28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਚੋਣ ਤਹਿਸੀਲਦਾਰ ਵਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ <br/>

ਚੋਣ ਤਹਿਸੀਲਦਾਰ ਸੁਖਦੇਵ ਸਿੰਘ ਮੀਟਿੰਗ ਦੌਰਾਨ ਗੱਲਬਾਤ ਕਰਦੇ ਹੋਏ | ਤਸਵੀਰ-ਜੀ.ਪੀ.ਸਿੰਘ <br/> 19-06-2025
ਜਲੰਧਰ, 18 ਜੂਨ (ਚੰਦੀਪ ਭੱਲਾ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਨੂੰ ਹੋਰ ਬਿਹਤਰ ਬਣਾਉਣ ਲਈ ਚੋਣ ਤਹਿਸੀਲਦਾਰ ਜਲੰਧਰ ਸੁਖਦੇਵ ਸਿੰਘ ਵਲੋਂ ਅੱਜ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਬੂਥ ਲੈਵਲ ਏਜੰਟਾਂ ਦੀ ਨਿਯੁਕਤੀ ਸਬੰਧੀ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਉਨ੍ਹਾਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਬੂਥ ਲੈਵਲ ਏਜੰਟਾਂ ਦੀ ਨਿਯੁਕਤੀ ਸਬੰਧੀ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਇਆ ਤੇ ਕਮਿਸ਼ਨ ਦੇ ਨਿਰਦੇਸ਼ਾਂ ਮੁਤਾਬਿਕ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ 'ਤੇ ਬੂਥ ਲੈਵਲ ਅਫ਼ਸਰਾਂ ਦੀ ਸਹਾਇਤਾ ਲਈ ਬੂਥ ਲੈਵਲ ਏਜੰਟ ਨਿਯੁਕਤ ਕਰਨ ਦੀ ਅਪੀਲ ਕੀਤੀ ¢ ਚੋਣ ਤਹਿਸੀਲਦਾਰ ਵਲੋਂ ਭਾਰਤ ਚੋਣ ਕਮਿਸ਼ਨ ਵਲੋਂ ਰਿਵਾਈਜ਼ ਕੀਤੇ ਬੀ.ਐਲ.ਏ.-2 ਫਾਰਮ ਬਾਰੇ ਵੀ ਜਾਣਕਾਰੀ ਦਿੱਤੀ ਗਈ ਤੇ ਬੂਥ ਲੈਵਲ ਏਜੰਟ ਦੀਆਂ ਜ਼ਿੰਮੇਵਾਰੀਆਂ ਬਾਰੇ ਦੱਸਿਆ ਗਿਆ ਕਿ ਉਨ੍ਹਾਂ ਵਲੋਂ ਪੋਲਿੰਗ ਏਰੀਆ 'ਚ ਵੋਟ ਬਣਾਉਣ ਤੋਂ ਰਹਿ ਗਏ 18 ਸਾਲ ਤੇ ਇਸ ਤੋਂ ਵੱਧ ਉਮਰ ਵਰਗ ਦੇ ਵਿਅਕਤੀਆਂ ਦੀ ਸੂਚੀ, ਮਰ ਚੁੱਕੇ ਤੇ ਸ਼ਿਫ਼ਟ ਹੋ ਚੁੱਕੇ ਵੋਟਰਾਂ ਦੀ ਸੂਚੀ ਬੂਥ ਲੈਵਲ ਅਫ਼ਸਰ ਨੂੰ ਦਿੱਤੀ ਜਾਣੀ ਹੈ ¢ ਸਮੂਹ ਨੁਮਾਇੰਦਿਆਂ ਨੇ ਲੈਵਲ ਏਜੰਟਾਂ ਦੀ ਨਿਯੁਕਤੀ ਸਬੰਧੀ ਜਲਦ ਜਾਣਕਾਰੀ ਸਾਂਝੀ ਕਰਨ ਦਾ ਭਰੋਸਾ ਦਿੱਤਾ¢

ਪਿਛਲੀ ਖ਼ਬਰ ਸਟੇਟ ਪਬਲਿਕ ਸਕੂਲ ਕੈਂਟ 'ਚ ਪਿਤਾ ਦਿਵਸ ਮਨਾਇਆ <br/> ਅਗਲੀ ਖ਼ਬਰ ਸੇਂਟ ਸੋਲਜਰ ਗਰੁੱਪ ਦੀਆਂ ਵੱਖ-ਵੱਖ ਸ਼ਾਖਾਵਾਂ ਨੇ ਬਾਲ ਮਜ਼ਦੂਰੀ ਵਿਰੁੱਧ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।