28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਸੰਮਤੀ ਚੋਣਾਂ ਇਕਜੁੱਟਤਾ ਨਾਲ ਲੜਾਂਗੇ-ਮੱਲ੍ਹੀ <br/>

ਭੋਗਪੁਰ ਵਿਖੇ ਬਲਾਕ ਕਾਂਗਰਸ ਦੀ ਬੈਠਕ ਦੀ ਪ੍ਰਧਾਨਗੀ ਕਰਦੇ ਹੋਏ ਪ੍ਰਧਾਨ ਪ੍ਰਮਿੰਦਰ ਸਿੰਘ ਮੱਲ੍ਹੀ | ਤਸਵੀਰ: ਡੱਲੀ <br/> 19-06-2025
ਭੋਗਪੁਰ, 18 ਜੂਨ (ਡੱਲੀ)- ਸੰਭਾਵੀ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਕਾਂਗਰਸ ਵਰਕਰ ਪੂਰੀ ਤਰ੍ਹਾਂ ਤਿਆਰ ਹਨ ਤੇ ਇਹ ਚੋਣਾਂ ਇਕਜੁਟਤਾ, ਸਰਗਰਮੀ ਤੇ ਉਤਸ਼ਾਹ ਨਾਲ ਲੜੀਆਂ ਜਾਣਗੀਆਂ | ਇਹ ਪ੍ਰਗਟਾਵਾ ਪੰਜਾਬ ਕਾਂਗਰਸ ਦੇ ਬਲਾਕ ਪ੍ਰਧਾਨ ਪ੍ਰਮਿੰਦਰ ਸਿੰਘ ਮੱਲ੍ਹੀ ਨੇ ਇਥੇ ਵਰਕਰਾਂ ਦੀ ਪ੍ਰਭਾਵਸ਼ਾਲੀ ਬੈਠਕ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਚੋਣਾਂ ਜਿੱਤਣ ਲਈ ਜਲਦ ਹੀ ਬੂਥ, ਮੰਡਲ ਤੇ ਬਲਾਕ ਕਮੇਟੀਆਂ ਦਾ ਗਠਿਨ ਕੀਤਾ ਜਾਵੇਗਾ ਤੇ ਸਮੂਹ ਪਾਰਟੀ ਮੈਂਬਰਾਂ ਨਾਲ ਸੋਸ਼ਲ ਮੀਡੀਆ ਰਾਹੀਂ ਨਿਰੰਤਰ ਸੰਪਰਕ ਰੱਖਿਆ ਜਾਵੇਗਾ | ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਹੁਕਮਾਂ 'ਤੇ ਵਿਧਾਇਕ ਸੁਖਵਿੰਦਰ ਕੋਟਲੀ ਦੇ ਨਿਰਦੇਸ਼ਾਂ 'ਤੇ ਬੁਲਾਈ ਗਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਉਪ ਪ੍ਰਧਾਨ ਜਤਿੰਦਰ ਸਿੰਘ ਚਮਿਆਰੀ, ਮਲਕੀਤ ਸਿੰਘ ਲਾਲੀ ਨਿਜ਼ਾਮਦੀਨਪੁਰ ਨੇ ਕਿਹਾ ਕਿ ਸਮੂਹ ਵਰਕਰ ਪਾਰਟੀ ਨਾਲ ਚਟਾਨ ਵਾਂਗ ਖੜੇ੍ਹ ਹਨ ਤੇ 2027 ਦੀਆਂ ਵਿਧਾਨ ਸਭਾ ਚੋਣਾਂ ਜਿੱਤਣ ਦਾ ਟੀਚਾ ਲੈ ਕੇ ਕੰਮ ਕਰਨਗੇ | ਇਸ ਮੌਕੇ ਨੰਬਰਦਾਰ ਸਾਹਿਬ ਸਿੰਘ ਟਾਂਡੀ, ਸਰਪੰਚ ਬਲਵੀਰ ਸਿੰਘ, ਗੁਰਬਚਨ ਸਿੰਘ, ਮਨਜੀਤ ਸਿੰਘ, ਜਸਵਿੰਦਰ ਸਿੰਘ ਕਾਲਾ, ਰਾਮ ਲੁਭਾਇਆ ਰਾਜਪੁਰ, ਵਰਿੰਦਰ ਭੰਡਾਰੀ, ਮਨਜੋਤ ਸਿੰਘ ਚੌਧਰੀ, ਸਾਬਕਾ ਚੇਅਰਮੈਨ ਸਰਬਜੀਤ ਸਿੰਘ, ਸਤਨਾਮ ਸਿੰਘ ਸਾਬੀ ਮੋਗਾ, ਡਾ. ਪਵਨ ਕੁਮਾਰ, ਹਰਨੇਕ ਸਿੰਘ, ਮਾਸਟਰ ਦਿਲਬਾਗ ਸਿੰਘ, ਮਨੋਜ ਕੁਮਾਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਇਕ ਪਿਸਤੌਲ, 2 ਮੈਗਜ਼ੀਨ, 7 ਕਾਰਤੂਸ, ਇਕ ਮੋਟਰ ਸਾਈਕਲ ਤੇ 2 ਫੋਨਾਂ ਸਮੇਤ 2 ਨੌਜਵਾਨ ਗਿ੍ਫ਼ਤਾਰ <br/> ਅਗਲੀ ਖ਼ਬਰ ਬਿੱਲੀ ਚਾਓ ਵਿਖੇ ਡੇਰਾ ਮਲੰਗਾਂ ਦੇ ਦਰਬਾਰ 'ਤੇ ਸਾਲਾਨਾ ਮੇਲਾ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।