27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਰਜਿੰਦਰ ਸਿੰਘ ਵਲੋਂ ਕਰਤਾਰਪੁਰ ਹਲਕੇ ਦੇ ਕੋਆਰਡੀਨੇਟਰ ਬਣੇ ਸੋਨੂੰ ਢੇਸੀ ਦਾ ਸਨਮਾਨ <br/>

ਅਜੀਤ ਡੈਸਕ 19-06-2025
ਜਲੰਧਰ, 18 ਜੂਨ (ਜਸਪਾਲ ਸਿੰਘ)-ਸੀਨੀਅਰ ਕਾਂਗਰਸੀ ਆਗੂ ਤੇ ਮੁੱਖ ਮੰਤਰੀ ਦੇ ਸਾਬਕਾ ਓ. ਐਸ. ਡੀ. ਗੁਰਪ੍ਰੀਤ ਸਿੰਘ ਸੋਨੂੰ ਢੇਸੀ ਨੂੰ ਵਿਧਾਨ ਸਭਾ ਹਲਕਾ ਕਰਤਾਰਪੁਰ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਦੀ ਨਿਯੁਕਤੀ ਦਾ ਸਵਾਗਤ ਕਰਦਿਆਂ ਵਿਧਾਨ ਸਭਾ ਹਲਕਾ ਕਰਤਾਰਪੁਰ ਦੇ ਇੰਚਾਰਜ ਸੇਵਾ ਮੁਕਤ ਐਸ. ਐਸ. ਪੀ. ਰਜਿੰਦਰ ਸਿੰਘ ਨੇ ਕਿਹਾ ਕਿ ਸੋਨੂੰ ਢੇਸੀ ਇਕ ਤਜਰਬੇਕਾਰ ਆਗੂ ਹਨ ਤੇ ਉਨ੍ਹਾਂ ਦੀ ਅਗਵਾਈ ਹੇਠ ਹਲਕੇ 'ਚ ਪਾਰਟੀ ਹੋਰ ਮਜ਼ਬੂਤ ਹੋਵੇਗੀ | ਇਸ ਮੌਕੇ ਉਨ੍ਹਾਂ ਸੋਨੂੰ ਢੇਸੀ ਨੂੰ ਕੋਆਰਡੀਨੇਟਰ ਲਗਾਏ ਜਾਣ 'ਤੇ ਪਾਰਟੀ ਦੀ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਹੋਰ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਉਨ੍ਹਾਂ ਨੇ ਸੋਨੂੰ ਢੇਸੀ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਇਹ ਜ਼ਿੰਮੇਵਾਰੀ ਸੌਂਪ ਕੇ ਸ਼ਲਾਘਾਯੋਗ ਕੰਮ ਕੀਤਾ ਹੈ | ਇਸ ਮੌਕੇ ਸੋਨੂੰ ਢੇਸੀ ਨੇ ਸ. ਰਜਿੰਦਰ ਸਿੰਘ ਵਲੋਂ ਮਿਲੇ ਪਿਆਰ ਤੇ ਸਤਿਕਾਰ ਲਈ ਉਨ੍ਹਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਮਿਲ ਕੇ ਹਲਕੇ 'ਚ ਕਾਂਗਰਸ ਦੀ ਮਜ਼ਬੂਤੀ ਲਈ ਕੰਮ ਕਰਨਗੇ | ਇਸ ਮੌਕੇ ਸ. ਰਜਿੰਦਰ ਸਿੰਘ ਨੇ ਕਿਹਾ ਕਿ ਇਸ ਸਮੇਂ 'ਆਪ' ਸਰਕਾਰ ਲੋਕਾਂ ਦਾ ਵਿਸ਼ਵਾਸ ਗੁਆ ਚੁੱਕੀ ਹੈ ਤੇ ਲੋਕਾਂ ਅੰਦਰ 'ਆਪ' ਸਰਕਾਰ ਦੇ ਖਿਲਾਫ ਭਾਰੀ ਰੋਸ ਅਤੇ ਗੁੱਸਾ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲਾ ਸਮਾਂ ਕਾਂਗਰਸ ਦਾ ਹੈ ਤੇ ਆਉਂਦੀਆਂ 2027 ਦੀਆਂ ਚੋਣਾਂ 'ਚ ਕਾਂਗਰਸ ਭਾਰੀ ਬਹੁਮਤ ਨਾਲ ਸਰਕਾਰ ਬਣਾਏਗੀ |

ਪਿਛਲੀ ਖ਼ਬਰ ਡੀ.ਸੀ. ਨੇ ਜ਼ਿਲ੍ਹੇ 'ਚ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ <br/> ਅਗਲੀ ਖ਼ਬਰ ਅੰਤਰ ਜ਼ਿਲ੍ਹਾ ਅੰਡਰ 19 ਸਾਲ ਲੜਕੀਆਂ ਦੇ ਕ੍ਰਿਕਟ ਮੁਕਾਬਲੇ 'ਚੋਂ ਜਲੰਧਰ ਨੇ ਅੰਮਿ੍ਤਸਰ ਨੂੰ ਹਰਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।