17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਲੋਕਾਂ ਨੂੰ ਬਿਜਲੀ ਪਾਣੀ ਉਪਲਬਧ ਨਹੀਂ ਕਰਵਾ ਰਹੀ 'ਆਪ' ਸਰਕਾਰ-ਸ਼ੈਰੀ ਚੱਢਾ

ਅਜੀਤ ਡੈਸਕ 20-06-2025
ਜਲੰਧਰ, 19 ਜੂਨ (ਸ਼ਿਵ)-ਕਾਂਗਰਸ ਕੌਂਸਲਰ ਪਰਮਜੋਤ ਸਿੰਘ ਸ਼ੈਰੀ ਚੱਢਾ ਨੇ ਕਿਹਾ ਹੈ ਕਿ 'ਆਪ' ਸਰਕਾਰ ਨੇ ਲੋਕਾਂ ਨੂੰ 24 ਘੰਟੇ ਬਿਜਲੀ ਉਪਲਬਧ ਕਰਵਾਉਣ ਦਾ ਵਾਅਦਾ ਕੀਤਾ ਸੀ ਪਰ ਇਸ ਵੇਲੇ ਸ਼ਹਿਰ 'ਚ ਕਈ ਥਾਵਾਂ 'ਤੇ 16-16 ਘੰਟੇ ਬਿਜਲੀ ਦੇ ਕੱਟ ਲੱਗ ਰਹੇ ਹਨ, ਜਿਸ ਕਰਕੇ ਬਿਜਲੀ ਤਾਂ ਨਹੀਂ ਮਿਲਦੀ ਸਗੋਂ ਪਾਣੀ ਵੀ ਲੋਕਾਂ ਨੂੰ ਨਹੀਂ ਮਿਲ ਰਿਹਾ ਹੈ ਜਿਸ ਕਰਕੇ ਭਾਰੀ ਗਰਮੀ 'ਚ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਕਾਂਗਰਸੀ ਕੌਂਸਲਰ ਨੇ ਕਿਹਾ ਕਿ ਜਿਨ੍ਹਾਂ ਇਲਾਕਿਆਂ ਵਿਚ ਕਈ-ਕਈ ਘੰਟੇ ਬਿਜਲੀ ਬੰਦ ਰਹਿੰਦੀ ਹੈ ਉਨ੍ਹਾਂ 'ਚ ਸੈਦਾਂ ਗੇਟ, ਪੱਕਾ ਬਾਗ, ਰੈਣਕ ਬਾਜ਼ਾਰ ਤੇ ਹੋਰ ਵੀ ਇਸ ਤਰ੍ਹਾਂ ਦੇ ਇਲਾਕੇ ਹਨ ਜਿਥੇ ਲੋਕਾਂ ਨੂੰ ਕਈ ਘੰਟੇ ਬਿਜਲੀ ਨਸੀਬ ਨਹੀਂ ਹੁੰਦੀ ਹੈ | ਉਨ੍ਹਾਂ ਕਿਹਾ ਕਿ ਜਦੋਂ ਬਿਜਲੀ ਖਰਾਬ ਹੁੰਦੀ ਹੈ ਤਾਂ ਪਾਵਰਕਾਮ ਕੋਲ ਬਿਜਲੀ ਦੇ ਯੋਗ ਮੁਲਾਜ਼ਮ ਨਹੀਂ ਹਨ, ਜਿਸ ਕਰਕੇ ਬਿਜਲੀ ਬੰਦ ਹੋਣ ਦੀਆਂ ਸ਼ਿਕਾਇਤਾਂ ਕਈ ਘੰਟੇ ਤੱਕ ਠੀਕ ਨਹੀਂ ਹੁੰਦੀਆਂ | ਉਨ੍ਹਾਂ ਕਿਹਾ ਕਿ ਜਲੰਧਰ 'ਚ ਬਿਜਲੀ ਦੇ ਕੁਨੈਕਸ਼ਨਾਂ ਦੀ ਗਿਣਤੀ ਲੱਖਾਂ 'ਚ ਪੁੱਜ ਗਈ ਹੈ ਪਰ ਬਿਜਲੀ ਠੀਕ ਕਰਨ ਵਾਲਿਆਂ ਦੀ ਗਿਣਤੀ ਕੁਝ ਸੈਂਕੜੇ 'ਚ ਹੀ ਹੈ, ਜਿਸ ਕਰਕੇ ਲੋਕਾਂ ਨੂੰ ਭਾਰੀ ਗਰਮੀ 'ਚ ਜ਼ਿਆਦਾ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ | ਉਨ੍ਹਾਂ ਨੇ 'ਆਪ' ਸਰਕਾਰ ਤੋਂ ਮੰਗ ਕੀਤੀ ਕਿ ਲੋਕਾਂ ਨੂੰ ਇਕ ਤਾਂ ਪੂਰੀ ਬਿਜਲੀ ਸਪਲਾਈ ਕੀਤੀ ਜਾਵੇ ਤੇ ਬਿਜਲੀ ਠੀਕ ਕਰਨ ਵਾਲੇ ਮੁਲਾਜ਼ਮਾਂ ਦੀ ਹੋਰ ਭਰਤੀ ਕਰਕੇ ਸਮੱਸਿਆ ਹੱਲ ਕੀਤੀ ਜਾਵੇ |
ਪਿਛਲੀ ਖ਼ਬਰ ਐਲ.ਪੀ.ਯੂ. ਡਿਸਟੈਂਸ ਐਂਡ ਆਨਲਾਈਨ ਐਜੂਕੇਸ਼ਨ ਸੰਬੰਧੀ ਦਾਖ਼ਲੇ ਸ਼ੁਰੂ ਅਗਲੀ ਖ਼ਬਰ ਪੀਰ ਬਾਬਾ ਸ਼ਨੈਤ ਸ਼ਾਹ ਵਲੀ ਜੀ ਦੇ ਦਰਬਾਰ 'ਤੇ ਸਾਲਾਨਾ ਮੇਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।