19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਸਰਕਾਰੀ ਹਸਪਤਾਲ ਬੜਾ ਪਿੰਡ ਵਿਖੇ ਟੀ.ਬੀ. ਚੈਂਪੀਅਨ ਟ੍ਰੇਨਿੰਗ ਦਾ ਆਯੋਜਨ <br/>

ਅਜੀਤ ਡੈਸਕ 20-06-2025
ਗੁਰਾਇਆ, 19 ਜੂਨ (ਬਲਵਿੰਦਰ ਸਿੰਘ)-ਸਿਵਲ ਸਰਜਨ ਡਾ.ਗੁਰਮੀਤ ਲਾਲ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਕਮਿਊਨਿਟੀ ਹੈਲਥ ਸੈਂਟਰ ਬੜਾ ਪਿੰਡ 'ਚ ਟੀ. ਬੀ ਚੈਂਪੀਅਨ ਟਰੇਨਿੰਗ ਸੈਸ਼ਨ ਦਾ ਆਯੋਜਨ ਟੀ ਬੀ ਐਪੇਕਟ ਪ੍ਰੋਗਰਾਮ ਤਹਿਤ ਕੀਤਾ ਗਿਆ | ਇਸ ਟਰੇਨਿੰਗ ਦਾ ਉਦੇਸ਼ ਟੀ.ਬੀ. ਦੀ ਬਿਮਾਰੀ ਤੋਂ ਠੀਕ ਹੋਏ ਮਰੀਜ਼ਾਂ ਨੂੰ ਸਮਾਜ ਵਿਚ ਜਾਗਰੂਕਤਾ ਫੈਲਾਉਣ ਤੇ ਆਪਣਾ ਤਜਰਬਾ ਸਾਂਝਾ ਕਰਨ ਲਈ ਤਿਆਰ ਕਰਨਾ ਸੀ | ਸੀਨੀਅਰ ਮੈਡੀਕਲ ਅਫ਼ਸਰ ਡਾ ਅਮਿਤਾ ਲੂਨਾ ਨੇ ਦੱਸਿਆ ਕਿ ਟਰੇਨਿੰਗ ਦੌਰਾਨ ਟੀ.ਬੀ. ਰੋਗ ਦੇ ਲੱਛਣ, ਇਲਾਜ ਤੇ ਸਰਕਾਰੀ ਸਕੀਮਾਂ ਦੀ ਜਾਣਕਾਰੀ ਦਿੱਤੀ ਗਈ | ਚੈਂਪੀਅਨਜ਼ ਨੂੰ ਸਮਝਾਇਆ ਗਿਆ ਕਿ ਉਹ ਆਪਣੇ ਤਜਰਬੇ ਰਾਹੀਂ ਕਿਵੇਂ ਹੋਰ ਮਰੀਜ਼ਾਂ ਦੀ ਮਦਦ ਕਰ ਸਕਦੇ ਹਨ ਤੇ ਟੀ.ਬੀ. ਵਿਰੁੱਧ ਜੰਗ ਵਿਚ ਸਮਾਜਕ ਰੂਪ ਵਿਚ ਕਿਵੇਂ ਭੂਮਿਕਾ ਨਿਭਾਅ ਸਕਦੇ ਹਨ | ਇਸ ਮੌਕੇ 'ਤੇ ਮੈਡੀਕਲ ਅਫ਼ਸਰ ਡਾ. ਮਮਤਾ ਗੌਤਮ ਤੇ ਸੰਜੇ ਕੁਮਾਰ ਨੇ ਵੀ ਟੀ.ਬੀ. ਚੈਂਪੀਅਨਜ਼ ਨੂੰ ਸਮਾਜ ਵਿਚ ਜਾਗਰੂਕਤਾ ਫੈਲਾਉਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਇਸ ਟਰੇਨਿੰਗ ਤੋਂ ਬਾਅਦ ਟੀ ਬੀ ਚੈਂਪੀਅਨ ਸਮਾਜ 'ਚ ਆਪਣਾ ਸਾਰਥਿਕ ਯੋਗਦਾਨ ਪਾਉਣਗੇ | ਇਸ ਮੌਕੇ 'ਤੇ ਬਲਾਕ ਐਕਸਟੈਨਸ਼ਨ ਐਜੂਕੇਟਰ ਪ੍ਰੀਤਇੰਦਰ ਸਿੰਘ ਹੈਲਥ ਸੁਪਰਵਾਈਜ਼ਰ ਸਤਨਾਮ, ਕਮਿਊਨਿਟੀ ਕੋਆਰਡੀਨੇਟਰ ਰਿੰਕੂ, ਟੀ. ਬੀ.ਚੈਂਪੀਅਨ ਟਰੇਨਰ ਸ਼ਿਵਾਨੀ ਮੌਕੇ 'ਤੇ ਮੌਜੂਦ ਸੀ |

ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਮਾਨਸੂਨ ਤੋਂ ਪਹਿਲਾਂ ਧੋਗੜੀ ਰੋਡ ਨੂੰ ਵਾਹਨਾਂ ਦੀ ਆਵਾਜਾਈ ਦੇ ਯੋਗ ਬਣਾਉਣ ਦੇ ਨਿਰਦੇਸ਼ <br/> ਅਗਲੀ ਖ਼ਬਰ ਬੱਸ ਅੱਡੇ ਨੇੜਿਓਾ ਅਣਪਛਾਤੀ ਲਾਸ਼ ਮਿਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।