ਜਲੰਧਰ, 18 ਜੂਨ (ਪਵਨ ਖਰਬੰਦਾ)-ਸੇਂਟ ਸੋਲਜ਼ਰ ਡਿਵਾਈਨ ਪਬਲਿਕ ਸਕੂਲ ਖਾਂਬਰਾ ਵਲੋਂ ਬੱਚਿਆਂ ਨੂੰ ਬੂਟੇ ਲਾਉਣ ਲਈ ਪ੍ਰੇਰਿਤ ਕੀਤਾ ਗਿਆ, ਜਿਸ ਦੇ ਤਹਿਤ ਬੱਚਿਆਂ ਨੇ ਆਪੋ-ਆਪਣੇ ਘਰਾਂ ਦੇ ਅੰਦਰ ਤੇ ਬਾਹਰ ਕੱਚੀਆਂ ਥਾਵਾਂ 'ਤੇ ਬੂਟੇ ਲਾਏ | ਪਿ੍ੰਸੀਪਲ ਸ਼੍ਰੀਮਤੀ ਮੀਨਾਕਸ਼ੀ ਭਗਤ ਕਿਹਾ ਕਿ ਇਹ ਬੂਟੇ ਰੁੱਖ ਬਣਨ ਉਪਰੰਤ ਵਾਤਾਵਰਨ ਨੂੰ ਸਾਫ਼ ਸੁਥਰਾ ਰੱਖਣ 'ਚ ਅਹਿ ਰੋਲ ਅਦਾ ਕਰਦੇ ਹਨ ਤੇ ਵਿਦਿਆਰਥੀਆਂ ਨੂੰ ਚਾਹੀਦਾ ਹੈ ਕਿ ਉਹ ਲਾਏ ਗਏ ਬੂਟਿਆਂ ਦੀ ਚੰਗੀ ਤਰ੍ਹਾਂ ਸੰਭਾਲ ਕਰਨ ਤਾਂ ਜੋ ਇਹ ਰੁੱਖ ਬਣ ਸਕਣ | ਇਸ ਗਤੀਵਿਧੀ 'ਤੇ ਗਰੁੱਪ ਦੀ ਵਾਈਸ ਚੇਅਰਪਰਸਨ ਸ੍ਰੀਮਤੀ ਸੰਗੀਤਾ ਚੋਪੜਾ ਨੇ ਬੂਟੇ ਲਾਉਣ ਵਾਲੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ |