27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਖ਼ਾਲਸਾ ਕਾਲਜ ਦੀ ਵਿਦਿਆਰਥਣ ਦਾ ਸ਼ਾਨਦਾਰ ਪ੍ਰਦਰਸ਼ਨ

ਅਜੀਤ ਡੈਸਕ 19-06-2025
ਜਲੰਧਰ, 18 ਜੂਨ (ਜਸਪਾਲ ਸਿੰਘ)-ਗੁਰੂੁ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਐਮ.ਐਸਸੀ. ਮੈਥੇਮੈਟਿਕਸ ਤੀਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਲਾਇਲਪੁਰ ਖ਼ਾਲਸਾ ਕਾਲਜ ਦੀ ਵਿਦਿਆਰਥਣ ਨਵਦੀਪ ਨੇ 10 'ਚੋਂ 7.40 ਐਸ.ਜੀ.ਪੀ.ਏ. ਪ੍ਰਾਪਤ ਕਰਦੇ ਹੋਏ ਯੂਨੀਵਰਸਿਟੀ ਮੈਰਿਟ 'ਚੋਂ 8ਵਾਂ ਸਥਾਨ ਹਾਸਿਲ ਕੀਤਾ | ਇਸ ਮੌਕੇ ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਅਤੇ ਪਿ੍ੰਸੀਪਲ ਡਾ. ਸੁਮਨ ਚੋਪੜਾ ਨੇ ਵਿਸ਼ੇਸ਼ ਤੌਰ 'ਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ | ਪਿ੍ੰਸੀਪਲ ਡਾ. ਸੁਮਨ ਚੋਪੜਾ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ | ਇਸ ਮੌਕੇ ਵਾਈਸ ਪਿ੍ੰਸੀਪਲ ਪ੍ਰੋ. ਨਵਦੀਪ ਕੌਰ, ਡਾ. ਹਰਜੀਤ ਸਿੰਘ ਮੁਖੀ ਮੈਥੇਮੈਟਿਕਸ ਵਿਭਾਗ, ਡਾ. ਦਿਨਕਰ ਸ਼ਰਮਾ, ਡਾ. ਪਲਵਿੰਦਰ ਸਿੰਘ ਅਤੇ ਡਾ. ਨੀਤਿਕਾ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਕਾਲੀਆ ਕਾਲੋਨੀ ਵਾਸੀ <br/> ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦਾ ਜੋਤੀ ਜੋਤਿ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।