27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਡੀ.ਸੀ. ਨੇ ਜ਼ਿਲ੍ਹੇ 'ਚ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ <br/>

ਡੀ.ਸੀ. ਹਿਮਾਂਸ਼ੂ ਅਗਰਵਾਲ ਮੀਟਿੰਗ ਦੌਰਾਨ ਗੱਲਬਾਤ ਕਰਦੇ ਹੋਏ ਨਾਲ ਹੋਰ ਅਧਿਕਾਰੀ | ਤਸਵੀਰਾਂ-ਜੀ.ਪੀ.ਸਿੰਘ <br/> 19-06-2025
ਜਲੰਧਰ, 18 ਜੂਨ (ਚੰਦੀਪ ਭੱਲਾ)-ਜ਼ਿਲ੍ਹੇ ਭਰ 'ਚ ਮਾਈਨਿੰਗ ਸਾਈਟਾਂ ਦੀ ਤੁਰੰਤ ਤੇ ਸਹੀ ਨਿਸ਼ਾਨਦੇਹੀ ਨੂੰ ਯਕੀਨੀ ਬਣਾਉਣ ਲਈ ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਨੇ ਇੱਕ ਨਵਾਂ ਡਿਫਰੈਂਸ਼ੀਅਲ ਗਲੋਬਲ ਪੋਜੀਸ਼ਨਿੰਗ ਸਿਸਟਮ (ਡੀਜੀਪੀਐਸ) ਖ਼ਰੀਦਿਆ ਹੈ ¢ ਇੱਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵੱਖ-ਵੱਖ ਯੋਜਨਾਵਾਂ ਅਧੀਨ ਚਲਾਏ ਜਾ ਰਹੇ ਚੱਲ ਰਹੇ ਪ੍ਰਾਜੈਕਟਾਂ ਦਾ ਜਾਇਜ਼ਾ ਲਿਆ ¢ ਡੀ. ਸੀ. ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਪੂਰੇ ਹੋਏ ਪ੍ਰਾਜੈਕਟਾਂ ਲਈ ਵਰਤੋਂ ਸਰਟੀਫਿਕੇਟ ਜਮਾਂ ਕਰਾਉਣ ਦੇ ਨਿਰਦੇਸ਼ ਦਿੱਤੇ ¢ ਉਨ੍ਹਾਂ ਆਉਣ ਵਾਲੇ ਦਿਨਾਂ 'ਚ ਕਈ ਨਵੀਆਂ ਵਿਕਾਸ ਪਹਿਲਕਦਮੀਆਂ ਸ਼ੁਰੂ ਕਰਕੇ ਜ਼ਿਲ੍ਹੇ ਭਰ 'ਚ ਉੱਚ ਪੱਧਰੀ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ ¢ ਸਮੀਖਿਆ ਅਧੀਨ ਮੁੱਖ ਪਹਿਲਕਦਮੀਆਂ 'ਚ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਦਾ ਨਵੀਨੀਕਰਨ, ਧੋਗੜੀ ਸੜਕ ਦਾ ਨਿਰਮਾਣ, ਬੀ ਐਮ ਸੀ ਚੌਕ ਵਿਖੇ ਕ੍ਰਿਕਟ ਬੀਟ ਬਾਕਸ ਸਥਾਪਤ ਕਰਨਾ, ਨਵੀਆਂ ਸੜਕਾਂ ਦਾ ਵਿਕਾਸ, ਸਰਕਾਰੀ ਸਕੂਲਾਂ 'ਚ ਨਵੀਆਂ ਲਾਇਬ੍ਰੇਰੀਆਂ ਆਦਿ ਸ਼ਾਮਲ ਸਨ ¢ ਡਿਪਟੀ ਕਮਿਸ਼ਨਰ ਨੇ ਇਨ੍ਹਾਂ ਪ੍ਰਾਜੈਕਟਾਂ ਨੂੰ ਨਿਰਧਾਰਿਤ ਸਮਾਂ ਸੀਮਾ ਦੇ ਅੰਦਰ ਪੂਰਾ ਕਰਨ 'ਤੇ ਜ਼ੋਰ ਦਿੱਤਾ ¢ ਡਾ. ਅਗਰਵਾਲ ਨੇ ਨਵੇਂ ਪ੍ਰਸਤਾਵ ਵੀ ਮੰਗੇ ਤੇ ਦੁਹਰਾਇਆ ਕਿ ਜ਼ਿਲ੍ਹੇ 'ਚ ਵਿਕਾਸ ਪ੍ਰਾਜੈਕਟਾਂ ਲਈ ਫ਼ੰਡਾਂ ਦੀ ਕੋਈ ਕਮੀ ਨਹੀਂ ਹੈ ¢ ਉਨ੍ਹਾਂ ਨੇ ਚੱਲ ਰਹੇ ਕੰਮਾਂ 'ਤੇ ਸੀਨੀਅਰ ਅਧਿਕਾਰੀਆਂ ਦੁਆਰਾ ਨੇੜਿਓਾ ਨਿਗਰਾਨੀ ਦੀ ਜ਼ਰੂਰਤ 'ਤੇ ਵੀ ਜ਼ੋਰ ਦਿੱਤਾ ¢ ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਇਨ੍ਹਾਂ ਪ੍ਰਾਜੈਕਟਾਂ ਦੀ ਪ੍ਰਗਤੀ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਇਨ੍ਹਾਂ ਨੂੰ ਸਮੇਂ ਸਿਰ ਤੇ ਕੁਸ਼ਲਤਾ ਨਾਲ ਪੂਰਾ ਕੀਤਾ ਜਾ ਸਕੇ ¢ ਇੱਥੇ ਇਹ ਦੱਸਣਾ ਉਚਿੱਤ ਹੈ ਕਿ ਜਲੰਧਰ ਪ੍ਰਸ਼ਾਸਨ ਨੇ ਜ਼ਮੀਨੀ ਪੱਧਰ 'ਤੇ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਜ਼ਿਲ੍ਹੇ ਦੇ ਸਾਰੇ ਪਿੰਡਾਂ 'ਚ ਮਾਡਲ ਖੇਡ ਮੈਦਾਨਾਂ ਦੀ ਉਸਾਰੀ ਵੀ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਦੁੱਗਲ ਚਾਂਪ 'ਤੇ ਹੋਏ ਝਗੜੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ -ਸਿੱਖ ਤਾਲਮੇਲ ਕਮੇਟੀ <br/> ਅਗਲੀ ਖ਼ਬਰ ਰਜਿੰਦਰ ਸਿੰਘ ਵਲੋਂ ਕਰਤਾਰਪੁਰ ਹਲਕੇ ਦੇ ਕੋਆਰਡੀਨੇਟਰ ਬਣੇ ਸੋਨੂੰ ਢੇਸੀ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।