ਮਹਿਤਪੁਰ, 18 ਜੂਨ (ਲਖਵਿੰਦਰ ਸਿੰਘ)-ਮਹਿਤਪੁਰ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪ੍ਰਧਾਨ ਦੀਪਕ ਸੂਦ ਨੇ ਕਿਹਾ ਕਿ ਲੁਧਿਆਣਾ (ਪੱਛਮੀ) ਜ਼ਿਮਨੀ ਚੋਣ 'ਚ 'ਆਪ' ਦੇ ਉਮੀਦਵਾਰ ਸੰਜੀਵ ਅਰੋੜਾ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦੇ ਸਮੇਂ ਦੀਪਕ ਸੂਦ ਨੇ ਦੱਸਿਆ ਕਿ ਮਹਿਤਪੁਰ ਤੋਂ ਸਾਡੀ ਟੀਮ ਵਲੋਂ ਸ਼ਾਹਕੋਟ ਹਲਕਾ ਇੰਚਾਰਜ ਪਰਮਿੰਦਰ ਸਿੰਘ ਪਿੰਦਰ ਪੰਡੋਰੀ ਦੀ ਅਗਵਾਈ 'ਚ ਉਮੀਦਵਾਰ ਸੰਜੀਵ ਅਰੋੜਾ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ ਗਿਆ ਹੈ | ਲੋਕਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ |