ਜਲੰਧਰ, 19 ਜੂਨ (ਸ਼ਿਵ)-ਜਲੰਧਰ ਦੇ ਬਸਤੀ ਸ਼ੇਖ਼ ਵਿਖੇ ਸਥਿਤ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਵਿਖੇ ਸ੍ਰੀ ਹਰਿਗੋਬਿੰਦ ਸਾਹਿਬ ਜੀ ਦਾ 430ਵਾਂ ਪ੍ਰਕਾਸ਼ ਪੁਰਬ ਮਨਾਇਆ ਗਿਆ¢ ਇਸ ਦÏਰਾਨ ਭਾਜਪਾ ਪੰਜਾਬ ਦੇ ਸੀਨੀਅਰ ਆਗੂ ਤੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਗੁਰਦੁਆਰਾ ਸਾਹਿਬ ਵਿਖੇ ਸੀਸ ਝੁਕਾਇਆ ਅਤੇ ਅਰਦਾਸ ਕੀਤੀ | ਗੁਰਦੁਆਰਾ ਸਾਹਿਬ ਵਿਖੇ ਸੀਸ ਝੁਕਾਉਂਦੇ ਹੋਏ ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਕਿਹਾ ਕਿ ਸ਼ਾਂਤੀ, ਸ਼ਰਧਾ ਤੇ ਸੇਵਾ ਨੂੰ ਸਰਵਉੱਚ ਰੱਖ ਕੇ, ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਸਿੱਖ ਧਰਮ ਨੂੰ ਲੋਕ ਭਲਾਈ ਦਾ ਮਾਧਿਅਮ ਬਣਾਉਣ ਵਿਚ ਅਨਮੋਲ ਯੋਗਦਾਨ ਪਾਇਆ | ਇਸ ਦÏਰਾਨ ਗੁਰਦੁਆਰਾ ਸਾਹਿਬ ਦੇ ਅਧਿਕਾਰੀਆਂ ਨੇ ਸੁਸ਼ੀਲ ਰਿੰਕੂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ¢