ਜਲੰਧਰ, 19 ਜੂਨ (ਹਰਵਿੰਦਰ ਸਿੰਘ ਫੁੱਲ)-ਪਹਿਲਾ ਸੁਤੰਤਰ ਸਿੱਖ ਰਾਜ ਸਥਾਪਤ ਕਰਨ ਵਾਲੇ ਅਮਰ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ 21 ਤੇ 22 ਜੂਨ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਜ਼-1 ਜਲੰਧਰ ਵਿਖੇ ਕਰਵਾਏ ਜਾ ਰਹੇ ਹਨ, ਜਿਸ ਵਿਚ ਡਾ. ਸੁਖਪ੍ਰੀਤ ਸਿੰਘ ਉਦੋਕੇ ਸ਼ਾਮ 7.45 ਤੋਂ 9.15 ਵਜੇ ਤੱਕ ਗੁਰਮਤਿ ਵਿਚਾਰਾਂ ਸੰਗਤਾਂ ਨਾਲ ਸਾਂਝੀਆਂ ਕਰਨਗੇ | ਇਹ ਜਾਣਕਾਰੀ ਪ੍ਰਧਾਨ ਹਰਮਿੰਦਰ ਸਿੰਘ ਤੇ ਸਕੱਤਰ ਹਰਦੀਪ ਸਿੰਘ ਨੇ ਦਿੱਤੀ | ਉਨ੍ਹਾਂ ਦੱਸਿਆ ਕਿ ਬੱਚਿਆਂ ਨੂੰ ਸ਼ੁੱਧ ਗੁਰਬਾਣੀ ਸਿਖਾਉਣ ਦੇ ਉਦੇਸ਼ ਨਾਲ 25 ਜੂਨ ਤੋਂ 29 ਜੂਨ ਤੱਕ ਹਰ ਰੋਜ਼ ਸ਼ਾਮ 5.00 ਤੋਂ 6.00 ਵਜੇ ਤੱਕ ਬੱਚਿਆਂ ਨੂੰ ਸ਼ੁੱਧ ਗੁਰਬਾਣੀ ਉਚਾਰਣ ਦੀ ਸਿਖਲਾਈ ਦਿੱਤੀ ਜਾਵੇਗੀ ਅਤੇ 30 ਜੂਨ, ਸੋਮਵਾਰ ਨੂੰ ਸ਼ਾਮ 4.00 ਤੋਂ 7.00 ਵਜੇ ਤੱਕ ਵੱਖ-ਵੱਖ ਵਰਗਾਂ ਦੇ ਬੱਚਿਆਂ ਦੇ ਗੁਰਬਾਣੀ ਉਚਾਰਣ ਮੁਕਾਬਲੇ ਕਰਵਾਏ ਜਾਣਗੇ |