ਫਿਲੌਰ, 19 ਜੂਨ (ਵਿਪਨ ਗੈਰੀ, ਸਤਿੰਦਰ ਸ਼ਰਮਾ)-ਫਿਲੌਰ ਪੁਲਿਸ ਨੇ ਸਬ ਡਵੀਜ਼ਨ ਅੰਦਰ ਨਸ਼ਾ ਤਸਕਰੀ ਦਾ ਧੰਦਾ ਕਰਨ ਵਾਲੇ 6 ਤਸਕਰਾਂ ਨੂੰ ਗਿ੍ਫ਼ਤਾਰ ਕਰਕੇ ਸਫ਼ਲਤਾ ਹਾਸਲ ਕੀਤੀ ਹੈ | ਮਾਮਲੇ ਸਬੰਧੀ ਥਾਣਾ ਮੁਖੀ ਫਿਲੌਰ ਇੰਸਪੈਕਟਰ ਸੰਜੀਵ ਕਪੂਰ ਨੇ ਦੱਸਿਆ ਕਿ ਗਸ਼ਤ ਦੌਰਾਨ ਥਾਣੇਦਾਰ ਰਵਿੰਦਰ ਸਿੰਘ ਨੇ ਸਾਥੀ ਪੁਲਿਸ ਕਰਮਚਾਰੀਆਂ ਨਾਲ ਇੱਕ ਮੋਟਰਸਾਈਕਲ 'ਤੇ ਸਵਾਰ 2 ਵਿਅਕਤੀਆਂ ਰਣਜੀਤ ਸਿੰਘ ਪੁੱਤਰ ਸ਼ਿੰਦਾ ਸਿੰਘ ਵਾਸੀ ਰੁੜਕਾਂ ਕਲ੍ਹਾਂ (ਗੁਰਾਇਆ) ਤੇ ਕੁਲਦੀਪ ਸਿੰਘ ਉਰਫ਼ ਦੀਪਾ ਪੁੱਤਰ ਅਮਰੀਕ ਸਿੰਘ ਵਾਸੀ ਰੈਪਾ (ਮੁਕੰਦਪੁਰ) ਨੂੰ ਕਾਬੂ ਕਰਕੇ ਇਨ੍ਹਾਂ ਕੋਲੋਂ 110 ਪਾਬੰਦੀਸ਼ੁਦਾ ਨਸ਼ੀਲੀਆਂ ਗੋਲ਼ੀਆਂ ਤੇ 5 ਗਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣੇਦਾਰ ਕਾਬਲ ਸਿੰਘ ਨੇ ਪੁਲਿਸ ਕਰਮਚਾਰੀਆਂ ਨਾਲ ਗਸ਼ਤ ਦੌਰਾਨ ਇੱਕ ਔਰਤ ਰਮਨਦੀਪ ਕੌਰ ਪੁੱਤਰੀ ਕੁਲਵਿੰਦਰ ਰਾਮ ਵਾਸੀ ਖ਼ਾਨਪੁਰ ਨੂੰ ਕਾਬੂ ਕਰਕੇ ਇਸ ਕੋਲੋਂ 5 ਗ੍ਰਾਮ ਹੈਰੋਇਨ, ਕਿਰਪਾਲ ਸਿੰਘ ਉਰਫ਼ ਲਾਡੀ ਪੁੱਤਰ ਗੁਲਜ਼ਾਰ ਸਿੰਘ ਵਾਸੀ ਇੰਦਰਾ ਕਾਲੋਨੀ ਤੇਹਿੰਗ ਨੂੰ ਕਾਬੂ ਕਰਕੇ ਉਸ ਕੋਲੋਂ 145 ਪਾਬੰਦੀ ਸ਼ੁਦਾ ਨਸ਼ੀਲੀਆਂ ਗੋਲ਼ੀਆਂ, ਬੋਵਨ ਕੁਮਾਰ ਉਰਫ਼ ਬੋਬੀ ਪੁੱਤਰ ਬਲਜੀਤ ਸਿੰਘ ਵਾਸੀ ਸਲੇਮ ਟਾਬਰੀ (ਲੁਧਿਆਣਾ) ਤੋਂ 35 ਪਾਬੰਧੀਸ਼ੁਦਾ ਨਸ਼ੀਲੀਆਂ ਗੋਲ਼ੀਆਂ ਬਰਾਮਦ ਕੀਤੀਆਂ ਹਨ | ਇਸ ਤੋਂ ਇਲਾਵਾ ਥਾਣੇਦਾਰ ਸੁਭਾਸ਼ ਚੰਦਰ ਨੇ ਸ਼ੀਲੋ ਦੇਵੀ ਪਤਨੀ ਕਸ਼ਮੀਰੀ ਲਾਲ ਵਾਸੀ ਗੰਨਾ ਪਿੰਡ (ਫਿਲੌਰ) ਨੂੰ ਕਾਬੂ ਕਰਕੇ ਉਸ ਪਾਸੋਂ 50 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਥਾਣਾ ਮੁਖੀ ਨੇ ਦੱਸਿਆ ਕਿ ਉਕਤਾ ਖ਼ਿਲਾਫ਼ ਮੁਕੱਦਮੇ ਦਰਜ ਕਰਕੇ ਅਗਲੇਰੀ ਕਾਰਵਾਈ ਜਾਰੀ ਕਰ ਦਿੱਤੀ ਹੈ |