28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਮਲੇਸ਼ੀਆ ਵਿਖੇ ਹੋਏ ਅੰਤਰਰਾਸ਼ਟਰੀ ਸਿੱਖਿਆ ਸੰਮੇਲਨ 'ਚ 'ਅਕਾਲ ਗਰੁੱਪ' ਦੇ ਐੱਮ.ਡੀ. ਜੱਜ ਦਾ ਸਨਮਾਨ <br/>

ਮਲੇਸ਼ੀਆ ਦੇ ਸ਼ਹਿਰ ਕੁਆਲਾਲੰਪੁਰ ਵਿਖੇ 'ਅੰਤਰਰਾਸ਼ਟਰੀ ਸਿੱਖਿਆ ਸੰਮੇਲਨ' ਦੀ ਸ਼ਮ੍ਹਾਂ ਰੌਸ਼ਨ ਕਰਕੇ ਆਰੰਭਤਾ ਕਰਦੇ ਲਈ 'ਆਪਣਾ ਪੰਜਾਬ ਫਾਊਾਡੇਸ਼ਨ ਤੇ ਫੈਪ ਦੇ ਮੁਖੀ ਡਾ. ਜਗਜੀਤ ਸਿੰਘ ਧੁਰੀ, ਨਾਲ ਹਨ 'ਅਕਾਲ ਗਰੁੱਪ ਆਫ ਇੰਸਟੀਚਿਊਸ਼ਨਜ਼ ਦੇ ਮੈਨੇਜਿੰਗ ਡਾਇਰੈਕਟਰ ਡਾ. ਸੁਖਦੇਵ ਸਿੰਘ ਜੱਜ' ਤੇ ਹੋਰ ਡੈਲੀਗੇਟਸ | ਅਜੀਤ ਤਸਵੀਰ <br/> 19-06-2025
ਲੋਹੀਆਂ ਖਾਸ, 18 ਜੂਨ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ)-ਆਪਣਾ ਪੰਜਾਬ ਫਾਊਾਡੇਸ਼ਨ ਤੇ 'ਫੈਪ' ਵਲੋਂ ਅੰਤਰਰਾਸ਼ਟਰੀ ਸਿੱਖਿਆ ਸੰਮੇਲਨਾਂ ਦੀ ਲੜੀ ਵਜੋਂ ਤੀਜਾ ਸੰਮੇਲਨ ਮਲੇਸ਼ੀਆ ਦੇ ਸ਼ਹਿਰ ਕੁਆਲਾਲੰਪੁਰ ਵਿਖੇ ਸਫਲਤਾਪੂਰਵਕ ਸਮਾਪਤ ਹੋਇਆ ਜਿਸ ਵਿੱਚ ਜਿਥੇ ਭਾਰਤ ਅਤੇ ਬਾਹਰਲੇ ਦੇਸ਼ਾਂ ਤੋਂ ਆਏ 75 ਡੈਲੀਗੇਟਾਂ ਨੇ ਭਾਗ ਲਿਆ, ਉਥੇ ਇਸ ਵਿੱਚ 'ਅਕਾਲ ਗਰੁੱਪ ਆਫ ਇੰਸਟੀਚਿਊਸ਼ਨਜ਼ ਦੇ ਮੈਨੇਜਿੰਗ ਡਾਇਰੈਕਟਰ ਸਰਦਾਰ ਸੁਖਦੇਵ ਸਿੰਘ ਜੱਜ' ਤੇ 'ਅਸਿਸਟੈਂਟ ਮੈਨੇਜਿੰਗ ਡਾਇਰੈਕਟਰ ਸਰਦਾਰ ਪ੍ਰਗਟ ਸਿੰਘ ਜੱਜ' ਨੇ ਵੀ ਹਿੱਸਾ ਲਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਮੈਡਮ ਅਮਨਪ੍ਰੀਤ ਕੌਰ ਨੇ ਦੱਸਿਆ ਕਿ ਇਸ 'ਤੀਜੇ ਅੰਤਰਰਾਸ਼ਟਰੀ ਸਿੱਖਿਆ ਸੰਮੇਲਨ' ਦੌਰਾਨ 'ਅਕਾਲ ਗਰੁੱਪ ਆਫ ਇੰਸਟੀਚਿਊਸ਼ਨਜ਼ ਦੇ ਮੈਨੇਜਿੰਗ ਡਾਇਰੈਕਟਰ ਸਰਦਾਰ ਸੁਖਦੇਵ ਸਿੰਘ ਜੱਜ' ਨੂੰ ਉਨ੍ਹਾਂ ਦੇ ਵਿਦਿਅਕ ਅਦਾਰੇ 'ਚ 30 ਸਾਲਾਂ ਦੇ ਸਫਲਤਾ ਪੂਰਵਕ ਯੋਗਦਾਨ ਲਈ 'ਆਪਣਾ ਪੰਜਾਬ ਫਾਊਾਡੇਸ਼ਨ ਤੇ ਫੈਪ ਦੇ ਮੁਖੀ ਡਾਕਟਰ ਜਗਜੀਤ ਸਿੰਘ ਧੁਰੀ ਵਲੋਂ ਵਿਸ਼ੇਸ਼ ਸਨਮਾਨ ਦਿੱਤਾ ਗਿਆ | ਇਸ ਮੌਕੇ ਡਾਕਟਰ ਐਚ.ਐਸ. ਧਾਲੀਵਾਲ ਨੇ ਸਕਿੱਲ ਐਜੂਕੇਸ਼ਨ ਉੱਪਰ ਜ਼ੋਰ ਦਿੱਤਾ | ਅਖੀਰ 'ਚ ਏ.ਪੀ.ਐਫ. ਦੇ ਡਾਇਰੈਕਟਰ ਸੰਦੀਪ ਮਹਿਤਾ ਨੇ ਸਾਰਿਆਂ ਦਾ ਧੰਨਵਾਦ ਕੀਤਾ |

ਪਿਛਲੀ ਖ਼ਬਰ ਸ਼ਾਹਕੋਟ ਦੇ ਵਾਰਡ ਨੰਬਰ-2 ਦੇ ਲੋਕ ਗੰਦੇ ਪਾਣੀ ਦੀ ਸਮੱਸਿਆ ਤੋਂ ਪ੍ਰੇਸ਼ਾਨ <br/> ਅਗਲੀ ਖ਼ਬਰ ਇਕ ਪਿਸਤੌਲ, 2 ਮੈਗਜ਼ੀਨ, 7 ਕਾਰਤੂਸ, ਇਕ ਮੋਟਰ ਸਾਈਕਲ ਤੇ 2 ਫੋਨਾਂ ਸਮੇਤ 2 ਨੌਜਵਾਨ ਗਿ੍ਫ਼ਤਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।