫਾਟਕ ਨੇੜੇ ਕਾਰਵਾਈ ਕਰਦੇ ਹੋਏ ਸੁਰਿੰਦਰ ਸਿੰਘ ਉਰਫ਼ ਸ਼ਿੰਦਾ ਦੇ ਕਬਜ਼ੇ 'ਚੋਂ ਹੈਰੋਇਨ ਬਰਾਮਦ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਐਸ.ਐਸ.ਪੀ. ਵਿਰਕ ਨੇ ਕਿਹਾ ਕਿ ਮੁਲਜ਼ਮ ਤੋਂ ਹੋਰ ਜਾਣਕਾਰੀ ਲੈਣ ਲਈ ਬਣਦੀ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।