28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਸੇਂਟ ਸੋਲਜਰ ਗਰੁੱਪ ਦੀਆਂ ਵੱਖ-ਵੱਖ ਸ਼ਾਖਾਵਾਂ ਨੇ ਬਾਲ ਮਜ਼ਦੂਰੀ ਵਿਰੁੱਧ ਦਿਵਸ ਮਨਾਇਆ <br/>

ਅਜੀਤ ਡੈਸਕ 19-06-2025
ਜਲੰਧਰ, 18 ਜੂਨ (ਪਵਨ ਖਰਬੰਦਾ)-ਸੇਂਟ ਸੋਲਜਰ ਗਰੁੱਪ ਦੀਆਂ ਵੱਖ-ਵੱਖ ਸ਼ਾਖਾਵਾਂ ਨੇ ਵਿਸ਼ਵ ਬਾਲ ਮਜ਼ਦੂਰੀ ਵਿਰੁੱਧ ਦਿਵਸ ਮਨਾਇਆ, ਜਿਸ ਵਿਚ ਵਿਦਿਆਰਥੀਆਂ ਨੇ ਪੋਸਟਰ 'ਤੇ ਸਪੀਚ ਰਾਹੀਂ ਸਮਾਜ ਨੂੰ ਬਾਲ ਮਜ਼ਦੂਰੀ ਨੂੰ ਖ਼ਤਮ ਕਰਨ ਲਈ ਜਾਗਰੂਕ ਕੀਤਾ | ਉਨ੍ਹਾਂ ਕਿਹਾ ਕਿ ਸਮਾਜ 'ਚੋਂ ਬਾਲ ਮਜ਼ਦੂਰੀ ਦੇ ਖਾਤਮੇ ਲਈ ਵੀ ਕਦਮ ਚੁੱਕਣ ਦੀ ਲੋੜ ਹੈ¢ ਸਾਨੂੰ ਗ਼ਰੀਬ ਪਰਿਵਾਰਾਂ ਨੂੰ ਆਮਦਨ ਦੇ ਬਦਲਵੇਂ ਸਰੋਤ ਮੁਹੱਈਆ ਕਰਵਾਉਣ ਦੀ ਲੋੜ ਹੈ, ਤਾਂ ਜੋ ਉਨ੍ਹਾਂ ਨੂੰ ਆਪਣੇ ਬੱਚਿਆਂ ਨੂੰ ਕੰਮ 'ਤੇ ਨਾ ਭੇਜਣਾ ਪਵੇ¢ ਇਸ ਦਿਵਸ ਦਾ ਹਿੱਸਾ ਬਣਨ ਲਈ ਵਿਦਿਆਰਥੀਆਂ ਨੇ ਪੋਸਟਰ ਬਣਾ ਕੇ ਬਾਲ ਮਜ਼ਦੂਰੀ ਨੂੰ ਦੂਰ ਕਰਨ ਲਈ ਪਹਿਲਕਦਮੀ ਕੀਤੀ ਤੇ ਭਾਸ਼ਣ ਦਿੱਤਾ¢ ਗਰੁੱਪ ਚੇਅਰਮੈਨ ਅਨਿਲ ਚੋਪੜਾ ਅਤੇ ਵਾਈਸ ਚੇਅਰਪਰਸਨ ਸੰਗੀਤਾ ਚੋਪੜਾ ਨੇ ਇਸ ਪਹਿਲਕਦਮੀ 'ਤੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ ਤੇ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਉਣ ਲਈ ਪ੍ਰੇਰਿਤ ਕਰਦੇ ਹੋਏ ਸਮਾਜ ਨੂੰ ਸੰਦੇਸ਼ ਦਿੱਤਾ ਕਿ ਅੱਜ ਆਪਣੇ ਬੱਚਿਆਂ ਨੂੰ ਸਿੱਖਿਆ ਦੇਣ ਲਈ ਉਤਸ਼ਾਹਿਤ ਕਰਨ ਦੀ ਲੋੜ ਹੈ ਤੇ ਉਨ੍ਹਾਂ ਨੂੰ ਇਹ ਅਹਿਸਾਸ ਕਰਵਾਉਣਾ ਚਾਹੀਦਾ ਹੈ ਕਿ ਸਿੱਖਿਆ ਜੀਵਨ ਦੀ ਲੋੜ ਹੈ |

ਪਿਛਲੀ ਖ਼ਬਰ ਚੋਣ ਤਹਿਸੀਲਦਾਰ ਵਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ <br/> ਅਗਲੀ ਖ਼ਬਰ ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਨੇ ਕਾਮਰੇਡ ਸੱਜਣ ਸਿੰਘ ਦੀ ਬਰਸੀ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।