18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਕਾਮਰੇਡ ਬਲਵੀਰ ਸਿੰਘ ਗੋਗੀ ਤੇ ਅਜੈ ਮਹਿਰਾ ਗੋਲੂ ਦੀ ਯਾਦ 'ਚ ਕ੍ਰਿਕਟ ਟੂਰਨਾਮੈਂਟ ਕਰਵਾਇਆ <br/>

ਫਿਲੌਰ ਵਿਖੇ ਮੁੱਖ ਮਹਿਮਾਨ ਬਾਰ ਐਸੋਸੀਏਸ਼ਨ ਫਿਲੌਰ ਦੇ ਪ੍ਰਧਾਨ ਅਮਰਿੰਦਰ ਸਿੰਘ ਅਤੇ ਸ਼ਹੀਦ ਭਗਤ ਸਿੰਘ ਨੌਜਵਾਨ ਦੇ ਜ਼ਿਲ੍ਹਾ ਸਕੱਤਰ ਅਜੈ ਫਿਲੌਰ ਕ੍ਰਿਕਟ ਟੂਰਨਾਮੈਂਟ ਮੌਕੇ ਖਿਡਾਰੀਆਂ ਨਾਲ ਯਾਦਗਾਰੀ ਤਸਵੀਰ ਕਰਵਾਉਂਦੇ ਹੋਏ | ਤਸਵੀਰ-ਸਤਿੰਦਰ ਸ਼ਰਮਾ | <br/> 20-06-2025
ਫਿਲੌਰ, 19 ਜੂਨ (ਸਤਿੰਦਰ ਸ਼ਰਮਾ)-ਕਾਮਰੇਡ ਬਲਵੀਰ ਸਿੰਘ ਗੋਗੀ ਤੇ ਅਜੈ ਮਹਿਰਾ ਗੋਲੂ ਦੀ ਯਾਦ 'ਚ ਕਰਵਾਏ ਜਾ ਰਹੇ ਕਿ੍ਕਟ ਟੂਰਨਾਮੈਂਟ ਦਾ ਉਦਘਾਟਨ ਅੱਜ ਇਥੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਜ਼ਿਲ੍ਹਾ ਸਕੱਤਰ ਐਡਵੋਕੇਟ ਅਜੈ ਫਿਲੌਰ ਤੇ ਬਾਰ ਐਸੋਸੀਏਸ਼ਨ ਫਿਲੌਰ ਦੇ ਪ੍ਰਧਾਨ ਅਮਰਿੰਦਰ ਸਿੰਘ ਨੇ ਸਾਂਝੇ ਤੌਰ 'ਤੇ ਰੀਬਨ ਕੱਟ ਕੇ ਕੀਤਾ | ਉਨ੍ਹਾਂ ਨਿਊ ਸਟਾਰ ਕਿ੍ਕਟ ਕਲੱਬ ਦਾ ਇਹ ਟੂਰਨਾਮੈਂਟ ਕਰਵਾਉਣ ਲਈ ਭਰਪੂਰ ਸ਼ਲਾਘਾ ਕਰਦੇ ਹੋਏ ਕਿਹਾ ਕਿ ਕਿਸੇ ਵੀ ਪ੍ਰੋਗਰਾਮ ਦੇ ਪ੍ਰਬੰਧ ਕਰਨਾ ਬਹੁਤ ਜ਼ਿੰਮੇਵਾਰੀ ਦਾ ਕੰਮ ਹੋਇਆ ਕਰਦਾ ਹੈ, ਬੇਸ਼ੱਕ ਨਿਊ ਸਟਾਰ ਕ੍ਰਿਕਟ ਕਲੱਬ ਦਾ ਇਹ ਸ਼ਲਾਘਾਯੋਗ ਕਦਮ ਹੈ | ਉਨ੍ਹਾਂ ਕਿਹਾ ਕਿ ਸਾਡੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਉਨ੍ਹਾਂ ਨੂੰ ਵੱਧ ਤੋਂ ਵੱਧ ਖੇਡਾਂ ਵੱਲ ਪ੍ਰੇਰਿਤ ਕੀਤਾ ਜਾਵੇ | ਇਸ ਮੌਕੇ ਕਲੱਬ ਦੇ ਅਹੁਦੇਦਾਰ ਪਰਮਿੰਦਰ ਕੁਮਾਰ, ਰਵੀ ਜਸਕਰਨ ਸਿੰਘ, ਸਰਬਜੀਤ ਸਾਬ੍ਹੀ, ਨਰੇਸ਼ ਕੁਮਾਰ, ਗੁਰਦੀਪ ਸਿੰਘ, ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਲੋਹੀਆਂ 'ਚ ਨੰਨੇ੍ਹ-ਮੁੰਨੇ ਬੱਚਿਆਂ ਵਲੋਂ 'ਵਿਸ਼ਵ ਯੋਗ ਦਿਵਸ' ਮੌਕੇ 'ਯੋਗ ਚੇਤਨਾ ਰੈਲੀ' <br/> ਅਗਲੀ ਖ਼ਬਰ ਬਾਬਾ ਖੇਤਰਪਾਲ ਦੇ ਸਲਾਨਾ ਮੇਲੇ ਸਬੰਧੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।